ਮੋਹਾਲੀ, (ਸੱਚ ਕਹੂੰ ਨਿਊਜ਼) ਮੋਹਾਲੀ ਦੇ ਸਰਕਾਰੀ ਕਾਲਜ ਫੇਜ 6 ਦੇ ਖੇਡ ਸਟੇਡੀਅਮ ਵਿਖੇ ਹੋਣ ਵਾਲੇ ਸੂਬਾ ਪੱਧਰੀ ਆਜਾਦੀ ਦਿਵਸ ਸਮਾਰੋਹ ਮੌਕੇ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਕੌਂਮੀ ਤਿਰੰਗਾ ਲਹਿਰਾਉਣਗੇ। ਇਹ ਜਾਣਕਾਰੀ ਇਕ ਪ੍ਰੈਸ ਬਿਆਨ ਰਾਹੀਂ ਜ਼ਿਲੇ ਦੇ ਡਿਪਟੀ ਕਮਿਸ਼ਨਰ ਡੀ.ਐਸ.ਮਾਂਗਟ ਨੇ ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਆਜਾਦੀ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਸਬੰਧੀ ਬੁਲਾਈ ਗਈ ਵੱਖਲੂ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਦਿੱਤੀ।
ਉਨ੍ਹਾਂਇਸ ਮੌਕੇ ਅਧਿਕਾਰੀਆਂ ਨੂੰ ਆਖਿਆ ਕਿ ਜੋ ਡਿਊਟੀਆਂ ਉਨਾਂ ਨੂੰ ਸੌਂਪੀਆਂ ਗਈਆਂ ਹਨ ਉਸ ਨੂੰ ਪੁਰੀ ਤਣਦੇਹੀ ਨਾਲ ਨਿਭਾਇਆ ਜਾਵੇ ਤਾਂ ਜੋ ਆਜ਼ਾਦੀ ਦਿਵਸ ਜੋ ਕਿ ਸਾਡਾ ਕੌਂਮੀ ਤਿਉਹਾਰ ਹੈ ਇਸ ਵਿੱਚ ਸਾਮਲ ਹੋਣ ਵਾਲਿਆਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ ਨਾ ਆਵੇ। ਉਨਾਂ ਇਸ ਮੌਕੇ ਜ਼ਿਲੇ ਦੇ ਸਮੂਹ ਲੋਕਾਂ ਨੂੰ ਕੌਮੀ ਤਿਉਹਾਰ ਵਿੱਚ ਵੱਧ ਚੜ ਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਭੁਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਦੀਪ ਕੌਰ, ਐਸ.ਡੀ.ਐਮ ਲਖਮੀਰ ਸਿੰਘ ਸਮੇਤ ਹੋਰ ਪ੍ਰਸ਼ਾਸ਼ਨਿਕ ਅਧਿਕਾਰੀ ਹਾਜ਼ਰ ਸਨ