Salabatpura Bhandara: ਸਲਾਬਤਪੁਰਾ ’ਚ ਨਾਮ ਚਰਚਾ ਸਤਿਸੰਗ ਭੰਡਾਰਾ 12 ਨੂੰ, ਤਿਆਰੀਆਂ ਜ਼ੋਰਾਂ ’ਤੇ

Sach Kahoon Punjabi Desk Picture
Published On

ਭੰਡਾਰੇ ਨੂੰ ਲੈ ਕੇ ਸਾਧ-ਸੰਗਤ ’ਚ ਉਤਸ਼ਾਹ, ਤਿਆਰੀਆਂ ਜ਼ੋਰਾਂ ’ਤੇ | Salabatpura Bhandara

Salabatpura Bhandara: (ਸੁਰਿੰਦਰ ਪਾਲ) ਭਾਈ ਰੂਪਾ। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਪੰਜਾਬ ਦੀ ਸਾਧ-ਸੰਗਤ ਵੱਲੋਂ ਐੱਮਐੱਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਰੂਹਾਨੀ ਧਾਮ ਰਾਜਗੜ੍ਹ ਸਲਾਬਤਪੁਰਾ ਵਿਖੇ ਨਾਮ ਚਰਚਾ ਸਤਿਸੰਗ ਭੰਡਾਰਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ 12 ਜਨਵਰੀ ਦਿਨ ਐਤਵਾਰ ਨੂੰ ਸਵੇਰੇ ਗਿਆਰ੍ਹਾਂ ਵਜੇ ਤੋਂ ਲੈ ਕੇ ਦੁਪਹਿਰ ਇੱਕ ਵਜੇ ਤੱਕ ਨਾਮ ਚਰਚਾ ਸਤਿਸੰਗ ਭੰਡਾਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ:Welfare Work: ਮਾਨਵਤਾ ਭਲਾਈ ਕਾਰਜ ਕਰਕੇ ਮਨਾਇਆ ਜਨਮ ਦਿਨ

ਇਸ ਮੌਕੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ ਮਾਨਵਤਾ ਭਲਾਈ ਕਾਰਜਾਂ ਤਹਿਤ ਭਲਾਈ ਕਾਰਜ ਵੀ ਕੀਤੇ ਜਾਣਗੇ। ਨਾਮ ਚਰਚਾ ਸਤਿਸੰਗ ਭੰਡਾਰੇ ਨੂੰ ਲੈ ਕੇ ਸਾਧ-ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸੇਵਾਦਾਰ ਆਪਣੀ ਡਿਊਟੀ ’ਤੇ ਪੁੱਜਣੇ ਸ਼ੁਰੂ ਹੋ ਗਏ ਹਨ। ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਦਰਬਾਰ ਵਿੱਚ ਸਫ਼ਾਈ ਤੋਂ ਇਲਾਵਾ ਪੰਡਾਲ ਨੂੰ ਸੁੰਦਰ ਤਰੀਕੇ ਨਾਲ ਸਜਾਇਆ ਜਾ ਰਿਹਾ ਹੈ। ਸਾਧ-ਸੰਗਤ ਦੀ ਸਹੂਲਤ ਲਈ ਜ਼ਿੰਮੇਵਾਰ ਸੇਵਾਦਾਰਾਂ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ 25 ਜਨਵਰੀ 1919 ਈ: ਨੂੰ ਸ੍ਰੀ ਜਲਾਲਆਣਾ ਸਾਹਿਬ, ਜ਼ਿਲ੍ਹਾ ਸਰਸਾ ਦੀ ਪਵਿੱਤਰ ਧਰਤੀ ’ਤੇ ਅਵਤਾਰ ਧਾਰਨ ਕੀਤਾ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਇਸ ਪੂਰੇ ਮਹੀਨੇ ਨੂੰ ਮਾਨਵਤਾ ਭਲਾਈ ਦੇ 167 ਕਾਰਜ ਕਰਕੇ ਪੂਰੇ ਉਤਸ਼ਾਹ ਨਾਲ ਮਨਾਉਂਦੀ ਹੈ। Salabatpura Bhandara

About The Author

Related Posts