ਪੁਲਿਸ ਨੇ ਮਹਿਮਦਪੁਰ ਦੀ ਅਨਾਜ ਮੰਡੀ ‘ਚ ਹੀ ਰੋਕੇ ਧਰਨਾਕਾਰੀ

Police, Food Market, Mohammadpur

ਮਨਜੀਤ ਧਨੇਰ ਮਾਮਲਾ : ਧਰਨਾਕਾਰੀਆਂ ਤੇ ਪੁਲਿਸ ‘ਚ ਹੋਈ ਤਲਖੀ

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦੀ ਉਮਰਕੈਦ ਦੀ ਸਜ਼ਾ ਰੱਦ ਕਰਵਾਉਣ ਨੂੰ ਲੈ ਕੇ ਅੱਜ 36 ਜਥੇਬੰਦੀਆਂ ਦੇ ਵੱਡੀ ਗਿਣਤੀ ਵਿੱਚ ਪੱਕਾ ਮੋਰਚਾ ਲਾਉਣ ਲਈ ਪੁੱਜੇ ਕਾਰਕੁੰਨਾ ਨੂੰ ਵੱਡੀ ਗਿਣਤੀ ਪੁਲਿਸ ਨੇ ਪਟਿਆਲਾ ਤੋਂ ਦੂਰ ਪਿੰਡ ਮਹਿਮਦਪੁਰ ਦੀ ਅਨਾਜ ਮੰਡੀ ਕੋਲ ਰੋਕ ਲਿਆ ਅਤੇ ਸ਼ਹਿਰ ਅੰਦਰ ਦਾਖਲ ਨਾ ਹੋਣ ਦਿੱਤਾ ਗਿਆ। ਇਸ ਦੌਰਾਨ ਕਿਸਾਨ ਆਗੂਆਂ ਦੀ ਅੱਗੇ ਵੱਧਣ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨਾਲ ਤਲਖੀ ਵੀ ਹੋਈ। (Patiala News)

ਪਰ ਪੁਲਿਸ ਵੱਲੋਂ ਪਹਿਲਾਂ ਹੀ ਬੇਰੀਗੇਡ ਲਾਕੇ ਵੱਖ-ਵੱਖ ਰੋਕਾਂ ਲਾਈਆਂ ਗਈਆਂ ਸਨ। ਇਸ ਦੇ ਨਾਲ ਹੀ ਪੁਲਿਸ ਵੱਲੋਂ ਪਾਣੀ ਦੀਆਂ ਤੋਪਾਂ, ਮਿੱਟੀ ਨਾਲ ਭਰੇ ਹੋਏ ਟਰੱਕ ਸਮੇਤ ਹੋਰ ਸਾਧਨਾਂ ਨਾਲ ਧਰਨਾਕਾਰੀਆਂ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਪਹਿਲਾਂ ਹੀ ਇੰਤਜਾਮ ਕੀਤੇ ਹੋਏ ਸਨ ਅਤੇ ਮੰਡੀ ਪੁਲਿਸ ਛਾਉਣੀ ਵਿੱਚ ਤਬਦੀਲ ਕੀਤੀ ਹੋਈ ਸੀ। ਪੁਲਿਸ ਵੱਲੋਂ ਰੋਕਣ ਤੋਂ ਬਾਅਦ ਸੈਂਕੜਿਆਂ ਦੀ ਗਿਣਤੀ ਵਿੱਚ ਪੁੱਜੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਮੁਲਾਜ਼ਮਾਂ ਅਤੇ ਔਰਤਾਂ ਦੇ ਕਾਫ਼ਲੇ ਨੇ ਮੁੱਖ ਮਾਰਗ ‘ਤੇ ਹੀ ਤਪਦੀ ਦੁਪਹਿਰ ਦੇ ਬਾਵਜੂਦ ਰੋਸ਼ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। (Patiala News)

ਇਹ ਵੀ ਪੜ੍ਹੋ : ਭਾਰਤ-ਕੈਨੇਡਾ ਸਬੰਧਾਂ ’ਚ ਬਰਕਰਾਰ ਰਿਹਾ ਤਣਾਅ ਤਾਂ ਦਾਲਾਂ ਦੀਆਂ ਕੀਮਤਾਂ ’ਤੇ ਪਾ ਸਕਦੈ ਅਸਰ!

