ਨਹੀਂ ਰਹੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਖੇਮ ਸਿੰਘ ਗਿੱਲ

Chancellor, Punjab Agricultural University, Dr. Khem Singh Gill

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਕਲਗੀਧਰ ਟਰੱਸਟ ਬੜੂ ਸਾਹਿਬ ਦੇ ਉੱਪ ਪ੍ਰਧਾਨ ਅਤੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਖੇਮ ਸਿੰਘ ਗਿੱਲ ਦੁਨੀਆ ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਉਹਨਾਂ ਦੀ ਉਮਰ 89 ਸਾਲ ਸੀ। ਉਹਨਾਂ ਦਾ ਦਿਹਾਂਤ ਅੱਜ ਸਵੇਰੇ ਹੋਇਆ। ਦੱਸ ਦਈਏ ਕਿ ਵਿਗਿਆਨ ਵਿਚ ਸਹਿਯੋਗ ਲਈ ਉਹਨਾਂ ਨੂੰ ਭਾਰਤ ਸਰਕਾਰ ਵੱਲੋਂ ‘ਪਦਮ ਭੂਸ਼ਣ’ ਪੁਰਸਕਾਰ ਸਮੇਤ ਹੋਰ ਵੀ ਕਈ ਪੁਰਸਕਾਰਾਂ ਨਾਲ ਸਨਮਾਨਿਆ ਜਾ ਚੁੱਕਾ ਹੈ। ਇਨ੍ਹਾਂ ਨੇ ਕਣਕ, ਅਲਸੀ ਅਤੇ ਤਿਲ ਦੀਆਂ ਵਧੀਆਂ ਕਿਸਮਾਂ ਤਿਆਰ ਕੀਤੀਆਂ। ਦੱਸ ਦਈਏ ਕਿ ਡਾ. ਖੇਮ ਸਿੰਘ ਗਿੱਲ ਦੇ ਦੇਹਾਂਤ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। (Dr. Khem Singh Gill)

ਡਾ. ਖੇਮ ਸਿੰਘ ਦਾ ਜਨਮ 1 ਸਤੰਬਰ 1930 ਨੂੰ ਜ਼ਿਲ੍ਹਾ ਮੋਗਾ ਦੇ ਪਿੰਡ ਕਾਲੇਕੇ ਚ ਹੋਇਆ ਸੀ। 1949 ਚ ਡਾ. ਗਿੱਲ ਨੇ ਖ਼ਾਲਸਾ ਕਾਲਜ, ਅੰਮ੍ਰਿਤਸਰ ਤੋਂ ਐਗਰੀਕਲਚਰਲ ਸਾਇੰਸ ਚ ਗ੍ਰੈਜੂਏਸ਼ਨ ਕੀਤੀ ਅਤੇ ਆਪਣੀ ਮਾਸਟਰ ਦੀ ਡਿਗਰੀ 1951 ਚ ਪੰਜਾਬ ਯੂਨੀਵਰਸਿਟੀ ਤੋਂ ਪਾਸ ਕੀਤੀ। ਡਾ. ਗਿੱਲ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ ਇੱਕ ਖੇਤੀਬਾੜੀ ਰਿਸਰਚ ਸਹਾਇਕ ਦੇ ਤੌਰ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਸ਼ੁਰੂ ਕੀਤੀ, ਅਤੇ 1963 ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਚ ਪ੍ਰੋਫ਼ੈਸਰ ਦੇ ਤੌਰ ‘ਤੇ ਵਜੋਂ ਨਿਯੁਕਤ ਹੋਏ। ਇਸ ਦੌਰਾਨ ਕਈ ਆਹੁਦਿਆਂ ਤੋਂ ਰਹਿਣ ਤੋਂ ਬਾਅਦ 1990 ਵਿਚ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਇਸ-ਚਾਂਸਲਰ ਵੀ ਬਣੇ। (Dr. Khem Singh Gill)