Punjab
Punjab Holiday: ਪੰਜਾਬ ’ਚ ਮੰਗਲਵਾਰ ਨੂੰ ਸਰਕਾਰੀ ਛੁੱਟੀ, ਸਕੂਲ ਤੇ ਕਾਲਜ਼ ਤੇ ਦਫ਼ਤਰ ਰਹਿਣਗੇ ਬੰਦ
Punjab Holiday: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਚੱਲਦੇ ਹੋਏ ਪੂਰੇ ਸੂਬੇ ’ਚ ਸਕੂਲ, ਕਾਲਜ਼ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ, ਸੂਬਾ ਸਰਕਾਰ ਨੇ ਮੰਗਲਵਾਰ, 31 ਮਾਰਚ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮਹਾਵੀਰ ਜੰਯਤੀ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਗਿਆ ਹੈ। ਸਰਕਾਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ 31 ਮਾਰਚ ਨੂੰ ਗਜ਼ਟਿਡ ਛੁੱਟੀ ਐਲਾਨੀ ਗਈ ਹੈ। ਸੂਬਾ ਸਰਕਾਰ ਨੇ ਇਸ ਸੰਬਧੀ ਅਧਿਕਾਰਤ ਤੌਰ ’ਤੇ ਵੀ ਐਲਾਨ ਕੀਤਾ ਹੈ, ਤਾਂਕਿ ਆਮ ਜਨਤਾ ਨੂੰ ਸਰਕਾਰੀ ਕਾਮਕਾਜ਼ ਤੇ ਵਿਦਿਅਕ ਸੰਸਥਾਵਾਂ ਦੇ ਬੰਦ ਰਹਿਣ ਦੀ ਜਾਣਕਾਰੀ ਪਹਿਲਾਂ ਤੋਂ ਹਾਸਲ ਹੋ ਸਕੇ।
ਇਹ ਖਬਰ ਵੀ ਪੜ੍ਹੋ : MI vs KKR: ਹਿਟਮੈਨ ਨੇ ਜੜੇ ‘ਪੰਜਾਹ’ ਅਰਧਸੈਂਕੜੇ, ਕੋਹਲੀ ਨੂੰ ਛੱਡਿਆ ਪਿੱਛੇ
