Punjab News: ‘ਆਪ’ ਪੰਜਾਬ ਨੇ ਪ੍ਰਤਾਪ ਬਾਜਵਾ ‘ਤੇ ਗੁੰਮਰਾਹ ਕਰਨ ਦਾ ਲਗਾਇਆ ਦੋਸ਼

Sach Kahoon Punjabi Desk Picture
Published On

Punjab News: ਚੰਡੀਗੜ੍ਹ, (ਆਈਏਐਨਐਸ)। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਆਗੂ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਗੈਰ-ਜ਼ਿੰਮੇਵਾਰਾਨਾ ਅਤੇ ਗੁੰਮਰਾਹਕੁੰਨ ਬਿਆਨ ਦੇਣ ਦਾ ਦੋਸ਼ ਲਗਾਇਆ ਹੈ। ਪਾਰਟੀ ਦੇ ਅਧਿਕਾਰਤ ‘ਐਕਸ’ ਹੈਂਡਲ ਤੋਂ ਜਾਰੀ ਇੱਕ ਪੋਸਟ ਵਿੱਚ ਕਿਹਾ ਗਿਆ ਹੈ ਕਿ ਪ੍ਰਤਾਪ ਬਾਜਵਾ ਨੇ ਇੱਕ ਗੈਰ-ਰਜਿਸਟਰਡ ਹਸਪਤਾਲ ਦੀ ਵੀਡੀਓ ਪੋਸਟ ਕਰਕੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਤੁਰੰਤ ਇਸ ਮਾਮਲੇ ਵਿੱਚ ਸਪੱਸ਼ਟੀਕਰਨ ਜਾਰੀ ਕੀਤਾ ਅਤੇ ਪ੍ਰਤਾਪ ਬਾਜਵਾ ਦੁਆਰਾ ਫੈਲਾਏ ਗਏ ਭੰਬਲਭੂਸੇ ਨੂੰ ਉਜਾਗਰ ਕੀਤਾ। ਮੰਤਰੀ ਨੇ ਸਪੱਸ਼ਟ ਕੀਤਾ ਕਿ ‘ਮੁੱਖ ਮੰਤਰੀ ਸਿਹਤ ਕਾਰਡ’ ਸਿਰਫ ਰਜਿਸਟਰਡ ਅਤੇ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਹਸਪਤਾਲਾਂ ਵਿੱਚ ਹੀ ਵੈਧ ਹੈ। ਇਹ ਕਾਰਡ ਗੈਰ-ਰਜਿਸਟਰਡ ਹਸਪਤਾਲਾਂ ਵਿੱਚ ਲਾਗੂ ਨਹੀਂ ਹੁੰਦਾ। ‘ਆਪ’ ਪੰਜਾਬ ਨੇ ਲਿਖਿਆ, “ਪ੍ਰਤਾਪ ਬਾਜਵਾ ਦੀਆਂ ਗੈਰ-ਜ਼ਿੰਮੇਵਾਰਾਨਾ ਅਤੇ ਗੁੰਮਰਾਹਕੁੰਨ ਕਾਰਵਾਈਆਂ! ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰਤਾਪ ਬਾਜਵਾ ਵੱਲੋਂ ਫੈਲਾਈ ਗਈ ਗਲਤ ਜਾਣਕਾਰੀ ਦਾ ਪਰਦਾਫਾਸ਼ ਕੀਤਾ ਹੈ।”

ਇਹ ਵੀ ਪੜ੍ਹੋ: Heavy Rainfall: ਉੱਤਰ-ਪੂਰਬ ਅਤੇ ਪੂਰਬੀ ਭਾਰਤ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ …

ਪ੍ਰਤਾਪ ਬਾਜਵਾ ਨੇ ਸੋਸ਼ਲ ਮੀਡੀਆ ‘ਤੇ ਇੱਕ ਹਸਪਤਾਲ ਦੀ ਵੀਡੀਓ ਪੋਸਟ ਕੀਤੀ ਜਿੱਥੇ ਮੁੱਖ ਮੰਤਰੀ ਦਾ ਸਿਹਤ ਕਾਰਡ ਕੰਮ ਨਹੀਂ ਕਰ ਰਿਹਾ ਸੀ। ਇਹ ਹਸਪਤਾਲ ਰਜਿਸਟਰਡ ਨਹੀਂ ਸੀ, ਇਸ ਲਈ ਕਾਰਡ ਉੱਥੇ ਨਹੀਂ ਵਰਤਿਆ ਜਾ ਸਕਦਾ ਸੀ। ਪ੍ਰਤਾਪ ਬਾਜਵਾ ਨੂੰ ਸੰਵਿਧਾਨਕ ਅਹੁਦੇ ‘ਤੇ ਰਹਿਣ ਦੇ ਬਾਵਜ਼ੂਦ ਜਨਤਾ ਨੂੰ ਗੁੰਮਰਾਹ ਕਰਨ ਲਈ ਸੂਬੇ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ‘ਆਪ’ ਪੰਜਾਬ ਨੇ ਇਸ ਘਟਨਾ ਨੂੰ ਵਿਰੋਧੀ ਧਿਰ ਦੀ ਨਿਰਾਸ਼ਾ ਦਾ ਪ੍ਰਤੀਕ ਦੱਸਿਆ। ਪਾਰਟੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਅਧੀਨ ਸਿਹਤ ਸੇਵਾਵਾਂ ਲਗਾਤਾਰ ਮਜ਼ਬੂਤ ਹੋ ਰਹੀਆਂ ਹਨ। Punjab News

ਮੁੱਖ ਮੰਤਰੀ ਸਿਹਤ ਕਾਰਡ ਤਹਿਤ ਲੱਖਾਂ ਲੋਕ ਮੁਫ਼ਤ ਅਤੇ ਮਿਆਰੀ ਇਲਾਜ ਪ੍ਰਾਪਤ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ, ਵਿਰੋਧੀ ਧਿਰ ਦੇ ਨੇਤਾ ਭੰਬਲਭੂਸਾ ਫੈਲਾ ਕੇ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਸਵਾਲ ਉਠਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਡਾ. ਬਲਵੀਰ ਸਿੰਘ ਜੋ ਕਿ ਖੁਦ ਇੱਕ ਡਾਕਟਰ ਹਨ, ਨੇ ਕਿਹਾ ਕਿ ਸਰਕਾਰ ਦੀਆਂ ਸਿਹਤ ਯੋਜਨਾਵਾਂ ਪਾਰਦਰਸ਼ੀ ਅਤੇ ਨਿਯਮਾਂ ਅਨੁਸਾਰ ਚਲਾਈਆਂ ਜਾ ਰਹੀਆਂ ਹਨ। ਗੈਰ-ਰਜਿਸਟਰਡ ਹਸਪਤਾਲਾਂ ਵਿੱਚ ਕਾਰਡਾਂ ਦੀ ਵਰਤੋਂ ਨੂੰ ਰੋਕਣਾ ਨਿਯਮਾਂ ਦਾ ਹਿੱਸਾ ਹੈ।

About The Author

Related Posts