Welfare Work: ਸੱਚਖੰਡ ਵਾਸੀ ਸ਼ਾਮ ਲਾਲ ਫੁਟੇਲਾ ਇੰਸਾਂ ਵੀ ਹੋਏ ਸਰੀਰਦਾਨੀਆਂ ’ਚ ਸ਼ਾਮਲ

Sach Kahoon Punjabi Desk Picture
Published On

ਬਲਾਕ ਅਬੋਹਰ ਦੇ ਬਣੇ 37ਵੇਂ ਸਰੀਰਦਾਨੀ

Welfare Work: ਅਬੋਹਰ, (ਮੇਵਾ ਸਿੰਘ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਈ ਜਾ ਰਹੀ ਮਾਨਵਤਾ ਤੇ ਸਮਾਜ ਭਲਾਈ ਦੀ ਨਿਹਸਵਾਰਥ ਸੇਵਾ ਤਹਿਤ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਸ਼ਾਮ ਲਾਲ ਫੁਟੇਲਾ ਇੰਸਾਂ (67) ਪੁੱਤਰ ਦੀਵਾਨ ਚੰਦ ਵਾਸੀ ਨਵੀਂ ਅਬਾਦੀ, ਗਲੀ ਨੰ: 9, ਅਬੋਹਰ, ਜ਼ਿਲ੍ਹਾ ਫਾਜਿਲਕਾ ਦਾ ਮ੍ਰਿਤਕ ਸਰੀਰ ਸਮੂਹ ਪਰਿਵਾਰ ਵੱਲੋਂ ਮਾਨਵਤਾ ਤੇ ਸਮਾਜ ਭਲਾਈ ਦੀ ਨਿਹਸਵਾਰਥ ਸੇਵਾ ਤਹਿਤ ਗੌਰਮਿੰਟ ਮੈਡੀਕਲ ਕਾਲਜ ਬਾਰਾਮੁੱਲਾ, ਜੰਮੂ ਐਂਡ ਕਸ਼ਮੀਰ ਨੂੰ ਡਾਕਟਰੀ ਖੋਜਾਂ ਲਈ ਦਾਨ ਕਰਵਾਇਆ ਗਿਆ।

ਸਰੀਰਦਾਨੀ ਸਾਮ ਲਾਲ ਫੁਟੇਲਾ ਇੰਸਾਂ ਆਪਣੀ ਸੁਆਸਾਂ ਰੂਪੀ ਪੂੰਜੀ ਨੂੰ ਪੂਰਾ ਕਰਦਿਆਂ ਕੁੱਲ ਮਾਲਕ ਦੇ ਚਰਨਾਂ ਵਿਚ ਸੱਚਖੰਡ ਜਾ ਬਿਰਾਜੇ ਸਨ। ਪਰਿਵਾਰ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਸਰੀਰਦਾਨੀ ਸਾਮ ਲਾਲ ਫੁਟੇਲਾ ਇੰਸਾਂ ਨੇ ਆਪਣੇ ਜਿਉਂਦੇ ਜੀਅ ਦੇਹਾਂਤ ਉਪਰੰਤ ਮ੍ਰਿਤਕ ਸਰੀਰ ਨੂੰ ਡਾਕਟਰੀ ਖੋਜਾਂ ਲਈ ਦਾਨ ਕਰਨ ਦਾ ਫਾਰਮ ਭਰਿਆ ਹੋਇਆ ਸੀ, ਤੇ ਉਨ੍ਹਾਂ ਦੀ ਇਸ ਅੰਤਿਮ ਇੱਛਾ ਨੂੰ ਪਰਿਵਾਰ ਨੇ ਪੂਰਾ ਕਰਦਿਆਂ ਮ੍ਰਿਤਕ ਸਰੀਰ ਡਾਕਟਰੀ ਖੋਜਾਂ ਲਈ ਦਾਨ ਕਰਵਾਇਆ ਗਿਆ।

ਇਹ ਵੀ ਪੜ੍ਹੋ: Welfare: ਕਿਡਨੀ ਦੀ ਬਿਮਾਰੀ ਤੋਂ ਪੀੜਤ ਵਿਅਕਤੀ ਦੇ ਇਲਾਜ ਲਈ ਨਗਦ ਰਾਸ਼ੀ ਦੇ ਕੀਤੀ ਮੱਦਦ

