ਹੈਰੋਇਨ ਸਮੇਤ ਔਰਤ ਗ੍ਰਿਫਤਾਰ

ਸੱਚ ਕਹੂੰ ਨਿਊਜ਼
ਫਿਰੋਜ਼ਪੁਰ,
ਐਂਟੀ ਨਾਰਕੋਟਿਕ ਸੈੱਲ ਫਿਰੋਜ਼ਪੁਰ ਵੱਲੋਂ ਇੱਕ ਔਰਤ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਐਂਟੀ ਨਾਰਕੋਟਿਕ ਸੈੱਲ ਫਿਰੋਜ਼ਪੁਰ ਦੇ ਏਐੱਸਆਈ ਬਲਕਾਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਫੈਰੋਕੇ ਵਿਖੇ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਉਨ੍ਹਾਂ ਨੇ ਸ਼ੱਕ ਦੇ ਅਧਾਰ ‘ਤੇ ਛਿੰਦਰ ਕੌਰ  ਪਤਨੀ ਜਰਨੈਲ ਸਿੰਘ  ਵਾਸੀ ਅਜੀਤ ਨਗਰ ਤਲਵੰਡੀ ਭਾਈ ਨਾਂਅ ਦੀ ਇੱਕ ਔਰਤ ਨੂੰ ਰੋਕ ਕੇ ਉਸਦੀ ਤਲਾਸ਼ੀ ਲੈਣ ‘ਤੇ ਉਸ ਦੇ ਕਬਜ਼ੇ ਵਿੱਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ । ਪੁਲਿਸ ਨੇ ਔਰਤ ਨੂੰ ਗ੍ਰਿਫ਼ਤਾਰ ਕਰਕੇ ਉਸ ਖਿਲਾਫ਼ ਥਾਣਾ ਸਦਰ ਜ਼ੀਰਾ ‘ਚ ਐਨ.ਡੀ.ਪੀ.ਐੱਸ ਐਕਤ ਤਹਿਤ ਮਾਮਲਾ ਦਰਜ ਕੀਤਾ ਹੈ