ਗਊ ਰੱਖਿਆ ਮਾਮਲਾ : ਕੇਂਦਰ ਤੇ ਸੂਬਿਆਂ ਤੋਂ ਜਵਾਬ ਤਲਬ

ਏਜੰਸੀ ਨਵੀਂ ਦਿੱਲੀ,
ਸੁਪਰੀਮ ਕੋਰਟ ਨੇ ਅੱਜ ਗਊ ਰੱਖਿਆ ਦਲਾਂ ‘ਤੇ ਪਾਬੰਦੀ ਲਾਉਣ ਸਬੰਧੀ ਪਟੀਸ਼ਨ ‘ਤੇ ਕੇਂਦਰ ਸਰਕਾਰ ਤੋਂ ਇਲਾਵਾ 6 ਸੂਬਿਆਂ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਕਿ ਕਿਉਂ ਨਾ ਗਊ ਰੱਖਿਆ ਦੇ ਨਾਂਅ ‘ਤੇ ਹਿੰਸਾ ਕਰਨ ਵਾਲੇ ਦਲਾਂ ‘ਤੇ ਪਾਬੰਦੀ ਲਾ ਦਿੱਤੀ ਜਾਵੇ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲੀ ਬੈਂਚ ਨੇ ਕਾਂਗਰਸ ਆਗੂ ਤਹਿਸੀਨ ਪੂਨਾਵਾਲਾ ਤੇ ਦੋ ਹੋਰ ਵਿਅਕਤੀਆਂ ਦੀ ਪਟੀਸ਼ਨ ਦੀ ਸੁਣਵਾਈ ਦੌਰਾਨ
ਕੇਂਦਰ ਸਰਕਾਰ ਤੋਂ ਇਲਾਵਾ ਰਾਜਸਥਾਨ, ਮਹਾਂਰਾਸ਼ਟਰ, ਗੁਜਰਾਤ ਤੇ ਉੱਤਰ ਪ੍ਰਦੇਸ਼ ਸਮੇਤ 6 ਸੂਬਿਆਂ ਨੂੰ ਨੋਟਿਸ ਜਾਰੀ ਕਰਕੇ ਤਿੰਨ ਹਫ਼ਤਿਆਂ ਅੰਦਰ ਜਵਾਬ ਦਾਖਲ ਕਰਨ ਦਾ ਨਿਰਦੇਸ਼ ਦਿੱਤਾ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ ਤਿੰਨ ਮਈ ਦੀ ਤਾਰੀਕ ਤੈਅ ਕਰਦਿਆਂ ਇਹ ਪੁੱਛਿਆ ਕਿ ਕਿਉਂ ਨਾ ਇਨ੍ਹਾਂ ਗਊ ਰੱਖਿਆ ਦਲਾਂ ‘ਤੇ ਪਾਬੰਦੀ ਲਾ ਦਿੱਤੀ ਜਾਵੇ ਪਟੀਸ਼ਨ ਵੱਲੋਂ ਸੀਨੀਅਰ ਵਕੀਲ ਸੰਜੈ ਹੇਗੜੇ ਨੇ ਦਲੀਲ ਦਿੱਤੀ ਕਿ ਗਾਵਾਂ ਦੀ ਰੱਖਿਆ ਦੇ ਨਾਂਅ ‘ਤੇ ਇਹ ਗਊ ਰੱਖਿਅਕ ਦਲ ਲੋਕਾਂ ‘ਤੇ ਅੱਤਿਆਚਾਰ ਕਰਦੇ ਹਨ ਤੇ ਕਾਨੂੰਨ ਆਪਣੇ ਹੱਥ ‘ਚ ਲੈਂਦੇ ਹਨ ਉਨ੍ਹਾਂ ਪਿਛਲੇ ਦਿਨੀਂ ਰਾਜਸਥਾਨ ਦੇ ਅਲਵਰ ‘ਚ ਵਾਪਰੀ ਘਟਨਾ ਦਾ ਜ਼ਿਕਰ ਵੀ ਕੀਤਾ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਜ਼ਿਆਦਾਤਰ ਗਊ ਰੱਖਿਅਕ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਲ ਹਨ, ਅਜਿਹਾ ਖੁਦ ਪ੍ਰਧਾਨ ਮੰਤਰੀ ਨੇ ਵੀ ਕਿਹਾ ਸੀ ਪਰ ਉਨ੍ਹਾਂ ‘ਤੇ ਕੋਈ ਕਾਰਵਾਈ ਨਹੀਂ ਹੋਈ ਹੈ