ਮੋਦੀ, ਪੁਤਿਨ ਤੇ ਜੈਲਲਿਤਾ ਵੱਲੋਂ ਕੁਡਨਕੁਲਮ ਪਰਮਾਣੂ ਪਲਾਂਟ ਦਾ ਉਦਘਾਟਨ

ਨਵੀਂ ਦਿੱਲੀ। ਭਾਰਤ ਤੇ ਰੂਸ ਦਰਮਿਆਨ ਰਿਸ਼ਤਿਆਂ ਲਈ ਖਾਸ ਪਲ ਵਜੋਂ ਕੈਦ ਹੋ ਗਏ ਜਦੋਂ ਦੋਵਾਂ ਦੇਸ਼ਾਂ ਨੇ ਸਾਂਝੇ ਤੌਰ ‘ਤੇ ਕੁੰਡਨਕੁਲਮ ਪਰਮਾਣੂ ਪਲਾਂਟ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੂਸ ਦੇ ਰਾਸ਼ਟਰਪਤੀ ਵਾਲਿਦਮੀਰ ਪੁਤਿਨ ਤੇ ਤਾਮਿਲਨਾਡੂ ਦੀ ਮੁੱਖ ਮੰਤਰੀ ਜੈਲਲਿਤਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਂਝੇ ਤੌਰ ‘ਤੇ ਕੁਡਨਕੁਲਮ ਪਰਮਾਣੂ ਪਲਾਂਟ ਦੇ ਯੂਨਿਟ-1 ਦਾ ਉਦਘਾਟਨ ਕੀਤਾ। ਇਸ ਮੌਕੇ ਇਨ੍ਹਾਂ ਤਿੰਨਾਂ ਆਗੂਆਂ ਨੇ ਭਾਰਤ ਅਤੇ ਰੂਸ ਦੇ ਰਿਸ਼ਤਿਆਂ ਨੂੰ ਅਹਿਮ ਦੱਸਦਿਆਂ ਉਸ ਨੂੰ ਹੋਰ ਮਜ਼ਬੂਤ ਕਰਨ ਦੀ ਗੱਲ ਕਹੀ