ਬਾਦਲਾਂ ਦੀ ਬੱਸ ਨੇ ਲਈ ਸਾਬਕਾ ਐੱਮਐੱਲਏ ਦੇ ਚਾਚੇ ਦੀ ਜਾਨ

ਸੱਚ ਕਹੂੰ ਨਿਊਜ਼
ਮਾਹਿਲਪੁਰ,
ਬਾਦਲਾਂ ਦੀ ਟਰਾਂਸਪੋਰਟ ਕੰਪਨੀ ਦੀ ਬੱਸ ਨੇ ਇੱਕ ਹੋਰ ਵਿਅਕਤੀ ਦੀ ਜਾਨ ਲੈ ਲਈ ਘਟਨਾ ਅੱਜ ਬਾਅਦ ਦੁਪਹਿਰ ਮਾਹਿਲਪੁਰ-ਹੁਸ਼ਿਆਰਪੁਰ ਮਾਰਗ ‘ਤੇ ਪਿੰਡ ਹੰਦੋਵਾਲ ਨੇੜੇ ਵਾਪਰੀ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਔਰਬਿਟ ਬੱਸ ਨੇ ਸਕੂਟਰੀ ‘ਤੇ ਜਾ ਰਹੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੇ ਚਾਚਾ ਚਰਨਜੀਤ ਸਿੰਘ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਚਰਨਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ  ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਪ੍ਰਤੱਖਦਰਸ਼ੀਆਂ ਅਨੁਸਾਰ ਬੱਸ ਨੇ ਸੁਰਿੰਦਰ ਸਿੰਘ ਦੀ ਸਕੂਟਰੀ ਨੂੰ ਪਿੱਛੇ ਤੋਂ ਟੱਕਰ ਮਾਰੀ ਪੁਲਿਸ ਨੇ ਮਾਮਲੇ ਦਰਜ ਕਰਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਬੱਸ ਨੂੰ ਥਾਣੇ ਵਿੱਚ ਬੰਦ ਕਰ ਦਿੱਤਾ ਹੈ ਪੁਲਿਸ ਅਨੁਸਾਰ ਬੱਸ ਚੰਡੀਗੜ੍ਹ ਤੋਂ ਪਠਾਨਕੋਟ ਜਾ ਰਹੀ ਸੀ