Bathinda Police News: ਸਰਪੰਚ ਦੀ ਸ਼ਿਕਾਇਤ ’ਤੇ ਚੌਂਕੀ ਦੇ ਸਾਰੇ ਸਟਾਫ਼ ’ਤੇ ਕਾਰਵਾਈ, ਜਾਣੋ ਕੀ ਹੈ ਮਾਮਲਾ

ਨਸ਼ਿਆਂ ਦੇ ਮਾਮਲੇ ’ਚ ਢਿੱਲ ਵਰਤਣ ’ਤੇ ਮੁੱਖ ਮੰਤਰੀ ਨੇ ਬਦਲਿਆ ਸਾਰਾ ਚੌਂਕੀ ਸਟਾਫ

Ravinder Sharma Picture
Published On

Bathinda Police News: ਬਠਿੰਡਾ (ਸੁਖਜੀਤ ਮਾਨ)। ਬਠਿੰਡਾ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸਖ਼ਤ ਕਾਰਵਾਈ ਕਰਦਿਆਂ ਬਠਿੰਡਾ ਦੇ ਥਾਣਾ ਸਦਰ ਅਧੀਨ ਪੈਂਦੀ ਕੋਟਸ਼ਮੀਰ ਪੁਲਿਸ ਚੌਂਕੀ ਦਾ ਸਾਰਾ ਸਟਾਫ ਤਬਦੀਲ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਵੱਲੋਂ ਇਹ ਕਾਰਵਾਈ ਜ਼ਿਲ੍ਹੇ ਦੇ ਇੱਕ ਸਰਪੰਚ ਦੀ ਪੁਲਿਸ ਵੱਲੋਂ ਨਸ਼ਾ ਸਮਗਲਰਾਂ ਖਿਲਾਫ਼ ਕਾਰਵਾਈ ਨਾ ਕਰਨ ਦੀ ਸ਼ਿਕਾਇਤ ਮਗਰੋਂ ਕੀਤੀ ਗਈ ਹੈ।

Bathinda-Police-News

ਵੇਰਵਿਆਂ ਮੁਤਾਬਿਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅੱਜ ਬਠਿੰਡਾ ਦੇ ਬਲਵੰਤ ਗਾਰਗੀ ਆਡੀਟੋਰੀਅਮ ’ਚ ਪਾਰਟੀ ਆਗੂਆਂ ਦੇ ਸੰਮੇਲਨ ’ਚ ਪੁੱਜੇ ਸਨ।  ਇਸ ਮੌਕੇ ਉੱਥੇ ਮੌਜ਼ੂਦ ਪਿੰਡ ਗੁਲਾਬਗੜ੍ਹ ਦੇ ਸਰਪੰਚ ਲੱਖਾ ਸਿੰਘ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੁਲਿਸ ਨਾ ਤਾਂ ਨਸ਼ਿਆਂ ਦੇ ਮਾਮਲੇ ’ਚ ਸਖਤ ਕਾਰਵਾਈ ਕਰਦੀ ਹੈ ਅਤੇ ਨਾ ਹੀ ਪੁਲਿਸ ਅਧਿਕਾਰੀ ਲੋਕਾਂ ਵੱਲੋਂ ਚੁਣੇ ਨੁਮਾਇੰਦਿਆਂ ਦੀ ਕੋਈ ਗੱਲ ਸੁਣਦੇ ਹਨ।

ਸਰਪੰਚ ਨੇ ਇੱਥੋਂ ਤੱਕ ਕਿਹਾ ਕਿ ਜੇਕਰ ਕਿਸੇ ਨਸ਼ਾ ਤਸਕਰ ਬਾਰੇ ਜਾਣਕਾਰੀ ਦਿੰਦੇ ਹਾਂ ਤਾਂ ਉਹ ਨਸ਼ਾ ਤਸਕਰਾਂ ਤੱਕ ਪੁੱਜ ਜਾਂਦੀ ਹੈ। ਸਰਪੰਚ ਵੱਲੋਂ ਬੋਲੇ ਇਨ੍ਹਾਂ ਸ਼ਬਦਾਂ ਨੂੰ ਸੁਣਦਿਆਂ ਹੀ ਮੁੱਖ ਮੰਤਰੀ ਨੇ ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਨੂੰ ਤੁਰੰਤ ਹੁਕਮ ਕੀਤੇ ਕਿ ਸਬੰਧਿਤ ਸਾਰੇ ਸਟਾਫ ਨੂੰ ਬਾਹਰਲੇ ਜ਼ਿਲ੍ਹੇ ’ਚ ਤਬਦੀਲ ਕੀਤਾ ਜਾਵੇ। ਡੀਆਈਜੀ ਨੇ ਮੁੱਖ ਮੰਤਰੀ ਦੇ ਹੁਕਮਾਂ ਮਗਰੋਂ ਕੋਟਸ਼ਮੀਰ ਚੌਂਕੀ ਦੇ ਇੰਚਾਰਜ ਸਮੇਤ ਸਮੁੱਚੇ ਸਟਾਫ ਨੂੰ ਜ਼ਿਲ੍ਹਾ ਮਾਨਸਾ ਵਿਖੇ ਤਬਦੀਲ ਕਰ ਦਿੱਤਾ ਹੈ।

About The Author

Related Posts