ਨਵੀਂ ਦਿੱਲੀ। ਰੂਸ ਦੇ ਉਪ ਪ੍ਰਧਾਨ ਮੰਤਰੀ ਦਿਮਿਤ੍ਰੀ ਰੋਗੋਜਿਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਮੁਲਾਕਾਤ ਕਰਕੇ ਰੂਸ ਤੇ ਭਾਰਤ ਦਰਮਿਆਨ ਚੱਲ ਰਹੇ ਸਾਂਝੇ ਪ੍ਰੋਜੈਕਟਾਂ ਦੀ ਤਰੱਕੀ ਦੀ ਜਾਣਕਾਰੀ ਦਿੱਤੀ।
ਸ੍ਰੀ ਮੋਦੀ ਨੇ ਇਸ ਮੌਕੇ ‘ਤੇ ਰੂਸ ਨੂੰ ਵਿਸ਼ਵਾਯੋਗ ਮਿੱਤਰ ਦੱਸਦਿਆਂ ਕਿਹਾ ਕਿ ਉਹ ਤੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਹਰੇਕ ਖੇਤਰ ‘ਚ ਦੋਵੱਲੇ ਸਬੰਧਾਂ ਦਾ ਵਿਸਥਾਰ ਕਰਨ ਦੇ ਨਾਲ ਹੀ ਉਨ੍ਹਾਂ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ ਹਨ।