ਪ੍ਰਣਬ, ਮੋਦੀ ਤੇ ਰਾਹੁਲ ਵੱਲੋਂ ਜਨਮ ਅਸ਼ਟਮੀ ਦੀਆਂ ਸ਼ੁੱਭ ਕਾਮਨਾਵਾਂ

ਨਵੀਂ ਦਿੱਲੀ। ਰਾਸ਼ਟਰਪਤੀ ਪ੍ਰਣਬ ਮੁਖਰਜ਼ੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸ ਉਪ  ਪ੍ਰਧਾਨ ਰਾਹੁਲ ਗਾਧੀ ਨੇ ਭਗਵਾਨ ਕ੍ਰਿਸ਼ਨ ਦੇ ਜਨਮ ਉਤਸਵ ‘ਜਨਮ ਅਸ਼ਟਮੀ’ ‘ਤੇ ਅੱਜ ਲੋਕਾਂ ਨੂੰ ਵਧਾਈ ਦਿੱਤੀ।
ਰਾਸ਼ਟਰਪਤੀ ਨੇ ਆਪਣੇ ਸੰਦੇਸ਼ ‘ਚ ਲੋਕਾਂ ਨੂੰ ਵਿਚਾਰਾਂ ਤੇ ਕੰਮਕਾਜ ‘ਚ ਸਦਾਚਾਰਿਤਾ ਤੇ ਨਿਆਂ ਦੇ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ।
ਸ੍ਰੀ ਮੁਖਰਜ਼ੀ ਨੇ ਕਿਹਾ ਕਿ ਮੈਂ ਜਨਮ ਅਸ਼ਟਮੀ ਦੇ ਪਵਿੱਤਰ ਪਰਵ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਤੇ ਸ਼ੁੱਭ ਕਾਮਨਾਵਾਂ ਦਿੰਦਾ ਹਾਂ।