ਨਵੀਂ ਦਿੱਲੀ। ਸਰਕਾਰ ਨੇ ਟੈਕਸ ਚੋਰਾਂ ਅਤੇ ਮਨੀਲਾਂਡਰਿੰਗ ਕਰਨ ਵਾਲਿਆਂ ਖਿਲਾਫ਼ ਸਖ਼ਤ ਕਰਨ ਦੀ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਦੇਸ਼ ਵਿੱਚ ਕਾਲੇਧਨ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ ਅਤੇ ਇਸ ਦੌਰਾਨ 23064 ਛਾਪੇ ਮਾਰਕੇ 1 . 37 ਲੱਖ ਕਰੋੜ ਰੁਪਏ ਦੀ ਕਰ ਚੋਰੀ ਦਾ ਪਰਦਾਫਾਸ਼ ਕੀਤਾ ਗਿਆ ਹੈ ।
ਆਮਦਨ ਕਰ ਵਿਭਾਗ ਨੇ ਇਸ ਸਬੰਧੀ ਅੱਜ ਇੱਥੇ ਜਾਰੀ ਬਿਆਨ ਵਿੱਚ ਕਿਹਾ ਕਿ ਮਾਲੀਆ ਵਿਭਾਗ ਤਹਿਤ ਵੱਖਰੀਆਂ ਏਜੰਸੀਆਂ ਨੇ ਪਿਛਲੇ ਤਿੰਨ ਵਰ੍ਹਿਆਂ ਦੌਰਾਨ ਦੇਸ਼ ਵਿੱਚ ਕਾਲੇਧਨ ਨੂੰ ਲੈ ਕੇ ਇਹ ਸਫਲਤਾ ਹਾਸਲ ਕੀਤੀ ਹੈ।