ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਚਾਰ ਦੀ ਮੌਤ

Road Accidents, Motorcycle Rider, Four Death

ਭਜਨ ਸਿੰਘ ਸਮਾਘ, ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਮੁੱਖ ਸੜਕ ‘ਤੇ ਅੱਜ ਇੱਕ ਮੋਟਰਸਾਈਕਲ ਦੇ ਬੱਸ ਹੇਠਾਂ ਆਉਣ ਕਾਰਨ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਪਿੰਡ ਵੜਿੰਗ ਦੇ ਚਾਰ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸ੍ਰੀ ਮੁਕਤਸਰ ਸਾਹਿਬ ਨੂੰ ਜਾ ਰਹੇ ਸਨ। ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਮੁੱਖ ਸੜਕ ‘ਤੇ ਇਕ ਟਰੱਕ ਨੂੰ ਓਵਰਟੇਕ ਕਰਨ ਸਮੇਂ ਮੋਟਰਸਾਈਕਲ ਬੱਸ ਦੇ ਹੇਠਾਂ ਆ ਗਿਆ। ਚਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਉਮਰ 18 ਤੋਂ 20 ਸਾਲ ਤੱਕ ਦੱਸੀ ਜਾ ਰਹੀ ਹੈ। ਇਸ ਸਮੇਂ ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਮੁੱਖ ਸੜਕ ‘ਤੇ ਆਵਾਜਾਈ ਬੰਦ ਕਰਕੇ ਬਦਲਵੇਂ ਰਸਤਿਆਂ ਰਾਹੀਂ ਗੱਡੀਆਂ ਲੰਘਾਈਆਂ ਜਾ ਰਹੀਆਂ ਹਨ। ਮੌਕੇ ‘ਤੇ ਪੁਲਿਸ ਅਧਿਕਾਰੀ ਪਹੁੰਚ ਚੁੱਕੇ ਹਨ ਅਤੇ ਉਨ੍ਹਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ।

Road Accidents, Motorcycle Rider, Four Death

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।