ਜਰਨੈਲ ਸਿੰਘ ਪੰਜਾਬ ‘ਚ ਆਪ ਦੇ ਸਹਿ-ਇੰਚਾਰਜ ਤੇ ਬੁਲਾਰੇ ਨਿਯੁਕਤ

ਚੰਡੀਗੜ੍ਹ,  (ਸੱਚ ਕਹੂੰ ਨਿਊਜ਼) ਆਮ ਆਦਮੀ ਪਾਰਟੀ ਦੇ ਰਾਜੌਰੀ ਗਾਰਡਨ ਤੋਂ ਵਿਧਾਇਕ ਅਤੇ ਪੱਤਰਕਾਰ ਰਹੇ ਜਰਨੈਲ ਸਿੰਘ ਨੂੰ ਆਪ ਹਾਈਕਮਾਨ ਨੇ ਵੱਡੀ ਜਿੰਮੇਵਾਰੀ ਦਿੰਦਿਆਂ ਉਨ੍ਹਾਂ ਨੂੰ ਪੰਜਾਬ ਦਾ ਸਹਿ-ਇੰਚਾਰਜ ਤੇ ਬੁਲਾਰਾ ਨਿਯੁਕਤ ਕੀਤਾ ਹੈ ਹਾਈਕਮਾਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵਿਰੋਧੀ ਸਿਆਸੀ ਪਾਰਟੀਆਂ ਨੂੰ ਟੱਕਰਣ ਦੇ ਲਈ ਉਨ੍ਹਾਂ ਨੂੰ ਇਹ ਨਿਯੁਕਤੀ ਦਿੱਤੀ ਗਈ ਹੈ ਵਿਧਾਇਕ ਜਰਨੈਲ ਸਿੰਘ ਦਿੱਲੀ ਸਰਕਾਰ ਵਿੱਚ ਸੰਸਦੀ ਸਕੱਤਰ ਹਨ ਉਹ ਚਰਚਾ ਵਿੱਚ ਉਦੋਂ ਆਏ ਸਨ, ਜਦੋਂ ਉਨ੍ਹਾਂ ਨੇ ਦਿੱਲੀ ਦੰਗਿਆਂ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਾ ਮਿਲਣ ਤੋਂ ਨਰਾਜ ਹੋ ਕੇ ਪੱਤਰਕਾਰ ਰਹਿੰਦੇ ਹੋਏ ਤੱਤਕਾਲੀ ਗ੍ਰਹਿ ਮੰਤਰੀ ਪੀ. ਚਿਦੰਬਰਮ ‘ਤੇ ਜੁੱਤਾ ਸੁੱਟਿਆ ਸੀ ਇਸ ਤੋਂ ਬਾਅਦ ਜਰਨੈਲ ਸਿੰਘ  ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਅਤੇ ਵਿਧਾਇਕ ਵਜੋਂ ਚੋਣ ਜਿੱਤ ਗਏ ਜਰਨੈਲ ਸਿੰਘ ਪੰਜਾਬੀਆਂ ਨਾਲ ਜੁੜੇ ਮਸਲਿਆਂ ਨੂੰ ਕਾਫ਼ੀ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਂਦੇ ਰਹੇ ਹਨ ਇਹੀ ਕਾਰਨ ਹੈ ਕਿ ਆਪ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਨਵੀਂ ਜਿੰਮੇਵਾਰੀ ਦਿੱਤੀ ਹੈ