London Naam Charcha: ਲੰਦਨ ਦੀ ਸਾਧ-ਸੰਗਤ ਵੱਲੋਂ ਬਲਾਕ ਪੱਧਰੀ ਨਾਮ ਚਰਚਾ ਕੀਤੀ

Sach Kahoon Punjabi Desk Picture
Published On

London Naam Charcha: (ਸੱਚ ਕਹੂੰ ਨਿਊਜ਼) ਲੰਦਨ। ਪਵਿੱਤਰ ਐੱਮਐੱਸਜੀ ਗੁਰਮੰਤਰ ਭੰਡਾਰੇ ਮਹੀਨੇ ਦੀ ਖੁਸ਼ੀ ’ਚ ਇੰਗਲੈਂਡ ਦੇ ਬਲਾਕ ਲੰਦਨ ਦੀ ਸਾਧ-ਸੰਗਤ ਵੱਲੋਂ ਬਲਾਕ ਪੱਧਰੀ ਨਾਮ ਚਰਚਾ ਗਰੀਨਫੋਰਡ, ਲੰਦਨ ਵਿਖੇ ਕੀਤੀ ਗਈ। ਨਾਮ-ਚਰਚਾ ’ਚ ਸਾਧ-ਸੰਗਤ ਹੁੰਮ-ਹੁੰਮਾ ਕੇ ਪਹੁੰਚੀ। ਇਸ ਮੌਕੇ ਸੱਚੇ ਨਿਮਰ ਸੇਵਾਦਾਰ, ਸੱਚੀ ਪ੍ਰੇਮੀ ਸੰਮਤੀ, ਐੱਮਐੱਸਜੀ ਆਈਟੀ ਵਿੰਗ ਦੇ ਸੇਵਾਦਾਰ ਅਤੇ ਸਾਧ-ਸੰਗਤ ਹਾਜ਼ਰ ਸੀ। ਨਾਮ ਚਰਚਾ ਦੀ ਕਾਰਵਾਈ ਬਲਾਕ ਪ੍ਰੇਮੀ ਸੇਵਕ ਕਰਮਜੀਤ ਇੰਸਾਂ ਨੇ ਚਲਾਈ।

ਇਹ ਵੀ ਪੜ੍ਹੋ: Cleanliness Drive London: ਇੰਗਲੈਂਡ ਦੇ ਬਲਾਕ ਲੰਦਨ ਦੀ ਸਾਧ-ਸੰਗਤ ਨੇ ਚਲਾਇਆ ਸਫਾਈ ਅਭਿਆਨ

ਇਸ ਤੋਂ ਬਾਅਦ ਕਵੀਰਾਜਾਂ ਨੇ ਭਜਨਾਂ ਰਾਹੀਂ ਸਤਿਗੁਰੂ ਦੀ ਮਹਿਮਾ ਦਾ ਗੁਣਗਾਨ ਕੀਤਾ। ਨਾਮ ਚਰਚਾ ਦੇ ਅਖੀਰ ’ਚ ਜਿੰਮੇਵਾਰਾਂ ਨੇ ਸਾਧ-ਸੰਗਤ ਨੂੰ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ 175 ਮਾਨਵਤਾ ਭਲਾਈ ਕਾਰਜਾਂ ਨੂੰ ਵਧ-ਚੜ੍ਹ ਕੇ ਕਰਨ ਲਈ ਪ੍ਰੇਰਿਤ ਕੀਤਾ।

About The Author

Related Posts