ਰੂਹਾਨੀਅਤ: ਦੀਨਤਾ ਨਿਮਰਤਾ ਧਾਰਨ ਨਾਲ ਮਿਲਣਗੀਆਂ ਮਾਲਕ ਦੀਆਂ ਖੁਸ਼ੀਆਂ

Sach Kahoon Punjabi Desk Picture
Published On

ਰੂਹਾਨੀਅਤ: ਦੀਨਤਾ ਨਿਮਰਤਾ ਧਾਰਨ ਨਾਲ ਮਿਲਣਗੀਆਂ ਮਾਲਕ ਦੀਆਂ ਖੁਸ਼ੀਆਂ

(ਸੱਚ ਕਹੂੰ ਨਿਊਜ਼) ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (MSG) ਫ਼ਰਮਾਉਦੇ ਹਨ ਕਿ ਇਨਸਾਨ ਨੂੰ ਜਦੋਂ ਪਰਮ ਪਿਤਾ ਪਰਮਾਤਮਾ ਨਜ਼ਰ ਦੇ ਦਿੰਦਾ ਹੈ, ਤਾਂ ਉਸਨੂੰ ਉਹ ਨਜ਼ਾਰੇ ਮਿਲਦੇ ਹਨ, ਉਹ ਲੱਜ਼ਤ ਮਿਲਦੀ ਹੈ, ਜਿਸਦੀ ਕਦੇ ਉਸਨੇ ਕਲਪਨਾ ਵੀ ਨਹੀਂ ਕੀਤੀ ਹੁੰਦੀ ਉਹ ਖੁਸ਼ੀਆਂ ਮਿਲਦੀਆਂ ਹਨ, ਜਿਨ੍ਹਾਂ ਦਾ ਲਿਖ-ਬੋਲ ਕੇ ਵਰਣਨ ਨਹੀਂ ਕੀਤਾ ਜਾ ਸਕਦਾ।

ਪੂਜਨੀਕ ਗੁਰੂ ਜੀ  (MSG) ਫ਼ਰਮਾਉਦੇ ਹਨ ਕਿ ਨਜ਼ਰ ਤਾਂ ਸਭ ਦੀ ਹੈ, ਸਿਵਾਏ ਉਨ੍ਹਾਂ ਦੇ ਜਿਨ੍ਹਾਂ ਨੂੰ ਮਾਲਕ ਨੇ ਨਹੀਂ ਦਿੱਤੀ ਪਰ ਇਸੇ ਨਿਗ੍ਹਾ ਨਾਲ ਜਦੋਂ ਉਸ ਪਰਮ ਪਿਤਾ ਪਰਮਾਤਮਾ, ਸਤਿਗੁਰੂ, ਮੌਲਾ ਦਾ ਦੀਦਾਰ ਹੁੰਦਾ ਹੈ ਤਾਂ ਇਹ ਨਜ਼ਰ ਉਸ ਨਿਗ੍ਹਾ ਵਰਗੀ ਹੋ ਜਾਂਦੀ, ਭਾਵ ਇਨਸਾਨ ਤੋਂ ਭਗਵਾਨ ਦਾ ਰੂਪ ਇਨਸਾਨ ਬਣਦਾ ਚਲਿਆ ਜਾਂਦਾ ਹੈ ਪਰ ਇਸਦਾ ਮਤਲਬ ਇਹ ਨਹੀਂ ਹੁੰਦਾ ਕਿ ਇਨਸਾਨ ਭਗਵਾਨ ਬਣ ਜਾਂਦਾ ਹੈ ਛੋਟੀਆਂ-ਛੋਟੀਆਂ ਨਦੀਆਂ-ਨਾਲੇ ਜੇਕਰ ਸਮੁੰਦਰ ਵਿੱਚ ਮਿਲ ਜਾਣ ਤਾਂ ਉਹ ਸਮੁੰਦਰ ਅਖਵਾਉਦੀਆਂ ਹਨ, ਉਸੇ ਤਰ੍ਹਾਂ ਜੋ ਆਤਮਾਵਾਂ ਪਰਮ ਪਿਤਾ ਪਰਮਾਤਮਾ ਦੇ ਨੂਰੀ ਸਰੂਪ ਨੂੰ ਸਿਮਰਨ-ਭਗਤੀ ਨਾਲ ਪਾ ਜਾਂਦੀਆਂ ਹਨ, ਉਹ ਮਾਲਕ, ਪਰਮਾਤਮਾ ਦਾ ਹੀ ਰੂਪ ਬਣ ਜਾਂਦੀਆਂ ਹਨ ਪਰ ਉਹ ਗਾ-ਗਾ ਕੇ ਨਹੀਂ ਸੁਣਾਉਦੀਆਂ,

ਸਗੋਂ ਉਨ੍ਹਾਂ ਦੇ ਅੰਦਰ ਹੋਰ ਦੀਨਤਾ-ਨਿਮਰਤਾ ਆ ਜਾਂਦੀ ਹੈ ਮਾਲਕ ਦੇ ਪਿਆਰੇ, ਪਰਮ ਪਿਤਾ ਪਰਮਾਤਮਾ ਦਾ ਸਰੂਪ ਹੁੰਦਿਆਂ ਵੀ ਉਨ੍ਹਾਂ ਦੇ ਅੰਦਰ ਦੀਨਤਾ-ਨਿਮਰਤਾ ਹੱਦ ਤੋਂ ਜ਼ਿਆਦਾ ਹੁੰਦੀ ਹੈ ਅਤੇ ਜਿੰਨੀ ਦੀਨਤਾ-ਨਿਮਰਤਾ ਹੰੁਦੀ ਹੈ, ਓਨੀਆਂ ਹੀ ਮਾਲਕ ਦੀਆਂ ਖੁਸ਼ੀਆਂ ਜਲਦੀ ਅਤੇ ਜ਼ਿਆਦਾ ਮਿਲਿਆ ਕਰਦੀਆਂ ਹਨ ਇਸ ਲਈ ਆਪਣੇ ਅੰਦਰ ਦੀਨਤਾ-ਨਿਮਰਤਾ ਧਾਰਨ ਕਰੋ, ਮਾਲਕ ਤੋਂ ਮਾਲਕ ਨੂੰ ਮੰਗੋ, ਮਾਲਕ ਦੇ ਨਾਮ ਦਾ ਸਿਮਰਨ ਕਰਿਆ ਕਰੋ, ਕਦੇ ਵੀ ਕਿਸੇ ਦਾ ਮਾੜਾ ਨਾ ਸੋਚਿਆ ਕਰੋ, ਸਭ ਦਾ ਭਲਾ ਮੰਗਿਆ ਕਰੋ ਅਤੇ ਸਭ ਦਾ ਭਲਾ ਕਰਿਆ ਕਰੋ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ।

About The Author

Related Posts