Punjab Vigilance Bureau: ਮੁੱਖ ਮੁਨਸ਼ੀ 1,15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਗ੍ਰਿਫਤਾਰ

Sach Kahoon Punjabi Desk Picture
Published On

(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਥਾਣਾ ਜਮਾਲਪੁਰ ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੀ ਪੁਲਿਸ ਚੌਕੀ ਰਾਮਗੜ੍ਹ ਵਿਖੇ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸੁਖਦੇਵ ਸਿੰਘ ਨੂੰ ਦੋ ਕਿਸ਼ਤਾਂ ਵਿੱਚ 1,15,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। Punjab Vigilance Bureau

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਜਨਕਪੁਰੀ, ਲੁਧਿਆਣਾ ਸ਼ਹਿਰ ਦੇ ਵਸਨੀਕ ਕਪਿਲ ਓਬਰਾਏ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇ ਵਾਲਾ ਕਤਲ ਕੇਸ : ਮੁਲਜ਼ਮਾਂ ਨੇ ਵੀਡੀਓ ਕਾਨਫਰੰਸ ਰਾਹੀਂ ਭੁਗਤੀ ਪੇਸ਼ੀ

ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਹੌਲਦਾਰ ਸੁਖਦੇਵ ਸਿੰਘ ਨੇ ਹੋਰ ਪੁਲਿਸ ਮੁਲਾਜ਼ਮਾਂ ਨਾਲ ਮਿਲ ਕੇ ਸ਼ਿਕਾਇਤਕਰਤਾ ਦੇ ਚਾਚਾ ਸਕਰੈਪ ਡੀਲਰ ਕੈਲਾਸ਼ ਗਰਗ ਨੂੰ ਪੁਲਿਸ ਚੌਕੀ ਰਾਮਗੜ੍ਹ ਵਿਖੇ ਲਿਆਂਦਾ ਅਤੇ ਚੋਰੀ ਦਾ ਸਕਰੈਪ ਸਮਾਨ ਖਰੀਦਣ ਦੇ ਬਹਾਨੇ ਉਸ ਨੂੰ ਧਮਕੀਆਂ ਦਿੱਤੀਆਂ ਅਤੇ ਉਸ ਦੇ ਲੜਕੇ ਦੀਪਕ ਗਰਗ ਤੋਂ 65,000 ਅਤੇ 50,000 ਰੁਪਏ ਦੀਆਂ ਦੋ ਕਿਸ਼ਤਾਂ ਵਿੱਚ 1,15,000 ਰੁਪਏ ਦੀ ਰਿਸ਼ਵਤ ਦੀ ਰਕਮ ਜ਼ਬਰਦਸਤੀ ਲੈ ਲਈ ਅਤੇ ਇਸ ਤੋਂ ਬਾਅਦ ਸਕਰੈਪ ਡੀਲਰ ਕੈਲਾਸ਼ ਗਰਗ ਨੂੰ ਬਿਨਾ ਕਿਸੇ ਕਾਨੂੰਨੀ ਕਾਰਵਾਈ ਕੀਤਿਆਂ ਛੱਡ ਦਿੱਤਾ ਗਿਆ। Punjab Vigilance Bureau

About The Author

Related Posts