ਏਜੰਸੀ
ਨਵੀਂ ਦਿੱਲੀ, 20 ਦਸੰਬਰ।
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਮੁੱਦੇ ‘ਤੇ ਅੱਜ ਰਾਜ ਸਭਾ ਵਿੱਚ ਜ਼ਬਰਦਸਤ ਹੰਗਾਮਾ ਕੀਤਾ ਗਿਆ ਜਿਸ ਕਾਰਨ ਸਦਨ ਦੀ ਕਾਰਵਾਈ ਦੋ ਵਾਰ ਰੋਕਣ ਤੋਂ ਬਾਅਦ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਸਵੇਰੇ ਸਦਨ ਦੀ ਕਾਰਵਾਈ ਸ਼ੁਰੂ ਹੋਣ ‘ਤੇ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਾਏ ਗਏ ਦੋਸ਼ਾਂ ਨੂੰ ਲੈ ਕੇ ਕਾਂਗਰਸ ਦੇ ਹੰਗਾਮੇ ਕਾਰਨ ਸਿਫ਼ਰ ਕਾਲ ਅਤੇ ਪ੍ਰਸ਼ਨਕਾਲ ਨਹੀਂ ਹੋ ਸਕਿਆ। ਭੋਜਨ ਦੀ ਛੁੱਟੀ ਤੋਂ ਬਾਅਦ ਉਪ ਸਭਾ ਪਤੀ ਪੀਜੇ ਕੁਰੀਅਨ ਨੇ ਕਾਰਵਾਈ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ, ਪਰ ਕਾਂਗਰਸ ਮੈਂਬਰਾਂ ਦੇ ਹੰਗਾਮੇ ਕਾਰਨ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।