Government School: ਸਿੱਖਿਆ ਮੰਤਰੀ ਵੱਲੋਂ ਸਕੂਲ ਦਾ ਅਚਨਚੇਤ ਦੌਰਾ

Sach Kahoon Punjabi Desk Picture
Published On

ਸਕੂਲ ਆਫ਼ ਐਮੀਨੈਂਸ ਭਾਦਸੋਂ ਦੀ ਸਿੱਖਿਆ ਪ੍ਰਣਾਲੀ ਦੀ ਕੀਤੀ ਪ੍ਰਸੰਸਾ

  • ਸਕੂਲ ਦੇ ਸਮੁੱਚੇ ਵਿਕਾਸ ਲਈ ਸਰਕਾਰ ਵੱਲੋਂ ਪੂਰਾ ਸਹਿਯੋਗ ਦੇਣ ਦਾ ਦਿੱਤਾ ਭਰੋਸਾ : ਬੈਂਸ

Government School: (ਸੁਸ਼ੀਲ ਕੁਮਾਰ) ਭਾਦਸੋਂ। ਪੰਜਾਬ ਦੇ ਮਾਣਯੋਗ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਆਫ਼ ਐਮੀਨੈਂਸ, ਭਾਦਸੋਂ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਸਕੂਲ ਵਿੱਚ ਚੱਲ ਰਹੀ ਸਿੱਖਿਆ ਪ੍ਰਣਾਲੀ, ਬੁਨਿਆਦੀ ਢਾਂਚੇ ਅਤੇ ਵਿਦਿਆਰਥੀਆਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਨਿਰੀਖਣ ਕਰਨਾ ਸੀ। ਸਿੱਖਿਆ ਮੰਤਰੀ ਨੇ ਸਕੂਲ ਦੀਆਂ ਵੱਖ-ਵੱਖ ਕਲਾਸਾਂ ਦਾ ਦੌਰਾ ਕਰਕੇ ਪੜ੍ਹਾਈ ਦੇ ਮਿਆਰ ਨੂੰ ਨਜ਼ਦੀਕੀ ਤੋਂ ਵੇਖਿਆ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਦੀ ਪੜ੍ਹਾਈ, ਸੁਵਿਧਾਵਾਂ ਅਤੇ ਭਵਿੱਖੀ ਉਦੇਸ਼ਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਵਿਦਿਆਰਥੀਆਂ ਵੱਲੋਂ ਦਿੱਤੇ ਗਏ ਜਵਾਬਾਂ ਤੋਂ ਸਿੱਖਿਆ ਮੰਤਰੀ ਕਾਫ਼ੀ ਪ੍ਰਭਾਵਿਤ ਹੋਏ।

ਇਸ ਮੌਕੇ ਸਕੂਲ ਮੁਖੀ ਪ੍ਰੀਤਇੰਦਰ ਘਈ ਨੇ ਸਿੱਖਿਆ ਮੰਤਰੀ ਨੂੰ ਸਕੂਲ ਵਿੱਚ ਤਿਆਰ ਹੋ ਰਹੇ ਦੋ ਹਜ਼ਾਰ ਦੀ ਸਮੱਰਥਾ ਵਾਲ਼ੇ ਇੰਡੋਰ ਸਟੇਡੀਅਮ ਬਾਰੇ ਜਾਣਕਾਰੀ ਦਿੱਤੀ। ਸਿੱਖਿਆ ਮੰਤਰੀ ਨੇ ਇਸ ਦੌਰਾਨ ਸਕੂਲ ਬੱਸਾਂ ਦੀ ਸਹੂਲਤ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਸਰਕਾਰ ਇਸ ਖੇਤਰ ਵਿੱਚ ਹਰ ਸੰਭਵ ਸਹਿਯੋਗ ਪ੍ਰਦਾਨ ਕਰੇਗੀ। Government School

ਇਹ ਵੀ ਪੜ੍ਹੋ: PRTC Strike Punjab: ਪੀਆਰਟੀਸੀ ਤੇ ਪਨਬਸ ਕਰਮਚਾਰੀਆਂ ਦੀ ਚਿਤਾਵਨੀ, ਇਸ ਦਿਨ ਪੂਰੇ ਪੰਜਾਬ ’ਚ ਹੋਵੇਗਾ ਚੱਕਾ ਜਾਮ

Government School
ਭਾਦਸੋਂ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਕੂਲ ਦੀਆਂ ਵੱਖ-ਵੱਖ ਕਲਾਸਾਂ ਦਾ ਦੌਰਾ ਕਰਦੇ ਹੋਏ। ਤਸਵੀਰ: ਸੁਸ਼ੀਲ ਕੁਮਾਰ

ਸਿੱਖਿਆ ਮੰਤਰੀ ਨੇ ਸਕੂਲ ਦੇ ਅਧਿਆਪਕ ਵਰਗ ਦੀ ਮਿਹਨਤ ਅਤੇ ਸਮਰਪਣ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਅਧਿਆਪਕ ਹੀ ਦੇਸ਼ ਦੇ ਭਵਿੱਖ ਨੂੰ ਸੰਵਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਸਕੂਲ ਦੇ ਸਮੁੱਚੇ ਵਿਕਾਸ ਲਈ ਸਰਕਾਰ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਪ੍ਰੀਤਇੰਦਰ ਘਈ, ਲੈਕਚਰਾਰ ਗੁਰਪ੍ਰੀਤ ਸਿੰਘ, ਲੈਕਚਰਾਰ ਮਨਦੀਪ ਕੌਰ, ਸਕੂਲ ਸਟਾਫ਼ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ। ਪ੍ਰਿੰਸੀਪਲ ਸਾਹਿਬ ਨੇ ਮੰਤਰੀ ਜੀ ਦਾ ਨਿੱਘਾ ਸਵਾਗਤ ਕਰਦੇ ਹੋਏ ਸਕੂਲ ਦੀਆਂ ਸਿੱਖਿਆਕ ਪ੍ਰਾਪਤੀਆਂ, ਨਤੀਜਿਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਅੰਤ ਵਿੱਚ ਮੰਤਰੀ ਜੀ ਨੇ ਸਕੂਲ ਪ੍ਰਬੰਧਨ ਅਤੇ ਵਿਦਿਆਰਥੀਆਂ ਨੂੰ ਉਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਭਾਦਸੋਂ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਮਿਸਾਲ ਬਣ ਕੇ ਉਭਰ ਰਿਹਾ ਹੈ। Government School

About The Author

Related Posts