ਪੰਜਾਬ ਸਰਕਾਰ ਪੱਤਰਕਾਰਾਂ ਦੀ ਭਲਾਈ ਲਈ ਵਚਨਬੱਧ : ਹਰਪਾਲ ਸਿੰਘ ਚੀਮਾ

Sach Kahoon Punjabi Desk Picture
Published On

ਵਿੱਤ ਮੰਤਰੀ ਨੇ ਕੌਮੀ ਪ੍ਰੈਸ ਦਿਹਾੜੇ ’ਤੇ ਪੱਤਰਕਾਰ ਭਾਈਚਾਰੇ ਨੂੰ ਦਿੱਤੀ ਵਧਾਈ

ਪ੍ਰੈਸ ਦਿਹਾੜੇ ’ਤੇ ਲਗਾਏ ਕੈਂਪ ’ਚ ਵੱਡੀ ਗਿਣਤੀ ਦਾਨੀਆਂ ਨੇ ਕੀਤਾ ਖੂਨਦਾਨ

ਪਟਿਆਲਾ (ਨਰਿੰਦਰ ਸਿੰਘ ਬਠੋਈ)। ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਪੱਤਰਕਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਲੋਕਤੰਤਰ ਦੇ ਚੌਥੇ ਥੰਮ ਦੀ ਮਜ਼ਬੂਤੀ ਲਈ ਹਰੇਕ ਸੰਭਵ ਯਤਨ ਕੀਤਾ ਜਾ ਰਿਹਾ ਹੈ। ਸ. ਚੀਮਾ ਅੱਜ ਕੌਮੀ ਪ੍ਰੈਸ ਦਿਹਾੜੇ ਮੌਕੇ ਪਟਿਆਲਾ ਮੀਡੀਆ ਕਲੱਬ ਵੱਲੋਂ ਕਰਵਾਏ ਸਮਾਗਮ ਅਤੇੇ ਖੂਨਦਾਨ ਕੈਂਪ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਪੁੱਜੇ ਹੋਏ ਸਨ।

ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਪੱਤਰਕਾਰ ਭਾਈਚਾਰੇ ਨੂੰ ਕੌਮੀ ਪ੍ਰੈਸ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਪ੍ਰਿੰਟ ਤੇ ਇਲੈਕਟ੍ਰੋਨਿਕ ਮੀਡੀਆ ਜਦ ਜ਼ਮੀਨੀ ਪੱਧਰ ’ਤੇ ਜਾ ਕੇ ਰਿਪੋਟਿੰਗ ਕਰਦਾ ਹੈ ਤਾਂ ਲੋਕ ਮਸਲੇ ਉਜਾਗਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮਜ਼ਬੂਤ ਲੋਕਤੰਤਰ ਵਿੱਚ ਮੀਡੀਆ ਦਾ ਅਹਿਮ ਰੋਲ ਹੁੰਦਾ ਹੈ ਕਿਉਂਕਿ ਸਰਕਾਰ ਦੀਆਂ ਨੀਤੀਆਂ ਤੇ ਕਮੀਆਂ ਨੂੰ ਆਮ ਲੋਕਾਂ ਤੱਕ ਪਹੁੰਚਾ ਕੇ ਲੋਕ ਰਾਏ ਬਣਾਉਣ ਵਿੱਚ ਮੀਡੀਆ ਵੱਡੀ ਭੂਮਿਕਾ ਨਿਭਾਉਂਦਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਤੇ ਆਮ ਲੋਕਾਂ ਵਿੱਚ ਮੀਡੀਆ ਇੱਕ ਕੜੀ ਹੈ ਜਿਸ ਸਦਕਾ ਛੋਟੀ ਤੋਂ ਛੋਟੀ ਘਟਨਾ ਸਰਕਾਰ ਤੱਕ ਪੁੱਜਦੀ ਹੈ। ਕੈਬਨਿਟ ਮੰਤਰੀ ਨੇ ਇਸ ਮੌਕੇ ਪਟਿਆਲਾ ਮੀਡੀਆ ਕਲੱਬ ਵੱਲੋਂ ਪੱਤਰਕਾਰ ਭਾਈਚਾਰੇ ਦੀ ਭਲਾਈ ਲਈ ਰੱਖੀਆਂ ਮੰਗਾਂ ਬਾਬਤ ਭਰੋਸਾ ਦਿੱਤਾ ਕਿ ਪੱਤਰਕਾਰਾਂ ਦੀਆਂ ਮੰਗਾਂ ’ਤੇ ਗ਼ੌਰ ਕਰਕੇ ਇਨ੍ਹਾਂ ਨੂੰ ਲਾਗੂ ਕਰਨ ਲਈ ਹਰ ਸੰਭਵ ਕਦਮ ਉਠਾਇਆ ਜਾਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਕੌਮੀ ਪ੍ਰੈਸ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਮਾਜ ਨੂੰ ਚੌਕਸ ਰੱਖਣ ਵਿਚ ਮੀਡੀਆ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਇਸ ਮੌਕੇ ਇਕ ਕਵਿਤਾ ਰਾਹੀਂ ਨਾਜ਼ੀ ਦੌਰ ਦਾ ਜ਼ਿਕਰ ਵੀ ਕੀਤਾ ਤੇ ਕਿਹਾ ਕਿ ਇਸਦੇ ਡੂੰਘੇ ਅਰਥਾਂ ਨੂੰ ਧਿਆਨ ਵਿੱਚ ਰੱਖਦਿਆਂ ਪੱਤਰਕਾਰਤਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਪ੍ਰਸ਼ਾਸਨ ਦੇਣ ’ਚ ਮੀਡੀਆ ਦਾ ਅਹਿਮ ਯੋਗਦਾਨ ਹੁੰਦਾ ਹੈ। ਸਮਾਗਮ ਦੌਰਾਨ ਐੱਸਐੱਸਪੀ ਵਰੁਣ ਸ਼ਰਮਾ ਨੇ ਕਿਹਾ ਕਿ ਪੱਤਰਕਾਰਾਂ ਨਾਲ ਸਬੰਧਤ ਕਿਸੇ ਵੀ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਪਟਿਆਲਾ ਮੀਡੀਆ ਕਲੱਬ ਦੇ ਪ੍ਰਧਾਨ ਨਵਦੀਪ ਢੀਂਗਰਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐੱਸਐੱਸਪੀ ਵਰੁਣ ਸ਼ਰਮਾ, ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ ਦਾ ਸਵਾਗਤ ਕੀਤਾ ਅਤੇ ਸੀਨੀਅਰ ਪੱਤਰਕਾਰ ਰਾਣਾ ਰਣਧੀਰ ਨੇ ਪਟਿਆਲਾ ਮੀਡੀਆ ਕਲੱਬ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਕਲੱਬ ਦੇ ਵਾਇਸ ਪ੍ਰਧਾਨ ਕਰਮ ਪ੍ਰਕਾਸ਼ ਨੇ ਕੌਮੀ ਪ੍ਰੈਸ ਦਿਹਾੜੇ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਤੇ ਕਲੱਬ ਤੇ ਸੀਨੀਅਰ ਮੈਂਬਰ ਗੁਰਵਿੰਦਰ ਸਿੰਘ ਔਲਖ ਨੇ ਪੱਤਰਕਾਰ ਭਾਈਚਾਰੇ ਦੀਆਂ ਕੁਝ ਅਹਿਮ ਮੰਗਾਂ ਤੋਂ ਮੁੱਖ ਮਹਿਮਾਨ ਨੂੰ ਜਾਣੂ ਕਰਵਾਇਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

About The Author

Related Posts