ਪੂਜਨੀਕ ਗੁਰੂ ਜੀ ਵੱਲੋਂ ਦਿੱਲੀ ਵਿਖੇ ਸਫਾਈ ਮਹਾਂ ਅਭਿਆਨ ਦਾ ਸ਼ੁੱਭ ਆਰੰਭ

ਨਵੀਂ ਦਿੱਲੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਆਮ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਚਲਾਏ ਸਵੱਛ ਭਾਰਤ ਅਭਿਆਨ ‘ਹੋ ਪ੍ਰਿਥਵੀ ਸਾਫ਼ ਮਿਟੇ ਰੋਗ ਅਭਿਸ਼ਾਪ’ ਦਾ 32ਵੇਂ ਗੇੜ ‘ਚ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ‘ਚ ਚੱਲੇਗਾ
ਸਫ਼ਾਈ ਮਹਾਂ ਅਭਿਆਨ ਨੂੰ ਲੈ ਕੇ ਪੂਰੀ ਦਿੱਲੀ ਨੂੰ 13 ਜੋਨਾਂ ‘ਚ ਵੰਡਿਆ ਗਿਆ ਹੈ ਇਸ ਸਫਾਈ ਮਹਾਂ ਅਭਿਆਨ ‘ਚ ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਰਾਜਸਥਾਨ ਸਮੇਤ ਵੱਖ-ਵੱਖ ਸੂਬਿਆਂ ਤੋਂ ਲੱਖਾਂ ਦੀ ਗਿਣਤੀ ‘ਚ ਡੇਰਾ ਸ਼ਰਧਾਲੂ ਹਿੱਸਾ ਲੈਣਗੇ ਐਤਵਾਰ ਸਵੇਰੇ 7:00 ਵਜੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਆਪਣੇ ਪਵਿੱਤਰ
ਕਰ-ਕਮਲਾਂ ਨਾਲ ਝਾੜੂ ਲਾ ਕੇ ਸਫਾਈ ਅਭਿਆਨ ਦਾ ਸ਼ੁੱਭ ਆਰੰਭ ਕੀਤਾ।
ਇਸ ਮੌਕੇ ਵਿਦੇਸ਼ ਰਾਜ ਮੰਤਰੀ ਵੀ ਕੇ ਸਿੰਘ, ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਤੇ ਅਨੁਰਾਗ ਠਾਕੁਰ ਤੋਂ ਇਲਾਵਾ ਕਈ ਹਸਤੀਆਂ ਹਾਜ਼ਰ ਸਨ।