Murder Case: ਸੁੱਖਣਵਾਲਾ ਕਤਲ ਮਾਮਲਾ ਚੰਦ ਘੰਟਿਆਂ ’ਚ ਹੀ ਸੁਲਝਾਇਆ, ਮਾਮਲੇ ’ਚ ਪਤਨੀ ਨੂੰ ਕੀਤਾ ਗ੍ਰਿਫ਼ਤਾਰ

Sach Kahoon Punjabi Desk Picture
Published On

Murder Case: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਦੀ ਅਗਵਾਈ ’ਚ ਪਿੰਡ ਸੁੱਖਣਵਾਲਾ ਵਿੱਚ ਹੋਏ ਕਤਲ ਮਾਮਲੇ ਵਿੱਚ ਮ੍ਰਿਤਕ ਦੀ ਪਤਨੀ ਨੂੰ ਮਹਿਜ ਕੁੱਝ ਘੰਟਿਆਂ ਅੰਦਰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਡੀਐਸਪੀ ਤਰਲੋਚਨ ਸਿੰਘ (ਸਬ-ਡਵੀਜਨ) ਫ਼ਰੀਦਕੋਟ ਨੇ ਦੱਸਿਆ ਕਿ 28-29 ਨਵੰਬਰ ਦੀ ਰਾਤ ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਸੁੱਖਣਵਾਲਾ ਦੇ ਵਸਨੀਕ ਗੁਰਵਿੰਦਰ ਸਿੰਘ ਨਾਂਅ ਦੇ ਵਿਅਕਤੀ ਦਾ ਕਤਲ ਹੋਣ ਸਬੰਧੀ ਸੂਚਨਾ ਮਿਲੀ ਸੀ। ਜਿਸ ਸਬੰਧੀ ਮ੍ਰਿਤਕ ਦੀ ਭੈਣ ਮਨਵੀਰ ਕੌਰ ਦੇ ਬਿਆਨਾਂ ਦੇ ਮ੍ਰਿਤਕ ਦੀ ਪਤਨੀ ਰੁਪਿੰਦਰ ਕੌਰ ਅਤੇ ਇੱਕ ਵਿਅਕਤੀ ਹਰਕੰਵਲਪ੍ਰੀਤ ਸਿੰਘ ਵਾਸੀ ਬੱਲੂਆਣਾ (ਜ਼ਿਲ੍ਹਾ ਬਠਿੰਡਾ) ਦੇ ਖਿਲਾਫ ਥਾਣਾ ਸਦਰ ਫ਼ਰੀਦਕੋਟ ਵਿਖੇ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਗਈ।

ਇਹ ਵੀ ਪੜ੍ਹੋ: Baba Farid University : ਵੈਕਸੀਨ 2025: ਬੀਐਫਯੂਐਚਐਸ ਕਾਨਫਰੰਸ ’ਚ ਪੰਜਾਬ ਦੇ ਸਿਹਤ ਮਾਡਲ ਬਾਰੇ ਚਰਚਾ

ਜਿਸ ਦੌਰਾਨ ਇੰਸਪੈਕਟਰ ਰਾਜੇਸ਼ ਕੁਮਾਰ ਮੁੱਖ ਅਫਸਰ ਥਾਣਾ ਸਦਰ ਫ਼ਰੀਦਕੋਟ ਦੀ ਨਿਗਰਾਨੀ ਹੇਠ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਵੱਲੋਂ ਮ੍ਰਿਤਕ ਦੀ ਪਤਨੀ ਰੁਪਿੰਦਰ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ। ਡੀ.ਐਸ.ਪੀ ਫ਼ਰੀਦਕੋਟ ਵੱਲੋਂ ਦੱਸਿਆ ਕਿ ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਕਤਲ ਗੈਰ ਸਮਾਜਿਕ ਸਬੰਧਾਂ ਦੇ ਚੱਲਦੇ ਹੋਇਆ ਹੈ। ਮ੍ਰਿਤਕ ਗੁਰਵਿੰਦਰ ਸਿੰਘ ਦਾ ਵਿਆਹ ਕੈਨੇਡਾ ਰਹਿ ਰਹੀ ਰੁਪਿੰਦਰ ਕੌਰ ਨਾਲ ਹੋਇਆ ਸੀ। ਜੋ ਕਿ ਕੈਨੇਡਾ ਵਿੱਚੋ ਡਿਪੋਰਟ ਹੋ ਕੇ ਹੁਣ ਆਪਣੇ ਪਤੀ ਨਾਲ ਰਹਿ ਰਹੀ ਸੀ, ਪ੍ਰੰਤੂ ਕੈਨੇਡਾ ਵਿੱਚ ਰਹਿੰਦੇ ਹੋਏ ਉਸਦੇ ਸਬੰਧ ਹਰਕੰਵਲਪ੍ਰੀਤ ਸਿੰਘ ਨਾਲ ਬਣ ਗਏ ਸਨ। ਬੀਤੀ ਰਾਤ ਮ੍ਰਿਤਕ ਦੀ ਪਤਨੀ ਅਤੇ ਉਸਦੇ ਸਾਥੀ ਹਰਕੰਵਲਪ੍ਰੀਤ ਸਿੰਘ ਵੱਲੋਂ ਮਿਲ ਕੇ ਇੱਕ ਸਾਜਿਸੇ ਤਹਿਤ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹਰਕੰਵਲਪ੍ਰੀਤ ਸਿੰਘ ਮੌਕੇ ਤੋਂ ਫਰਾਰ ਹੋ ਗਿਆ ਸੀ, ਜਿਸ ਦੀ ਭਾਲ ਪੁਲਿਸ ਟੀਮਾਂ ਵੱਲੋਂ ਕੀਤੀ ਜਾ ਰਹੀ ਹੈ ਅਤੇ ਉਸਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। Murder Case

About The Author

Related Posts