ਪੰਜਾਬ ਸਰਕਾਰ ਵੱਲੋਂ ਪੰਜਾਬੀ ‘ਵਰਸਿਟੀ ਸਿੰਡੀਕੇਟ ਦੇ ਤਿੰਨ ਮੈਂਬਰ ਨਾਮਜ਼ਦ

Sach Kahoon Punjabi Desk Picture
Published On

ਪੱਤਰਕਾਰ ਰਾਜੇਸ਼ ਸ਼ਰਮਾ ਪੰਜੌਲਾ, ਹਰਿੰਦਰਪਾਲ ਹੈਰੀਮਾਨ ਤੇ ਮੇਜਰ ਏ. ਪੀ. ਸਿੰਘ ਨਾਭਾ ਬਣੇ ਸਿੰਡੀਕੇਟ ਮੈਂਬਰ | Punjab Government

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਸਰਵਉੱਚ ਫੈਸਲੇ ਲੈਣ ਵਾਲੀ ਬਾਡੀ ਸਿੰਡੀਕੇਟ ‘ਚ ਤਿੰਨ ਮੈਂਬਰ ਨਾਮਜ਼ਦ ਕਰ ਦਿੱਤੇ ਹਨ। ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਤਿੰਨ ਨਾਵਾਂ ਦੀ ਸਿਫਾਰਿਸ਼ ਕਰਕੇ ਫਾਈਲ ਸੂਬੇ ਦੇ ਰਾਜਪਾਲ ਅਤੇ ਯੂਨੀਵਰਸਿਟੀ ਦੇ ਚਾਂਸਲਰ ਡਾ. ਵੀ. ਪੀ. ਸਿੰਘ ਬਦਨੌਰ ਨੂੰ ਭੇਜੀ ਸੀ, ਜਿਸ ਤੋਂ ਬਾਅਦ ਰਾਜ ਭਵਨ ਨੇ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਸਿੰਡੀਕੇਟ ਮੈਂਬਰ ਬਣਨ ਵਾਲਿਆਂ ‘ਚ ਪਟਿਆਲਾ ਮੀਡੀਆ ਕਲੱਬ ਦੇ ਜਨਰਲ ਸਕੱਤਰ ਤੇ ਸੀਨੀਅਰ ਪੱਤਰਕਾਰ ਰਾਜੇਸ਼ ਸ਼ਰਮਾ ਪੰਜੌਲਾ, ਹਲਕਾ ਸਨੌਰ ਤੋਂ ਕਾਂਗਰਸ ਪਾਰਟੀ ਦੀ ਟਿਕਟ ‘ਤੇ ਚੋਣ ਲੜਨ ਵਾਲੇ ਹਰਿੰਦਰਪਾਲ ਸਿੰਘ ਹੈਰੀਮਾਨ ਤੇ ਮੇਜਰ ਏ. ਪੀ. ਸਿੰਘ ਨਾਭਾ ਸ਼ਾਮਲ ਹਨ।ਅੱਧੇ ਪੰਜਾਬ ਵਿੱਚ ਸਿੱਖਿਆ ਦਾ ਚਾਨਣ ਫੈਲਾ ਰਹੀ ਪੰਜਾਬੀ ਯੂਨੀਵਰਸਿਟੀ ਦੀ ਸਿੰਡੀਕੇਟ ਇਸ ਦੀ ਸੁਪਰੀਮ ਅਥਾਰਟੀ ਹੈ। ਪੰਜਾਬ ਸਰਕਾਰ ਵਲੋਂ ਇਸ ਦੇ ਤਿੰਨ ਮੈਂਬਰ ਨਾਮਜ਼ਦ ਕੀਤੇ ਜਾਂਦੇ ਹਨ। (Punjab Government)

ਚੰਡੀਗੜ੍ਹ ,ਪੰਜਾਬ, ਹਰਿਆਣਾ ਅਤੇ ਦਿੱਲੀ ‘ਚ ਭੂਚਾਲ ਦੇ ਝਟਕੇ

ਸਾਲ 2002 ਤੋਂ 2007 ਤੱਕ ਕੈਪਟਨ ਦੀ ਸਰਕਾਰ ਸਮੇਂ ਮਹਾਰਾਣੀ ਪ੍ਰਨੀਤ ਕੌਰ, ਕੈਬਨਿਟ ਮੰਤਰੀ ਜਸਜੀਤ ਸਿੰਘ ਰੰਧਾਵਾ ਅਤੇ ਉਸ ਸਮੇਂ ਦੇ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਸਿੰਡੀਕੇਟ ਦੇ ਮੈਂਬਰ ਰਹੇ ਸਨ। 2007 ਵਿਚ ਅਕਾਲੀ ਸਰਕਾਰ ਬਣਨ ਤੋਂ ਬਾਅਦ ਲੋਕ ਸਭਾ ਐਮ. ਪੀ. ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਰਹੇ ਤੇ ਰਾਜ ਸਭਾ ਦੇ ਐਮ. ਪੀ. ਤਰਲੋਚਨ ਸਿੰਘ ਸਿੰਡੀਕੇਟ ਦੇ ਮੈਂਬਰ ਰਹੇ। ਪੱਤਰਕਾਰ ਰਾਜੇਸ਼ ਸ਼ਰਮਾ ਪੰਜੋਲਾ ਨੂੰ ਮੈਂਬਰ ਨਾਮਜਦ ਕਰਨ ਤੇ ਪੱਤਰਕਾਰ ਭਾਈਚਾਰੇ ਵਿੱਚ ਖੁਸ਼ੀ ਦਾ ਮਾਹੌਲ ਹੈ। (Punjab Government)

About The Author

Related Posts