ਸਰਕਾਰੀ ਮੈਡੀਕਲ ਕਾਲਜਾਂ ‘ਚ ਖਾਲੀ ਆਸਾਮੀਆਂ ਛੇਤੀ ਭਰੀਆਂ ਜਾਣਗੀਆਂ : ਸੋਨੀ

Vacancies, Medical, Colleges,Filled, Sony

ਮਰੀਜ਼ਾਂ ਦੇ ਸਾਰੇ ਟੈਸਟ ਹੋਣਗੇ ਸਰਕਾਰੀ ਹਸਪਤਾਲਾਂ ‘ਚ

ਅੰਮ੍ਰਿਤਸਰ (ਰਾਜਨ ਮਾਨ)। ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਐਲਾਨ ਕੀਤਾ ਕਿ ਸਰਕਾਰੀ ਮੈਡੀਕਲ ਕਾਲਜਾਂ ‘ਚ ਖਾਲੀ ਪਈਆਂ ਅਸਾਮੀਆਂ ਛੇਤੀ ਭਰੀਆਂ ਜਾਣਗੀਆਂ ਤੇ ਇਸ ਦੇ ਨਾਲ-ਨਾਲ ਇਨ੍ਹਾਂ ਦਾ ਮੁਢਲਾ ਢਾਂਚਾ ਵਿਕਸਤ ਕਰਕੇ ਹਰੇਕ ਤਰ੍ਹਾਂ ਦੇ ਡਾਕਟਰੀ ਟੈਸਟ ਹਸਪਤਾਲ ਦੇ ਅੰਦਰੋਂ ਹੀ ਕਰਨ ਦੀ ਸਹੂਲਤ ਮਰੀਜ਼ਾਂ ਨੂੰ ਦਿੱਤੀ ਜਾਵੇਗੀ ਅੱਜ ਉਨ੍ਹਾਂ ਉਕਤ ਕਾਲਜਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਤੇ ਹਸਪਤਾਲ ‘ਚ ਉਚ ਪੱਧਰੀ ਮੀਟਿੰਗ ਕੀਤੀ, ਜਿਸ ਵਿੱਚ ਸ਼੍ਰੀ ਡੀ. ਕੇ. ਤਿਵਾੜੀ ਸਕੱਤਰ ਮੈਡੀਕਲ ਸਿੱਖਿਆ, ਡਾ. ਕੇ. ਕੇ. ਤਲਵਾੜ ਸਲਾਹਕਾਰ ਮੁੱਖ ਮੰਤਰੀ ਪੰਜਾਬ, ਡਾ. ਅਵਨੀਸ਼ ਕੁਮਾਰ ਡੀ. ਆਰ. ਐੱਮ. ਈ., ਡਾ. ਸੁਜਾਤਾ ਸ਼ਰਮਾ ਪ੍ਰਿੰਸੀਪਲ ਮੈਡੀਕਲ ਕਾਲਜ। (Government Medical Colleges)

ਇਹ ਵੀ ਪੜ੍ਹੋ : ਵਿਧਾਇਕ ਵਰਸਿਜ ਚੇਅਰਮੈਨ ਹੋ ਨਿਬੜਿਆ ਖੇਤੀਬਾੜੀ ਵਿਭਾਗ ਦਾ ਸਰਕਾਰੀ ਸਮਾਰੋਹ

ਸ਼੍ਰੀ ਸ਼ਿਵਰਾਜ ਸਿੰਘ ਬੱਲ ਐੱਸਡੀਐੱਮ, ਸ਼੍ਰੀ ਸੰਦੀਪ ਮਲਿਕ ਏਡੀਸੀਪੀ, ਡਾ. ਜੇ. ਐੱਸ. ਕੁਲਾਰ ਮੈਡੀਕਲ ਸੁਪਰਡੈਂਟ, ਐਕਸੀਅਨ ਇੰਦਰਜੀਤ ਸਿੰਘ, ਐੱਸਡੀਐੱਮ ਵਿਸ਼ਵਜੀਤ ਤੋਂ ਇਲਾਵਾ ਜਲ ਸਪਲਾਈ ਤੇ ਸੈਨੀਟੇਸ਼ਨ, ਬਿਜਲੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਮੈਡੀਕਲ ਕਾਲਜ ਦੇ ਵਿਭਾਗਾਂ ਦੇ ਸਾਰੇ ਮੁਖੀ ਹਾਜ਼ਰ ਸਨ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਮੈਡੀਕਲ ਕਾਲਜ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕੀਤਾ ਜਾਵੇਗਾ ਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਉਨ੍ਹਾਂ ਮੀਟਿੰਗ ਦੌਰਾਨ ਕਾਲਜ ਦੀ ਪ੍ਰਿੰਸੀਪਲ ਕੋਲੋਂ ਕਾਲਜ ‘ਚ ਖਾਲੀ ਪਈਆਂ ਆਸਾਮੀਆਂ ਦੀ ਪੂਰੀ ਜਾਣਕਾਰੀ ਲਈ ਅਤੇ ਕਿਹਾ ਕਿ ਜਲਦ ਹੀ ਸਰਕਾਰੀ ਮੈਡੀਕਲ ਕਾਲਜਾਂ ਵਿਚ ਖਾਲੀ ਪਈਆਂ ਸਾਰੀਆਂ ਆਸਾਮੀਆਂ ਨੂੰ ਭਰਿਆ ਜਾਵੇਗਾ।

