ਨਵੀਂ ਦਿੱਲੀ। ਦਿੱਲੀ ਹਾਈਕੋਰਟ ਨੇ ਜੇਐੱਨਯੂ ਦੇ ਵਿਦਿਆਰਥੀ ਸੰਘ ਦੇ ਪ੍ਰਧਾਨ ਅਤੇ ਦੇਸਧ੍ਰੋਹ ਦੇ ਮੁਲਜ਼ਮ ਕਨੱ੍ਹਈਆ ਕੁਮਾਰ ਨੂੰ ਮਿਲੀ ਅੰਤਰਿਮ ਜਮਾਨਤ ਨੂੰ ਰੱਦ ਕਰਨ ਤੋਂ ਨਾਂਹ ਕਰ ਦਿੱਤੀ ਹੈ। ਹਾਈਕੋਰਟ ਨੇ ਸਾਰੇ ਪੱਖਾਂ ਨੂੰ ਸੁਣਨ ਤੋਂ ਬਾਅਦ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।
ਹਾਈਕੋਰਟ ‘ਚ ਦਾਖ਼ਲ ਪਟੀਸ਼ਨ ‘ਚ ਪਟੀਸ਼ਨਰ ਨੇ ਕੱਨ੍ਹਈਆ ਕੁਮਾਰ ‘ਤੇ ਜਮਾਨਤ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਉਂਦਿਆਂ ਉਸ ਦੀ ਜਮਾਨਤ ਰੱਦ ਕਰਨ ਦੀ ਮੰਗ ਕੀਤੀ ਸੀ।
ਇਸ ਮਾਮਲੇ ‘ਚ ਫੈਸਲਾ ਸੁਰੱਖਿਅਤ ਰੱਖਦਿਆਂ ਸਪੱਸ਼ਟ ਰੁਖ ਨਾ ਅਪਣਾਉਣ ‘ਤੇ ਹਾਈਕੋਰਟ ਨ ੇਦਿੱਲੀ ਪੁਲਿਸ ਨੂੰ ਝਾੜ ਪਾਈ ਸੀ।