ਭਾਜਪਾ ਦੇ ਕੌਮੀ ਨੇਤਾ ਨੇ ਫੈਕਟਰੀ ਅੰਦਰ ਦਾਖਲ ਹੋਏ ਸ਼ੱਕੀ ਵਿਅਕਤੀਆਂ ’ਤੇ ਚਲਾਈਆਂ ਗੋਲੀਆ

Sach Kahoon Punjabi Desk Picture
Published On

 ਬਦਮਾਸ਼ ਮੋਟਰਸਾਈਕਲ ਛੱਡ ਕੇ ਹੋਏ ਫਰਾਰ

(ਰਘਬੀਰ ਸਿੰਘ) ਲੁਧਿਆਣਾ। ਭਾਜਪਾ ਦੇ ਕੌਮੀ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਦੀ ਬੁਖਾਰੀ ਕਲਾਂ ਸਥਿਤ ਫੈਕਟਰੀ ਵਿੱਚ ਦੇਰ ਰਾਤ ਕੁਝ ਸ਼ੱਕੀ ਵਿਅਕਤੀ ਦਾਖ਼ਲ ਹੋ ਗਏ। ਫੈਕਟਰੀ ’ਚ ਘੁੰਮ ਰਹੇ ਸ਼ੱਕੀ ਵਿਅਕਤੀਆਂ ਨੂੰ ਦੇਖ ਕੇ ਸੁਖਮਿੰਦਰ ਨੇ ਉਨ੍ਹਾਂ ’ਤੇ ਤਿੰਨ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਸਾਰੇ ਮੌਕੇ ਤੋਂ ਫਰਾਰ ਹੋ ਗਏ। ਬਦਮਾਸ਼ਾਂ ਦੇ ਭੱਜਣ ਤੋਂ ਬਾਅਦ ਸੁਖਮਿੰਦਰ ਸਿੰਘ ਨੇ ਥਾਣਾ ਜਮਾਲਪੁਰ ਦੀ ਪੁਲਿਸ ਨੂੰ ਸੂਚਨਾ ਦਿੱਤੀ।

ਸੁਖਮਿੰਦਰਪਾਲ ਸਿੰਘ ਨੇ ਦੱਸਿਆ ਕਿ ਦੇਰ ਰਾਤ ਕਈ ਅਣਪਛਾਤੇ ਵਿਅਕਤੀ ਉਨ੍ਹਾਂ ਦੀ ਫੈਕਟਰੀ ਵਿੱਚ ਦਾਖਲ ਹੋ ਗਏ। ਦਾਖਲ ਹੋਏ ਵਿਅਕਤੀਆਂ ਤੋਂ ਬਚਾਅ ਲਈ ਉਸ ਨੇ ਤਿੰਨ ਗੋਲੀਆਂ ਚਲਾਈਆਂ ਜਿਸ ਤੋਂ ਬਾਅਦ ਬਦਮਾਸ਼ ਆਪਣਾ ਮੋਟਰਸਾਈਕਲ ਗੰਨੇ ਦੇ ਖੇਤ ਵਿੱਚ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ। ਸਥਾਨਕ ਪੁਲਿਸ ਮੌਕੇ ’ਤੇ ਪਹੁੰਚੀ ਤਾਂ ਉਨ੍ਹਾਂ ਨੇ ਮੋਟਰਸਾਈਕਲ ਨੂੰ ਪੁਲਿਸ ਹਵਾਲੇ ਕਰ ਦਿੱਤਾ।
ਥਾਣਾ ਜਮਾਲਪੁਰ ਦੀ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਸੁਖਮਿੰਦਰਪਾਲ ਸਿੰਘ ਨੇ ਇਸ ਮਾਮਲੇ ਵਿੱਚ ਪੁਲੀਸ ਕਮਿਸ਼ਨਰ ਕੌਸਤੁਭ ਸ਼ਰਮਾ ਨੂੰ ਸ਼ਿਕਾਇਤ ਭੇਜ ਦਿੱਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

About The Author

Related Posts