ਸ਼ੋਭਾ ਯਾਤਰਾ ‘ਚ ਟਰਾਲਾ ਬੇਕਾਬੂ , ਤਿੰਨ ਦੀ ਮੌਤ

Road Accidents

ਸੱਚ ਕਹੂੰ ਨਿਊਜ਼ ਜਲੰਧਰ,
ਜਲੰਧਰ ‘ਚ ਰਾਮ-ਨੌਵੀਂ ਸਬੰਧੀ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੌਰਾਨ ਟਰਾਲੇ ਦੀਆਂ ਬਰੇਕਾਂ ਫ਼ੇਲ੍ਹ ਹੋਣ ਕਾਰਨ 3 ਸ਼ਰਧਾਲੂਆਂ ਦੀ ਮੌਤ ਹੋ ਗਈ ਜਦਕਿ 20 ਤੋਂ ਵੱਧ ਸ਼ਰਧਾਲੂ ਜ਼ਖਮੀ ਹੋ ਗਏ ਮੌਤਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਹੈ ਮ੍ਰਿਤਕਾਂ ਵਿੱਚ ਦੋ ਮਹਿਲਾਵਾਂ ਅਤੇ ਇੱਕ ਪੁਰਸ਼ ਸ਼ਾਮਲ ਹੈ ਜਾਣਕਾਰੀ ਅਨੁਸਾਰ ਜੋਤੀ ਚੌਂਕ ‘ਚ ਰਾਮ-ਨੌਵੀਂ ਸ਼ੋਭਾ ਯਾਤਰਾ ਦੌਰਾਨ ਸ਼ੋਭਾ ਯਾਤਰਾ ਦੀਆਂ ਝਾਕੀਆਂ ਲੈ ਕੇ ਜਾ ਰਹੇ ਇੱਕ ਟਰਕ ਦੀਆਂ ਬਰੇਕਾਂ ਫੇਲ੍ਹ ਹੋ ਗਈਆਂ, ਜਿਸ ਕਾਰਨ ਟਰਾਲਾ ਬੇਕਾਬੂ ਹੋ ਗਿਆ ਤੇ ਲੋਕਾਂ ਦੇ ਨਾਲ-ਨਾਲ ਕਈ ਵਾਹਨਾਂ ਨੂੰ ਕੁਚਲ ਦਿੱਤਾ ਇਸ ਹਾਦਸੇ ‘ਚ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 20 ਤੋਂ ਜ਼ਿਆਦਾ ਵਿਅਕਤੀ ਜ਼ਖਮੀ ਹੋ ਗਏ, ਜ਼ਖਮੀਆਂ ‘ਚ ਸ਼ਰਧਾਲੂ, ਬੈਂਡ ਵਾਜੇ ਵਾਲੇ ਤੇ ਕਿਰਦਾਰ ਨਿਭਾਉਣ ਵਾਲੇ ਸ਼ਾਮਲ ਹਨ ਮਰਨ ਵਾਲਿਆਂ ਦੀ ਪੁਸ਼ਟੀ ਡੀਸੀ ਵਰਿੰਦਰ ਸ਼ਰਮਾ ਨੇ ਕੀਤੀ ਹੈ
ਜ਼ਖਮੀਆਂ ਦਾ ਹਾਲ ਚਾਲ ਜਾਣਨ ਲਈ ਪੁਲਿਸ ਕਮਿਸ਼ਨਰ ਪ੍ਰਵੀਨ ਕੁਮਾਰ ਸਿਨਹਾ, ਵਿਧਾਇਕ ਸੁਸ਼ੀਲ ਰਿੰਕੂ, ਸਾਬਕਾ ਵਿਧਾਇਕ ਕੇਡੀ ਭੰਡਾਰੀ ਸਿਵਲ ਹਸਪਤਾਲ ਪਹੁੰਚੇ ਡੀਸੀ ਨੇ ਪ੍ਰਸ਼ਾਸਨ ਵੱਲੋਂ ਜਖਮੀਆਂ ਦਾ ਇਲਾਜ ਕਰਨ ਦਾ ਐਲਾਨ ਕੀਤਾ ਹੈ