ਕੁਪਵਾੜਾ ‘ਚ ਦੋ ਅੱਤਵਾਦੀ ਢੇਰ

ਏਜੰਸੀ
ਸ੍ਰੀਨਗਰ,
ਉੱਤਰ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਨਾਲ ਅੱਜ ਹੋਏ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਸੁਰੱਖਿਆ ਫੋਰਸ ਨੇ ਇੱਕ ਖਾਸ ਖੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਜ਼ਿਲ੍ਹੇ ਦੇ ਹੰਦਵਾਰਾ ਇਲਾਕੇ ‘ਚ ਸਥਿੱਤ ਭਗਤਪੁਰਾ ‘ਚ ਅੱਤਵਾਦੀਆਂ ਦੀ ਮੌਜ਼ੂਦਗੀ ਸਬੰਧੀ ਇੱਕ ਵਿਸ਼ੇਸ਼ ਖੁਫ਼ੀਆ ਸੂਚਨਾ ਦੇ ਅਧਾਰ ‘ਤੇ ਘੇਰਾ ਪਾਇਆ ਸੀ ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ ਫੌਜ ਦੇ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਤੇ ਇਸ ਦੌਰਾਨ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਉਨ੍ਹਾਂ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਦੋ ਹਥਿਆਰ ਬਰਾਮਦ ਕੀਤੇ ਗਏ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਤੇ ਉਨ੍ਹਾਂ ਦੇ ਸਬੰਧਿਤ ਸੰਗਠਨ ਦਾ ਪਤਾ ਲਾਇਆ ਜਾ ਰਿਹਾ ਹੈ