ਰਾਜ ਮਾਰਗਾਂ ‘ਤੇ ਅਗਲੇ ਪੰਜ ਵਰ੍ਹਿਆਂ ‘ਚ 7 ਲੱਖ ਕਰੋੜ ਖ਼ਰਚ ਕਰੇਗੀ ਸਰਕਾਰ

ਨਵੀਂ ਦਿੱਲੀ। ਸਰਕਾਰ ਨੇ ਕੌਮੀ ਰਾਜ ਮਾਰਗਾਂ ਦੇ ਵਿਕਾਸ ਤੇ ਨਿਰਮਾਣ ‘ਤੇ ਅਗਲੇ ਪੰਜ ਵਰ੍ਹਿਆਂ ਦੌਰਾਨ 7 ਲੱਖ ਕਰੋੜ ਰੁਪਏ ਖ਼ਰਚ ਕਰਨ ਦੀ ਯੋਜਨਾ ਤਿਆਰ ਕੀਤੀ ਹੈ ਜਿਸ ‘ਚ 50 ਹਜਾਰ ਕਿਲੋਮੀਟਰ ਲੰਬੀਆਂ ਸੜਕਾਂ ਬਣਾਈਆਂ ਜਾਣਗੀਆਂ। ਅਧਿਕਾਰਕ ਸੂਤਰਾਂ ਅਨੁਸਾਰ ਪਿਛਲੇ ਦੋ ਵਰ੍ਹਿਆਂ ਦੌਰਾਨ ਸੜਕ ਆਜਾਈ ਤੇ ਰਾਜ ਮਾਰਗ ਮੰਤਰਾਲੇ ਨੇ ਦੋ ਲੱਖ ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ।