Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਐਡਵਾਂਸਡ ਕੈਂਸਰ ਇੰਸਟੀਚਿਊਟ ਨੂੰ ਨਵੀਨਤਮ ਸਹੂਲਤਾਂ ਵਾਲੇ ਵਿਸ਼ਵ ਪੱਧਰੀ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Ravinder Sharma Picture
Published On

ਬਠਿੰਡਾ। ਪੰਜਾਬ ਵਿੱਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫੈਸਲਾਕੁੰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਨਿਰੀਖਣ ਕੀਤਾ ਅਤੇ ਉਨ੍ਹਾਂ ਬੁਨਿਆਦੀ ਢਾਂਚੇ, ਤਕਨਾਲੋਜੀ ਤੇ ਮਨੁੱਖੀ ਸ਼ਕਤੀ ਦੇ ਵਿਆਪਕ ਸੁਧਾਰ ਦੇ ਆਦੇਸ਼ ਦਿੱਤੇ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਇਲਾਜ ਦੇ ਮਿਆਰਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਤਬਦੀਲੀ ਲਈ ਸਪੱਸ਼ਟ ਦਿਸ਼ਾ ਨਿਰਧਾਰਤ ਕਰਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੰਸਥਾ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਵਿੱਚ ਰੋਬੋਟਿਕ ਸਰਜਰੀ ਸਮੇਤ ਉੱਨਤ ਸਹੂਲਤਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਸਟਾਫ ਦੀ ਭਰਤੀ ਨੂੰ ਮਜ਼ਬੂਤ ​​ਕਰਨ ਲਈ ਤੁਰੰਤ ਕਦਮ ਚੁੱਕੇ ਜਾਣਗੇ, ਜਿਸ ਦਾ ਮੰਤਵ ਮਾਲਵਾ ਖੇਤਰ ਵਿੱਚ ਮਰੀਜ਼ਾਂ ਦੀ ਦੇਖਭਾਲ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣਾ ਹੈ।

Punjab-News-Today
Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਹਸਪਤਾਲ ਦੇ ਅਚਾਨਕ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਸਥਾ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਜ਼ਮੀਨੀ ਹਕੀਕਤਾਂ ਦਾ ਮੁਲਾਂਕਣ ਕਰਨ ਅਤੇ ਤੁਰੰਤ ਧਿਆਨ ਦੇਣ ਦੀ ਲੋੜ ਵਾਲੇ ਖੇਤਰਾਂ ਦੀ ਪਛਾਣ ਕਰਨ ਲਈ ਮੁੱਖ ਭਾਈਵਾਲਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ, "ਇਸ ਦੌਰੇ ਦਾ ਉਦੇਸ਼ ਸੰਸਥਾ ਨੂੰ ਸਮਰਥਨ ਦੇਣਾ ਅਤੇ ਮਜ਼ਬੂਤ ​​ਕਰਨਾ ਹੈ, ਨਾ ਕਿ ਕਮੀਆਂ ਲੱਭਣਾ। ਦੌਰੇ ਦਾ ਵਿਆਪਕ ਉਦੇਸ਼ ਇਸ ਨੂੰ ਪੂਰੇ ਸੂਬੇ ਲਈ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਿੱਚ ਬਦਲਣਾ ਹੈ।"

ਮੁੱਖ ਮੰਤਰੀ ਨੇ ਪੁਸ਼ਟੀ ਕੀਤੀ, "ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋਵੇਗਾ। ਇਹ ਹਸਪਤਾਲ ਪਹਿਲਾਂ ਹੀ ਮਾਲਵਾ ਖੇਤਰ ਦੇ ਮਰੀਜ਼ਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰ ਰਿਹਾ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਇਸ ਨੂੰ ਪੰਜਾਬ ਭਰ ਵਿੱਚ ਮੋਹਰੀ ਸਿਹਤ ਸੰਭਾਲ ਕੇਂਦਰ ਵਜੋਂ ਹੋਰ ਮਜ਼ਬੂਤ ​​ਕੀਤਾ ਜਾਵੇ।"

