Punjab
Punjab Weather News: ਪੰਜਾਬ ’ਚ ਫਿਰ ਖਰਾਬ ਹੋਵੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਆਰੇਂਜ ਅਲਰਟ
7 ਤੇ 8 ਅਪਰੈਲ ਲਈ ਵੱਡੀ ਭਵਿੱਖਬਾਣੀ
Punjab Weather News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ ’ਚ ਗੜੇ ਵੀ ਪਏ ਹਨ। ਇਸ ਨਾਲ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਕਿਸਾਨ ਚਿੰਤਤ ਹਨ ਕਿਉਂਕਿ ਕਣਕ ਦੀ ਫ਼ਸਲ ਖੇਤਾਂ ’ਚ ਤਿਆਰ ਹੈ ਤੇ ਮੀਂਹ ਫ਼ਸਲ ਨੂੰ ਨੁਕਸਾਨ ਪਹੁੰਚਾ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਨੇ 9 ਅਪਰੈਲ ਤੱਕ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਆਉਣ ਵਾਲੇ ਦਿਨਾਂ ’ਚ ਪੰਜਾਬ ’ਚ ਤੇਜ਼ ਹਵਾਵਾਂ ਅਤੇ ਗੜੇਮਾਰੀ ਦੇ ਨਾਲ ਮੀਂਹ ਪਵੇਗਾ।
Read Also : Amloh News: ਅਮਲੋਹ ਵਿਖੇ ਕੱਢੀ ਸ਼ੋਭਾ ਯਾਤਰਾ
ਅੱਜ ਤੇ ਕੱਲ੍ਹ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅੱਜ, 5 ਅਪਰੈਲ ਤੇ ਕੱਲ੍ਹ, 6 ਅਪ੍ਰੈਲ ਨੂੰ ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਮੋਹਾਲੀ, ਗੁਰਦਾਸਪੁਰ ਤੇ ਪਠਾਨਕੋਟ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
7 ਤੇ 8 ਅਪਰੈਲ ਲਈ ਵੱਡੀ ਭਵਿੱਖਬਾਣੀ
7 ਤੇ 8 ਅਪਰੈਲ ਨੂੰ ਮੌਸਮ ’ਚ ਵੱਡਾ ਬਦਲਾਅ ਆਉਣ ਦੀ ਸੰਭਾਵਨਾ ਹੈ, ਤੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਕਈ ਜ਼ਿਲ੍ਹਿਆਂ ਲਈ ਪੀਲੇ ਤੇ ਸੰਤਰੀ ਅਲਰਟ ਜਾਰੀ ਕੀਤੇ ਗਏ ਹਨ।
