ਬਲਾਕ ਬਠੋਈ ਡਕਾਲਾ ‘ਚ ਪੌਦੇ ਲਾਉਣ ਦਾ ਕੰਮ ਜੋਰ ਸ਼ੋਰ ਨਾਲ ਜਾਰੀ

Planting, Dakala, Continued, Loud noise

ਬਠੋਈ ਡਕਾਲਾ/ਪਟਿਆਲਾ (ਨਰਿੰਦਰ ਚੋਹਾਨ) : ਵਾਤਾਵਰਨ ਦੀ ਰੱਖਿਆ ਹਰ ਇਨਸਾਨ ਦਾ ਨੈਤਿਕ ਫਰਜ਼ ਹੈ ਤੇ ਇਸ ਫਰਜ਼ ਨੂੰ ਪੂਰਾ ਜ਼ਿੰਮੇਵਾਰੀ ਨਾਲ ਨਿਭਾਉਣ ‘ਚ ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਦੁਨੀਆਂ ਭਰ ‘ਚ ਸਭ ਤੋਂ ਅੱਗੇ ਰਿਹਾ ਹੈ। ਭਾਰਤ ਸਮੇਤ ਦੁਨੀਆਂ ਭਰ ‘ਚ ਪੌਦਾ ਲਗਾਓ ਮੁਹਿੰਮ ਤਹਿਤ ਸਾਧ-ਸੰਗਤ ਨੇ ਧਰਤੀ ਨੂੰ ਪੌਦਿਆਂ ਦੇ ਰੂਪ ‘ਚ ਹਰਿਆਲੀ ਦਾ ਤੋਹਫ਼ਾ ਦਿੱਤਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ 52 ਵੇਂ ਪਵਿੱਤਰ ਅਵਤਾਰ ਦਿਵਸ ਦੀ ਖ਼ੁਸ਼ੀ ਵਿੱਚ ਬਲਾਕ ‘ਚ ਪੌਦੇ ਲਾਉਣ ਦੀ ਸ਼ੁਰੂਵਾਤ ਕੀਤੀ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਗਿਆਨ ਚੰਦ ਬਠੋਈ ਅਤੇ 45 ਮੈਂਬਰ ਹਰਮਿੰਦਰ ਨੋਨਾ ਵਿਸ਼ੇਸ਼ ਤੌਰ ਤੇ ਪੁੱਜੇ ਹੋਏ ਸਨ। ਇਸ ਮੌਕੇ ਬਲਾਕ ਦੇ ਜਿੰਮੇਵਾਰ ਤੇ ਵੱਡੀ ਗਿਣਤੀ ‘ਚ ਸਾਧ- ਸੰਗਤ ਵੀ ਹਾਜ਼ਰ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।