ਇਸ ਮੌਕੇ ਪਟਿਆਲਾ ਪ੍ਰਸ਼ਾਸਨ ‘ਤੇ ਆਪਣਾ ਰੋਸ਼ ਪ੍ਰਗਟ ਕਰਦਿਆਂ ਸੰਘਰਸ਼ ਕਮੇਟੀ ਦੇ ਕਨਵੀਨਰ ਬੂਟਾ ਸਿੰਘ ਬੁਰਜਗਿੱਲ, ਜੋਗਿੰਦਰ ਸਿੰਘ ਉਗਰਾਹਾਂ, ਜਗਮੋਹਨ ਸਿੰਘ ਪਟਿਆਲਾ, ਨਿਰਭੈ ਸਿੰਘ ਢੁੱਡੀਕੇ, ਗੁਰਨਾਮ ਸਿੰਘ ਭੀਖੀ, ਨਰੈਣ ਦੱਤ, ਸੁਖਦੇਵ ਸਿੰਘ ਕੋਕਰੀਕਲਾਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਸ਼ਹਿਰ ਦਾ ਪ੍ਰਸ਼ਾਸਨ ਵੀ ਇਨਸਾਫ ਲੋਕਾਂ ਦੀ ਅਵਾਜ਼ ਨੂੰ ਦਬਾਉਣ ‘ਤੇ ਤੁਲਿਆ ਹੋਇਆ ਹੈ। ਇਸ ਕਾਰਨ ਹੀ ਪ੍ਰਸ਼ਾਸਨ ਨੇ ਸਰਕਾਰ ਦੀ ਸਹਿ ‘ਤੇ ਪੁੱਡਾ ਗਰਾਊਂਡ ਵਿੱਚ ਪੱਕਾ ਮੋਰਚਾ ਲਾਉਣ ਦੀ ਮਨਜੂਰੀ ਨਾ ਦੇ ਕੇ ਇਸ ਘੋਲ ਨੂੰ ਮੱਠਾ ਕਰਨ ਦਾ ਯਤਨ ਕੀਤਾ ਹੈ, ਪਰ ਅੱਜ ਹਜਾਰਾਂ ਦੀ ਗਿਣਤੀ ਵਿੱਚ ਵਹੀਰਾਂ ਘੱਤ ਕੇ ਆਪਣੇ ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਸ਼ਜਾ ਰੱਦ ਕਰਵਾਉਣ ਲਈ ਆਏ ਪੰਜਾਬੀਆਂ ਦੇ ਇਕੱਠ ਨੂੰ ਨਹੀਂ ਰੋਕ ਸਕੀ। (Patiala News)

ਉਨ੍ਹਾਂ ਕਿਹਾ ਕਿ ਅੱਠ ਸਾਲ ਤੋਂ ਮਨਜੀਤ ਧਨੇਰ ਦੀ ਉਮਰਕੈਦ ਦੀ ਸਜ਼ਾ ਖਤਮ ਕਰਨ ਵਾਲੀ ਫ਼ਾਈਲ ਗਵਰਨਰ ਦੇ ਦਫ਼ਤਰਾਂ ਦੀ ਧੂੜ੍ਹ ਚੱਟ ਰਹੀ ਹੈ ਜਦਕਿ ਸੁਪਰੀਮ ਕੋਰਟ ਨੇ 3 ਸਤੰਬਰ 2019 ਨੂੰ ਮਨਜੀਤ ਧਨੇਰ ਦੀ ਅਪੀਲ ਨੂੰ ਖ਼ਾਰਜ ਕਰ ਦਿੱਤਾ। ਆਗੂਆਂ ਕਿਹਾ ਕਿ ਇਹ ਚੈਲੰਜ ਹੈ ਇਸ ਚੈਲੰਜ ਨੂੰ ਸਵੀਕਾਰ ਕਰਕੇ ਸੰਘਰਸ਼ ਦਾ ਘੇਰਾ ਵਿਸ਼ਾਲ ਅਤੇ ਹੋਰ ਤਿੱਖਾ ਕੀਤਾ ਜਾਵੇਗਾ ਤੇ ਇਹ ਪੱਕਾ ਮੋਰਚਾ ਅਣਮਿਥੇ ਸਮੇਂ ਲਈ ਜਾਰੀ ਰੱਖਿਆ ਜਾਵੇਗਾ ਕਿਉਂਕਿ ਇਹ ਸਜ਼ਾ ਮਨਜੀਤ ਧਨੇਰ ਨੂੰ ਹੀ ਨਹੀਂ ਹੈ ਸਗੋਂ ਹੱਕ-ਸੱਚ ਇਨਸਾਫ਼ ਲਈ ਜੂਝਣ ਵਾਲੇ ਵਿਚਾਰ ਨੂੰ ਸਜ਼ਾ ਹੈ ਆਗੂਆਂ ਨੇ ਕਿਹਾ ਕਿ ਸਜ਼ਾ ਰੱਦ ਕਰਾਉਣ ਵਾਲੇ ਮਸਲੇ ਵਿੱਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਜਿੰਮੇਵਾਰ ਹੈ ਜਿਸ ਨੇ ਪਹਿਲਾਂ ਪਾਰਡਨ ਕਰਨ ਵੇਲੇ ਜਾਣ-ਬੁੱਝ ਕੇ ਅਜਿਹੀਆਂ ਕਮਜ਼ੋਰੀਆਂ ਰੱਖੀਆਂ। (Patiala News)

ਇਹ ਵੀ ਪੜ੍ਹੋ : ਪੁਲਿਸ ਨੇ ਸੁਖਪਾਲ ਖਹਿਰਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ?