ਲਗਾਤਾਰ ਅਪਗ੍ਰੇਡੇਸ਼ਨ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਸ ਦੌਰੇ ਦਾ ਉਦੇਸ਼ ਨੁਕਸ ਲੱਭਣਾ ਨਹੀਂ ਹੈ, ਸਗੋਂ ਇਸ ਸੰਸਥਾ ਨੂੰ ਸੂਬੇ ਭਰ ਵਿੱਚ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕਰਨਾ ਹੈ। ਦੌਰੇ ਦੌਰਾਨ ਮੈਂ ਇਸ ਅਹਿਮ ਸੰਸਥਾ ਦੀਆਂ ਜ਼ਮੀਨੀ ਹਕੀਕਤਾਂ ਅਤੇ ਜ਼ਰੂਰਤਾਂ ਤੋਂ ਜਾਣੂ ਕਰਵਾਉਣ ਲਈ ਸਾਰੇ ਮੁੱਖ ਭਾਈਵਾਲਾਂ ਨਾਲ ਗੱਲਬਾਤ ਕੀਤੀ।"

Read Also :  ਪੰਜਾਬ ਦੇ ਕਈ ਪਿੰਡਾਂ ’ਚ ਗੜ੍ਹੇਮਾਰੀ ਨੇ ਮਚਾਈ ਤਬਾਹੀ, ਫਸਲਾਂ ਹੋਈਆਂ ਤਬਾਹ

ਮਰੀਜ਼ਾਂ ਦੇ ਇਲਾਜ ਨੂੰ ਬਿਹਤਰ ਬਣਾਉਣ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸੰਸਥਾ ਵਿੱਚ ਕਈ ਲੋੜੀਂਦੀਆਂ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ, "ਕਈ ਸਹੂਲਤਾਂ ਸ਼ੁਰੂ ਕਰਕੇ ਮਰੀਜ਼ਾਂ ਦੀ ਤੰਦਰੁਸਤੀ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾਣਗੇ। ਇਸ ਹਸਪਤਾਲ ਵਿੱਚ ਰੋਬੋਟਿਕ ਸਰਜਰੀ ਵੀ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਮਰੀਜ਼ਾਂ ਨੂੰ ਵੱਡੇ ਪੱਧਰ 'ਤੇ ਲਾਭ ਪਹੁੰਚ ਸਕੇ।”

ਇਲਾਜ ਦੇ ਤਰੀਕਿਆਂ ਨੂੰ ਆਧੁਨਿਕ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਅੱਗੇ ਕਿਹਾ, "ਇਸ ਹਸਪਤਾਲ ਵਿੱਚ ਰੋਬੋਟਿਕ ਸਰਜਰੀ ਸ਼ੁਰੂ ਕਰਨ ਲਈ ਜਲਦੀ ਤੋਂ ਜਲਦੀ ਜ਼ਰੂਰੀ ਕਦਮ ਚੁੱਕੇ ਜਾਣਗੇ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।"

ਸਟਾਫ ਦੀਆਂ ਚਿੰਤਾਵਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਸਪਤਾਲ ਇਸ ਸਮੇਂ ਸਟਾਫ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ, "ਮੈਨੂੰ ਪਤਾ ਲੱਗਾ ਹੈ ਕਿ ਹਸਪਤਾਲ ਵਿੱਚ ਸਟਾਫ ਦੀ ਘਾਟ ਹੈ, ਇਸ ਲਈ ਵੱਡੇ ਜਨਤਕ ਹਿੱਤ ਵਿੱਚ ਹੋਰ ਸਟਾਫ ਦੀ ਭਰਤੀ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ।”

ਪੰਜਾਬ ਸਰਕਾਰ ਦੀ ਪਹੁੰਚਯੋਗ ਸਿਹਤ ਸੰਭਾਲ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਆਯੂਸ਼ਮਾਨ ਕਾਰਡ ਧਾਰਕ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਇਸ ਸਰਵੋਤਮ ਕੈਂਸਰ ਕੇਅਰ ਹਸਪਤਾਲ ਵਿੱਚ ਇਲਾਜ ਦੇ ਹੱਕਦਾਰ ਹਨ। ਪੰਜਾਬ ਸਰਕਾਰ ਸੂਬੇ ਦੇ ਸਾਰੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।"

About The Author

Related Posts