ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਦੇਸ਼ ‘ਚ ਸੁਰੱਖਿਆ ਸਖ਼ਤ

ਨਵੀਂ ਦਿੱਲੀ। ਆਜ਼ਾਦੀ ਦਿਹਾੜੇ ਦੀ ਪੂਰਬਲੀ ਸ਼ਾਮ ‘ਤੇ ਪੂਰੇ ਦੇਸ਼ ‘ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਕੌਮੀ ਰਾਜਧਾਨੀ ਦਿੱਲੀ ਤੇ ਸੰਵੇਦਨਸ਼ੀਲ ਸੂਬਿਆਂ ਜੰਮੂ-ਕਸ਼ਮੀਰ, ਬਿਹਾਰ ਤੇ ਉੱਤਰ ਪ੍ਰਦੇਸ਼ ‘ਚ ਸੁਰੱਖਿਆ ਨੂੰ ਲੈ ਕੇ ਵਾਧੂ ਧਿਆਨ ਕੇਂਦਰਿਤ ਕੀਤਾ ਗਿਆ ਹੈ।
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਮੌਕੇ ‘ਤੇ ਇਤਿਹਾਸਕ ਲਾਲ ਕਿਲੇ ‘ਚ ਆਯੋਜਿਤ ਹੋਣ ਵਾਲੇ ਮੁੱਖ ਸਮਾਰੋਹ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।