ਜਿਸ ਨੂੰ ਵਰਤ ਕੇ ਅਦਾਲਤ ਨੇ ਪਾਰਡਨ ਦਾ ਹੁਕਮ ਰੱਦ ਕਰ ਦਿੱਤਾ ਹੁਣ ਵੀ ਗਵਰਨਰ ਪੰਜਾਬ ਕੋਲ ਸੰਵਿਧਾਨ ਦੀ ਧਾਰਾ 161 ਤਹਿਤ ਇਹ ਸਜ਼ਾ ਰੱਦ ਕਰਨ ਦਾ ਪੂਰਾ ਅਧਿਕਾਰ ਹੈ ਅਤੇ ਇਹ ਸਜ਼ਾ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ ਇਸ ਮੌਕੇ ਆਗੂਆਂ ਅਮਨਦੀਪ ਕੌਰ, ਹਰਿੰਦਰ ਕੌਰ ਬਿੰਦੂ, ਪ੍ਰੇਮਪਾਲ ਕੌਰ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੇ ਇਸ਼ਾਰਿਆਂ ‘ਤੇ ਪਟਿਆਲਾ ਪ੍ਰਸ਼ਾਸ਼ਨ ਵੱਲੋਂ ਧਾਰੇ ਹੱਠੀ ਰਵੱਈਏ ਦੀ ਨਿਖੇਧੀ ਕਰਦਿਆਂ ਕਿਹਾ ਕਿ ਇੱਕ ਪਾਸੇ ਔਰਤਾਂ ਉੱਪਰ ਜ਼ਬਰ ਸਾਰੇ ਹੱਦਾਂ ਬੰਨੇ ਪਾਰ ਕਰ ਰਿਹਾ ਹੈ, ਪਰ ਸਰਕਾਰਾਂ ਇਨਸਾਫ਼ ਦੇਣ ਲਈ ਲੋਕ ਸੰਘਰਸ਼ਾਂ ਨੂੰ ਤਾਰੋਪੀੜ ਕਰਨ ‘ਤੇ ਤੁਲੀਆਂ ਹੋਈਆਂ ਹਨ। (Patiala News)

ਉਨ੍ਹਾ ਕਿਰਨਜੀਤ ਕਾਂਡ ਤੋਂ ਇਲਾਵਾ, ਸ਼ਰੂਤੀ ਕਾਂਡ, ਨਿਰਭੈਆ ਕਾਂਡ, ਕਠੂਆ ਕਾਂਡ, ਉਨਾਓ ਕਾਂਡ ਦੀਆਂ ਉਦਾਹਰਨਾਂ ਪੇਸ਼ ਕੀਤੀਆਂ। ਇਸ ਮੌਕੇ ਰਮਿੰਦਰ ਪਟਿਆਲਾ, ਧੰਨਾ ਮੱਲ ਗੋਇਲ, ਅਮਨਦੀਪ, ਮਨਜੀਤ ਧਨੇਰ, ਗੁਰਮੇਲ ਠੁੱਲੀਵਾਲ, ਅਤਿੰਦਰ ਪਾਲ ਸਿੰਘ ਘੱਗਾ, ਨਾਮਦੇਵ ਸਿੰਘ ਭੁਟਾਲ, ਵਿਧੂ ਸ਼ੇਖ਼ਰ ਭਾਰਦਵਾਜ, ਰੁਪਿੰਦਰ ਚੌਂਦਾ, ਗੁਰਮੁਖ ਮਾਨ, ਰਮੇਸ਼ ਕੁਮਾਰ ਬਾਲੀ ਆਦਿ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਐਸ.ਪੀ. ਡੀ. ਹਰਮੀਤ ਸਿੰਘ ਹੁੰਦਲ, ਐਸ.ਪੀ. ਸੁਖਦੇਵ ਸਿੰਘ ਵਿਰਕ, ਐਸ.ਪੀ. ਪਲਵਿੰਦਰ ਸਿੰਘ ਚੀਮਾ, ਡੀਐਸਪੀ ਕ੍ਰਿਸ਼ਨ ਕੁਮਾਰ ਪੈਥੇ ਸਮੇਤ ਐਸਐਚਓਜ਼ ਅਤੇ ਲਗਭਗ ਤਿੰਨ ਹਜਾਰ ਪੁਲਿਸ ਕਰਮੀ ਤੈਨਾਤ ਕੀਤੇ ਹੋਏ ਸਨ।