ਨਸ਼ੀਲੀਆਂ ਦਵਾਈਆਂ ਦੀ ਰੋਕਥਾਮ ‘ਤੇ ਕਾਰਵਾਈ ਦੀ ਤਿੰਨ ਮਹੀਨਿਆਂ ‘ਚ ਰਿਪੋਰਟ ਦੇਣ ਸੂਬੇ

ਨਵੀਂ ਦਿੱਲੀ। ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਦੀ ਰੋਕਥਾਮ ਲਈ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਬਚਾਅ, ਨਸ਼ਾ ਮੁਕਤੀ ਤੇ ਪੁਨਰਵਾਸ ਵਰਗੇ ਵੱਖ-ਵੱਖ ਅਭਿਆਨ ‘ਚ ਤਾਲਮੇਲ ‘ਤੇ ਜ਼ੋਰ ਦੇਣ ਦੀ ਸਲਾਹ ਦਿੰਦਿਆਂ ਕੇਂਦਰ ਸਰਕਾਰ ਨੇ ਇਸ ਸਬੰਧੀ ਕੀਤੀ ਗਈ ਕਾਰਵਾਈ ਦੀ ਤਿੰਨ ਮਹੀਨਿਆਂ ਅੰਦਰ ਰਿਪੋਰਟ ਮੰਗੀ ਹੈ।
ਕੇਂਦਰੀ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਨੇ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਨੂੰ ਕਿਹਾ ਹੈ ਕਿ ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਦੇ ਚੁੰਗਲ ਤੋਂ ਬਚਾਉਣ ਲਈ ਕਾਰਜਾਂ ਨੂੰ ਤਰਜ਼ੀਹ ਨਾਲ ਚਲਾਇਆ ਜਾਣਾ ਚਾਹੀਦਾ ਹੈ ਤੇ ਨਸ਼ੀਲੇ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਬੰਧੀ ਵੱਡੀ ਜਾਗਰੂਕਤਾ ਫੈਲਾਉਣੀ ਚਾਹੀਦੀ ਹੈ।