ਡਿਊਟੀ ‘ਤੇ ਜਾ ਰਹੇ ਜਵਾਨ ਦੀ ਸੜਕ ਹਾਦਸੇ ‘ਚ ਮੌਤ

ਸਤਪਾਲ ਥਿੰਦ
ਫਿਰੋਜ਼ਪੁਰ, ਡਿਊਟੀ ‘ਤੇ ਜਾ ਰਿਹਾ ਬੀਐੱਸਐੱਫ ਦਾ ਜਵਾਨ ਫਿਰੋਜ਼ਪੁਰ-ਫਾਜ਼ਿਲਕਾ ਰੋਡ Àੁੱਪਰ ਸੜਕ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਗੰਭੀਰ ਜ਼ਖਮੀਂ ਹੋ ਗਿਆ, ਜਿਸਦੀ ਬਾਅਦ ‘ਚ ਹਸਪਤਾਲ ਵਿਚ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਬੀਐੱਸਐੱਫ ਦਾ ਜਵਾਨ ਕਰਮਜੀਤ ਸਿੰਘ  (28) ਆਪਣੇ ਘਰ ਭੀਖੀ ਵਿੰਡ ਤੋਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਡਿਊਟੀ ਕਰਨ ਲਈ ਜਾ ਰਿਹਾ ਸੀ ਤਾਂ ਰਾਤ ਸਮੇਂ ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਇਕ ਕੈਂਟਰ ਨੇ ਉਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਕਰਮਜੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਇਲਾਜ਼ ਲਈ ਲਿਆਦਾ ਗਿਆ ਪਰ ਇਲਾਜ਼ ਦੇ ਦੌਰਾਨ ਉਸ ਦੀ ਮੌਤ ਹੋ ਗਈ।  ਮ੍ਰਿਤਕ ਕਰਮਜੀਤ ਸਿੰਘ ਆਪਣੇ ਪਿੱਛੇ ਆਪਣੀ ਪਤਨੀ, ਦੋ ਲੜਕੇ ਇਕ ਪੰਜ ਸਾਲ ਅਤੇ ਇੱਕ 8 ਮਹੀਨਿਆਂ ਦਾ ਛੱਡ ਗਿਆ ਹੈ। ਸਿਵਲ ਹਸਪਤਾਲ ਦੇ ਡਾਕਟਰ ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਬੀਐੱਸਐੱਫ ਦੇ ਜਵਾਨ ਕਰਮਜੀਤ ਸਿੰਘ ਨੂੰ ਜਦੋਂ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਉਸ ਵਕਤ ਉਹ ਬੁਰੀ ਤਰ੍ਹਾਂ ਜ਼ਖਮੀ ਸੀ। ਡਾਕਟਰ ਨੇ ਦੱਸਿਆ ਕਿ ਉਨ੍ਹਾਂ ਨੇ ਕਰਮਜੀਤ ਸਿੰਘ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਉਹ ਦਮ ਤੋੜ ਗਿਆ।