ਸੱਚ ਕਹੂੰ ਨਿਊਜ਼
ਫਿਰੋਜ਼ਪੁਰ, ।
ਭਾਰਤ-ਪਾਕਿ ਸਰਹੱਦ ਪਾਰ ਕਰਦੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਬੀਐਸਐਫ਼ ਦੇ ਜਵਾਨਾਂ ਵੱਲੋਂ ਕਾਬੂ ਕੀਤਾ ਗਿਆ । ਜਾਣਕਾਰੀ ਦਿੰਦੇ ਡੀਆਈਜੀ ਰਾਜਪੁਰੋਹਿਤ ਨੇ ਦੱਸਿਆ ਕਿ ਦੋਨਾ ਤੇਲੂ ਮੱਲ ਬੀਪੀ ਨੰ 195-2 ‘ਤੇ ਡਿਊਟੀ ‘ਤੇ ਤਾਇਨਾਤ ਬੀਐਸਐਫ਼ ਦੇ ਜਵਾਨਾਂ ਵੱਲੋਂ ਇੱਕ ਪਾਕਿਸਤਾਨ ਵਾਲੇ ਪਾਸਿਓਂ ਭਾਰਤ ‘ਚ ਦਾਖਲ ਹੁੰਦੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਦੇਖਿਆ ਤਾਂ ਜਵਾਨਾਂ ਵੱਲੋਂ ਉਸਨੂੰ ਮੌਕੇ ‘ਤੇ ਕਾਬੂ ਕਰ ਲਿਆ ਗਿਆ । ਉਹਨਾਂ ਦੱਸਿਆ ਕਿ ਕਾਬੂ ਕੀਤੇ ਪਾਕਿਸਤਾਨੀ ਨਾਗਰਿਕ ਨੇ ਆਪਣਾ ਨਾਂਅ ਐਮਡੀ ਇਸਮਾਇਲ ਉਮਰ 32 ਸਾਲ ਪੁੱਤਰ ਐਮਡੀ ਰਾਮਜ਼ਨ ਪਿੰਡ ਬਸ਼ਹੀਰਵਾਲਾ ਦੱਸਿਆ ਹੈ ਅਤੇ ਪਾਕਿਸਤਾਨੀ ਨਾਗਰਿਕ ਤੋਂ ਹੋਰ ਜਾਂਚ ਪੜਤਾਲ ਕੀਤੀ ਜਾ ਰਹੀ ਹੈ।