ਅਧਿਆਪਕਾਂ ਨੇ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਲਾਇਆ ਧਰਨਾ

Teachers, Demanded, Education Minister

ਨਵੀਂ ਅਧਿਆਪਕ ਭਰਤੀ ਬਾਰੇ ਸਰਕਾਰ 7 ਸਤੰਬਰ ਤੋਂ ਪਹਿਲਾਂ ਲੈ ਸਕਦੀ ਹੈ ਫ਼ੈਸਲਾ : ਵਿਜੈਇੰਦਰ ਸਿੰਗਲਾ

ਨਰੇਸ਼ ਕੁਮਾਰ, ਸੰਗਰੂਰ

ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਵਿਸ਼ਾਲ ਧਰਨਾ ਲਾਇਆ ਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਸੰਗਰੂਰ ਤੋਂ ਪਟਿਆਲਾ ਰੋਡ ਜਾਮ ਕਰ ਦਿੱਤੀ ਤੇਜ਼ ਧੁੱਪ ‘ਚ ਬੇਰੁਜ਼ਗਾਰ ਟੀਚਰਾਂ ਨੇ ਆਪਣਾ ਰੋਸ ਮਾਰਚ ਕੀਤਾ ਸਿੱਖਿਆ ਮੰਤਰੀ ਦੀ ਕੋਠੀ ਦੇ ਬਾਹਰ ਪੁਲਿਸ ਨੇ ਜ਼ਬਰਦਸਤ ਸੁਰੱਖਿਆ ਬਲਾਂ ਦੇ ਜਵਾਨਾਂ ਨਾਲ ਸਖਤ ਪ੍ਰਬੰਧ ਕੀਤੇ ਹੋਏ ਸਨ ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ ਤੇ ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ ਨੇ ਕਿਹਾ ਕਿ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨਵੀਂ ਅਧਿਆਪਕ ਭਰਤੀ ਸਬੰਧੀ ਕੋਈ ਗੰਭੀਰਤਾ ਨਹੀਂ ਵਿਖਾ ਰਹੇ ਇੱਕ ਪਾਸੇ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ‘ਚ ਇਸ ਸਾਲ ਕਰੀਬ 52,000 ਵਿਦਿਆਰਥੀਆਂ ਦੇ ਨਵੇਂ ਦਾਖ਼ਲੇ ਕਰਕੇ ਵਿਦਿਆਰਥੀਆਂ ਦੀ ਗਿਣਤੀ ਵਧਣ ਦਾ ਦਾਅਵਾ ਕਰ ਰਿਹਾ ਹੈ, ਦੂਜੇ ਪਾਸੇ ਅਧਿਆਪਕਾਂ ਦੀ ਭਰਤੀ ਨਹੀਂ ਕੀਤੀ ਜਾ ਰਹੀ, ਜਦੋਂਕਿ ਸਿੱਖਿਆ ਵਿਭਾਗ ‘ਚ ਕਰੀਬ 30 ਹਜ਼ਾਰ ਅਸਾਮੀਆਂ ਖ਼ਾਲੀ ਹਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਵੇਲੇ ਨੌਜਵਾਨਾਂ ਨਾਲ ਘਰ-ਘਰ ਨੌਕਰੀ, 2500 ਬੇਰੁਜ਼ਗਾਰੀ ਭੱਤਾ ਤੇ ਹੋਰ ਵਾਅਦੇ ਕੀਤੇ ਸਨ, ਪ੍ਰੰਤੂ ਕਿਸੇ ਵੀ ਵਾਅਦੇ ਨੂੰ ਸੱਤਾ ‘ਤੇ ਕਾਬਜ਼ ਹੋਣ ਉਪਰੰਤ ਪੂਰਾ ਨਹੀਂ ਕੀਤਾ ਗਿਆ ਆਗੂਆਂ ਨੇ ਕਿਹਾ ਕਿ ਪੀਐੱਚਡੀ, ਐੱਮਫਿਲ, ਐੱਮਏ, ਬੀਐੱਡ ਡਿਗਰੀਆਂ ਵਾਲੇ ਹਜ਼ਾਰਾਂ ਉੱਚ ਯੋਗਤਾ ਪ੍ਰੀਖਿਆਵਾਂ ਪਾਸ ਉਮੀਦਵਾਰ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਦੇ ਰਾਹ ਹਨ, ਜੇਕਰ ਸਿੱਖਿਆ ਵਿਭਾਗ ਜਲਦ ਭਰਤੀ ਪ੍ਰਕਿਰਿਆ ਨਹੀਂ ਸ਼ੁਰੂ ਕਰਦਾ ਤਾਂ ਉਮੀਦਵਾਰ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ

ਅਧਿਆਪਕਾਂ ਦੀ ਤਿੰਨ ਮੈਂਬਰੀ ਟੀਮ ਨੂੰ ਸਿੱਖਿਆ ਮੰਤਰੀ ਨੇ ਗੱਲਬਾਤ ਲਈ ਬੁਲਾਇਆ

ਗੱਲਬਾਤ ਕਰਨ ਤੋਂ ਬਾਅਦ ਵਿਜੈਇੰਦਰ ਸਿੰਗਲਾ ਨੇ ਅਧਿਆਪਕਾਂ ਦੀ ਜਥੇਬੰਦੀ ਨੂੰ ਸੰਬੋਧਨ ਕਰਦਿਆਂ ਭਰੋਸਾ ਦਿਵਾਇਆ ਕਿ ਆਉਣ ਵਾਲੀ 7 ਸਤੰਬਰ ਤੋਂ ਪਹਿਲਾਂ ਸਰਕਾਰ ਦੀ ਨਵੀਂ ਭਰਤੀ ਲਈ ਕਿ ਰੂਪ ਰੇਖਾ ਹੋਵੇਗੀ ਕਿਸ ਵਿਭਾਗ ‘ਚ ਕਿੰਨੀਆਂ ਪੋਸਟਾਂ ਸਰਕਾਰ ਕੱਢੇਗੀ ਇਸ ਬਾਰੇ ਫੈਸਲਾ ਕਰ ਲਿਆ ਜਾਵੇਗਾ ਤੇ ਤੁਹਾਡੇ ਸਾਹਮਣੇ ਰੱਖਿਆ ਜਾਵੇਗਾ ਮੰਤਰੀ ਸਿੰਗਲਾ ਨੇ ਕਿਹਾ ਕਿ ਮੇਰੀ ਜਲਦੀ ਹੀ ਇੱਕ ਮੀਟਿੰਗ ਸਿੱਖਿਆ ਸਕੱਤਰ, ਵਿੱਤ ਸਕੱਤਰ ਤੇ ਵਿੱਤ ਮੰਤਰੀ ਨਾਲ ਹੋਣ ਜਾ ਰਹੀ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।