ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖੁਦਕੁਸ਼ੀ

ਵਿਰੇਂਦਰਪਾਲ ਮੰਤਰੋ
ਜੋਗਾ,
ਸਥਾਨਕ ਕਸਬੇ ਦੇ ਇੱਕ ਕਿਸਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੇ ਭਰਾ ਗੁਰਮੀਤ ਸਿੰਘ ਨੇ ਦੱਸਿਆ ਕਿ ਗੁਰਚਰਨ ਸਿੰਘ ਪੁੱਤਰ ਪ੍ਰੀਤਮ ਸਿੰਘ (55) ਵਾਸੀ ਜੋਗਾ ਦੇ ਸਿਰ ਬੈਂਕ ਤੇ ਆੜ੍ਹਤੀਏ ਦਾ ਕਰਜ਼ਾ ਲਗਭਗ ਤਿੰਨ ਲੱਖ ਹੋਣ ਕਾਰਨ ਉਹ ਕਈ ਦਿਨਾਂ ਤੋਂ ਪ੍ਰੇਸ਼ਾਨ ਰਹਿੰਦਾ ਸੀ, ਜਿਸ ਨੇ ਆਪਣੇ ਹੀ ਖੇਤ ਜਾ ਕੇ ਜ਼ਹਿਰ ਪੀ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਆਪਣੇ ਪਿੱਛੇ ਇੱਕ ਲੜਕਾ ਤੇ ਪਤਨੀ ਛੱਡ ਗਿਆ। ਕਿਸਾਨ ਯੂਨੀਅਨ ਦੇ ਆਗੂਆਂ ਤੇ ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇ ਤੇ ਕਰਜ਼ਾ ਫੌਰੀ ਤੌਰ ‘ਤੇ ਮੁਆਫ ਕੀਤਾ ਜਾਵੇ