ਸਰੀਰਦਾਨੀ ਸ਼ਾਮ ਲਾਲ ਫੁਟੇਲਾ ਇੰਸਾਂ ਬਲਾਕ ਅਬੋਹਰ ਦੇ 37ਵੇਂ ਸਰੀਰਦਾਨੀ ਬਣ ਗਏ ਹਨ। ਮ੍ਰਿਤਕ ਸਰੀਰ ਨੂੰ ਡਾਕਟਰੀ ਖੋਜਾਂ ਲਈ ਦਾਨ ਕਰਨ ਤੋਂ ਪਹਿਲਾਂ ਪਰਿਵਾਰ ਵੱਲੋਂ ਸਾਰੀ ਲਿਖਤੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਸਰੀਰਦਾਨੀ ਸਾਮ ਲਾਲ ਫੁਟੇਲਾ ਇੰਸਾਂ ਦੇ ਮ੍ਰਿਤਕ ਸਰੀਰ ਨੂੰ ਫੁੱਲਾਂ ਨਾਲ ਸਜਾਈ ਗੱਡੀ ’ਤੇ ਰੱਖਿਆ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ਘਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਰਸਤਿਆਂ ਤੋਂ ਹੋ ਕੇ ਗੁਜਰੀ ਅਤੇ ਪਰਿਵਾਰ ਵੱਲੋਂ ਸਮੂਹ ਜਿੰਮੇਵਾਰਾਂ ਤੇ ਸਾਧ-ਸੰਗਤ ਦੇ ਸਹਿਯੋਗ ਨਾਲ ਅਬੋਹਰ ਦੀ ਅਜੀਮਗੜ੍ਹ ਦੇ ਨੇੜੀਓ ਸਰੀਰਦਾਨੀ ਸ਼ਾਮ ਲਾਲ ਫੁਟੇਲਾ ਇੰਸਾਂ ਦੇ ਮ੍ਰਿਤਕ ਸਰੀਰ ਨੂੰ ਡਾਕਟਰੀ ਖੋਜਾਂ ਲਈ ਅੰਤਿਮ ਵਿਦਾਇਗੀ ਦਿੱਤੀ।

ਅੰਤਿਮ ਯਾਤਰਾ ’ਚ ਸ਼ਾਮਲ ਪਰਿਵਾਰਕ ਮੈਂਬਰ, ਸ਼ਹਿਰ ਨਿਵਾਸੀ, ਰਿਸ਼ਤੇਦਾਰ ਸਾਕ-ਸਬੰਧੀ, ਜਿੰਮੇਵਾਰ ਸੇਵਾਦਾਰ ਤੇ ਸਮੂਹ ਸਾਧ-ਸੰਗਤ ਨੇ ਸਰੀਰਦਾਨੀ ਸ਼ਾਮ ਲਾਲ ਫੁਟੇਲਾ ਇੰਸਾਂ ਅਮਰ-ਅਮਰ ਰਹੇ ਤੇ ਜਬ ਤੱਕ ਸੂਰਜ ਚਾਂਦ ਰਹੇਗਾ, ਸਰੀਰਦਾਨੀ ਸ਼ਾਮ ਲਾਲ ਫੁਟੇਲਾ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰਿਆਂ ਨੇ ਅਕਾਸ਼ ਗੁੂੰਜਣ ਲਾ ਦਿੱਤਾ। ਨਵੀਂ ਅਬਾਦੀ ਅਤੇ ਸ਼ਹਿਰ ਦੇ ਮੋਹਤਬਾਰਾਂ ਨੇ ਪਰਿਵਾਰ ਵੱਲੋਂ ਦੁੱਖ ਦੀ ਘੜੀ ਵਿੱਚ ਕੁੱਲ ਮਾਲਕ ਦੇ ਭਾਣੇ ਵਿਚ ਰਹਿੰਦਿਆਂ ਮ੍ਰਿਤਕ ਸਰੀਰ ਨੂੰ ਡਾਕਟਰੀ ਖੋਜਾਂ ਵਾਸਤੇ ਦਾਨ ਕਰਨ ਦੀ ਸ਼ਲਾਘਾ ਕੀਤੀ।

ਇਸ ਸਮੇਂ ਸਰੀਰਦਾਨੀ ਦੇ ਪਰਿਵਾਰਕ ਮੈਂਬਰ ਸੁਖਪਾਲ ਤੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲੇ ਪੰਜਾਬ ਦੇ ਸੱਚੇ ਨਮਰ ਸੇਵਾਦਾਰਾਂ ਵਿਚ ਗੁਰਚਰਨ ਸਿੰਘ ਇੰਸਾਂ ਰਿਟਾ: ਡੀ.ਓ, ਕ੍ਰਿਸ਼ਨ ਲਾਲ ਜੇਈ ਇੰਸਾਂ, ਦੁਲੀ ਚੰਦ ਇੰਸਾਂ, ਸਤੀਸ ਕੁਮਾਰ ਇੰਸਾਂ, ਦਲੀਪ ਕੁਮਾਰ ਇੰਸਾਂ, ਭੈਣ ਆਸਾ ਇੰਸਾਂ, ਭੈਣ ਆਸਾ ਫੁਟੇਲਾ ਇੰਸਾਂ ਅਤੇ ਰਾਮ ਸਰੂਪ ਪ੍ਰੇਮੀ ਸੇਵਕ ਬਲਾਕ ਅਬੋਹਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ, ਐਮਐਸਜੀ ਆਈ ਟੀ ਵਿੰਗ ਦੇ ਮੈਂਬਰ, ਪਿੰਡਾਂ ਦੇ ਪ੍ਰੇਮੀ ਸੇਵਕ, ਸੱਚੀ ਪ੍ਰੇਮੀ ਸੰਮਤੀ ਦੇ ਸੇਵਾਦਾਰਾਂ ਤੇ ਸਮੂਹ ਸਾਧ-ਸੰਗਤ ਤੇ ਸਮੂਹ ਜਿੰਮੇਵਾਰ ਸ਼ਾਮਲ ਸਨ। Welfare Work

About The Author

Related Posts