ਇਹ ਵੀ ਪੜ੍ਹੋ : ਖਾਤਿਆਂ ‘ਚ ਆਉਣ ਵਾਲੇ ਨੇ 2000 ਰੁਪਏ, ਪੰਦਰ੍ਹਵੀਂ ਕਿਸ਼ਤ ਲੈਣ ਲਈ ਕਰਨਾ ਹੋਵੇਗਾ ਇਹ ਕੰਮ

ਸ੍ਰੀ ਸੋਨੀ ਨੇ ਹਦਾਇਤ ਕੀਤੀ ਕਿ ਮੈਡੀਕਲ ਕਾਲਜ ਵਿਚ ਬੰਦ ਪਈ ਮਸ਼ੀਨਰੀ ਨੂੰ ਤੁਰੰਤ ਚਾਲੂ ਕੀਤਾ ਜਾਵੇ ਤਾਂ ਜੋ ਮਰੀਜ਼ਾਂ ਨੂੰ ਆਪਣੇ ਟੈਸਟ ਕਰਵਾਉਣ ਲਈ ਪਾ੍ਰਈਵੇਟ ਲੈਬਾਰਟਰੀਆਂ ‘ਚ ਨਾ ਜਾਣਾ ਪਵੇ ਉਨ੍ਹਾਂ ਸਖ਼ਤ ਸ਼ਬਦਾਂ ‘ਚ ਡਾਕਟਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵਿਭਾਗ ਦੀ ਮਸ਼ੀਨਰੀ ਬੰਦ ਹੋਈ ਤਾਂ ਸਬੰਧਿਤ ਮੁਖੀ ਜ਼ਿੰਮੇਵਾਰ ਹੋਵੇਗਾ ਸ਼੍ਰੀ ਸੋਨੀ ਨੇ ਕਿਹਾ ਕਿ ਜਿਹੜੀਆਂ ਮਸ਼ੀਨਾਂ ਨੂੰ ਰਿਪੇਅਰ ਦੀ ਜ਼ਰੂਰਤ ਹੈ, ਦੀ ਤੁਰੰਤ ਰਿਪੇਅਰ ਕਰਵਾਈ ਜਾਵੇ ਤੇ ਮਸ਼ੀਨਾਂ ਦੀ ਰਿਪੇਅਰ ਲਈ ਕਾਲਜ ਵਿਖੇ ਹੀ ਇੱਕ ਵਰਕਸ਼ਾਪ ਦਾ ਨਿਰਮਾਣ ਕੀਤਾ ਜਾਵੇ ਸ਼੍ਰੀ ਸੋਨੀ ਨੇ ਕਿਹਾ ਕਿ ਅੰਮ੍ਰਿਤਸਰ ਦਾ ਮੈਡੀਕਲ ਕਾਲਜ ਸਭ ਤਂੋ ਪੁਰਾਣਾ ਕਾਲਜ ਹੈ ਤੇ ਦੇਸ਼ ਦੇ ਵੱਡੇ-ਵੱਡੇ ਡਾਕਟਰ ਇਸ ਕਾਲਜ ਦੀ ਦੇਣ ਹਨ ਉਨ੍ਹਾਂ ਕਿਹਾ ਕਿ ਇਸ ਕਾਲਜ ਦਾ ਮੁਕੰਮਲ ਵਿਕਾਸ ਕਰਕੇ ਇਸ ਦਾ ਨਾਂਅ ਮੁੜ ਰੌਸ਼ਨ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਸ਼੍ਰੀ ਸੋਨੀ ਨੇ ਕਿਹਾ ਕਿ ਇਸ ਕਾਲਜ ‘ਚ ਐੱਮਡੀ ਕਰਨ ਵਾਲੇ ਡਾਕਟਰਾਂ ਨੂੰ ਇੱਕ ਸਾਲ ਕਾਲਜ ‘ਚ ਸੇਵਾਵਾਂ ਦੇਣਾ ਵੀ ਯਕੀਨੀ ਬਣਾਇਆ ਜਾਵੇਗਾ, ਤਾਂ ਜੋ ਸਟਾਫ ਦੀ ਕਮੀ ਦੂਰ ਕਰਕੇ ਮਰੀਜ਼ਾਂ ਨੂੰ ਸਹੂਲਤ ਦਿੱਤੀ ਜਾ ਸਕੇ ਉਨ੍ਹਾਂ ਹਸਪਤਾਲ ‘ਚ ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣ ਤੇ ਆਕਸੀਜਨ ਪਲਾਂਟ ਨੂੰ ਚਾਲੂ ਕਰਨ ਦੀ ਹਦਾਇਤ ਕੀਤੀ ਸ੍ਰੀ ਸੋਨੀ ਨੇ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਹਸਪਤਾਲ ਤੇ ਕਾਲਜ ਵਿੱਚ ਸੂਰਜੀ ਊਰਜਾ ਪੈਦਾ ਕਰਨ ਵਾਲੇ ਪਲਾਂਟ ਲਗਾਉਣ ਦਾ ਐਲਾਨ ਵੀ ਕੀਤਾ ਉਨ੍ਹਾਂ ਹਸਪਤਾਲ ਵਿੱਚ ਆਕਸੀਜਨ ਦੀ ਵਰਤੋਂ ਬਾਰੇ ਪੈਦਾ ਹੋਏ ਖਦਸ਼ਿਆਂ ਦੀ ਰਿਪੋਰਟ ਮੰਗਦੇ ਇਸ ਨੂੰ 15 ਦਿਨਾਂ ਵਿੱਚ ਮੁਕੰਮਲ ਕਰਨ ਦੀ ਹਦਾਇਤ ਕੀਤੀ।