ਸੱਚ ਕਹੂੰ ਨਿਊਜ਼ ਚੰਡੀਗੜ੍ਹ,
ਚੰਡੀਗੜ੍ਹ ਤੇ ਇਸਦੇ ਆਲੇ-ਦੁਆਲੇ ਦੇ ਇਲਾਕਿਆਂ ਸਮੇਤ ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ‘ਚ ਮੀਂਹ ਪੈਣ ਕਾਰਨ ਪਾਰੇ ‘ਚ ਗਿਰਾਵਟ ਆਈ ਹੈ ਮੁਹਾਲੀ, ਰੋਪੜ, ਪੰਚਕੂਲਾ, ਅੰਬਾਲਾ ਤੇ ਯਮੁਨਾਨਗਰ ਸਮੇਤ ਦੋਵਾਂ ਸੂਬਿਆਂ ਦੇ ਵੱਖ-ਵੱਖ ਇਲਾਕਿਆਂ ‘ਚ ਹਲਕਾ ਮੀਂਹ ਪਿਆ ਹੈ ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮੀਂਹ ਤੋਂ ਬਾਅਦ ਤਾਪਮਾਨ ‘ਚ ਕੁਝ ਡਿਗਰੀ ਗਿਰਾਵਟ ਦਰਜ ਕੀਤੀ ਗਈ ਹੈ