ਲਾਲ ਕਿਲ੍ਹ੍ਹੇ ਤੋਂ ਕੀਤੇ ਵਾਅਦੇ ਪੂਰੇ ਨਹੀਂ ਕਰਦੇ ਮੋਦੀ : ਕਾਂਗਰਸ

ਨਵੀਂ ਦਿੱਲੀ। ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਲਾਲ ਕਿਲ੍ਹੇ ਤੋਂ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਦਾ ਦੋਸ਼ ਲਾਉਂਦਿਆਂ ਅੱਜ ਕਿਹਾ ਕਿ ਉਨ੍ਹਾਂ ਨੇ ਪਿਛਲੇ ਆਜ਼ਾਦੀ ਦਿਹਾੜੇ ‘ਤੇ ਮਹਿਲਾਵਾਂ ਤੇ ਕਿਸਾਨਾਂ ਨੂੰ ਸੁਰੱਖਿਆ ਦੇਣ ਅਤੇ ਫ਼ਿਰਕੂ ਸਦਭਾਵਨਾ ਵਧਾਉਣ ਦੀ ਗੱਲ ਕਹੀ ਸੀ ਪਰ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ‘ਚ ਉਨ੍ਹਾਂ ਦੀ ਸਰਕਾਰ ਅਸਫ਼ਲ ਸਾਬਤ ਹੋਈ ਹੈ।
ਕਾਂਗਰਸ ਬੁਲਾਰੇ ਕਪਿਲ ਸਿੱਬਲ ਨੇ ਕਿਹਾ ਕਿ ਪਾਰਟੀ ਮੁੱਖ ਦਫ਼ਤਰ ‘ਚ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਸ੍ਰੀ ਮੋਦੀ ਲਾਲ ਕਿਲ੍ਹੇ ਦੀ ਪ੍ਰਾਚੀਰ ਤੋਂ ਕਹਿੰਦੇ ਹਨ ਕਿ ਲੜਕੀਆਂ ਨੂੰ ਵੀ ਲੜਕਿਆਂ ਵਾਂਗ ਘਰ ਤੋਂ ਬਾਹਰ ਨਿਕਲਣਾ ਚਾਹੀਦਾ ਹੈ।
ਇਹ ਭਾਸ਼ਣ ਸੁਣ ਕੇ ਮਹਿਲਾ ਸੁਰੱਖਿਆ ਲਈ ਉਨ੍ਹਾਂ ਦੀ ਵਚਨਬੱਧਤਾ ਪ੍ਰਤੀਤ ਹੁੰਦੀ ਹੈ ਪਰ ਦੇਸ਼ ‘ਚ ਮਹਿਲਾਵਾਂ ਨੂੰ ਤੰਗ ਕਰਨ ਦੀਆਂ ਘਟਨਾਵਾਂ ਵਧ ਰਹੀਆਂ ਹਨ।