ਦੀਨਾਨਗਰ ‘ਚ 1 ਕਿਲੋ ਆਰਡੀਐਕਸ ਤੇ 2 ਗ੍ਰਨੇਡ ਬਰਾਮਦ

 ਤਸਕਰ ਸੁਖਵਿੰਦਰ ਤੋਂ ਪੁੱਛਗਿੱਛ ਤੋਂ ਬਾਅਦ 2 ਨੌਜਵਾਨ ਵੀ ਕਾਬੂ

(ਸੱਚ ਕਹੂੰ ਨਿਊਜ਼) ਗੁਰਦਾਸਪੁਰ। ਪੰਜਾਬ ਚ ਆਏ ਦਿਨ ਡਰੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਗੁਰਦਾਸਪੁਰ ਪੁਲਿਸ ਨੇ ਦੀਨਾਨਗਰ ਤੋਂ 1 ਕਿੱਲੋ ਰਿਸਰਚ ਐਂਡ ਡਿਵੈਲਪਮੈਂਟ ਐਕਸਪਲੋਸਿਵ (ਆਰਡੀਐਕਸ) ਅਤੇ ਤਿੰਨ ਡੈਟੋਨੇਟਰ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਸੂਚਨਾ ਹੈ, ਜਿਨ੍ਹਾਂ ਕੋਲੋਂ ਦੋ ਹੈਂਡ ਗ੍ਰੇਨੇਡ ਬਰਾਮਦ ਹੋਏ ਹਨ। ਫਿਲਹਾਲ ਪੁਲਸ ਅਧਿਕਾਰੀ ਇਸ ਮਾਮਲੇ ‘ਤੇ ਕੁਝ ਨਹੀਂ ਕਹਿ ਰਹੇ ਹਨ।

ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਲੋਪੋਕੇ ਇਲਾਕੇ ਦੇ ਪਿੰਡ ਕੱਕੜ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਨੂੰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਪਹਿਲਾਂ ਤੋਂ ਹੀ ਪਾਕਿਸਤਾਨੀ ਤਸਕਰਾਂ ਨਾਲ ਸਬੰਧ ਸਨ। ਮੁਲਜ਼ਮ ਸੁਖਵਿੰਦਰ ਸਿੰਘ ਤੋਂ ਪੁੱਛਗਿਛ ਦੇ ਅਧਾਰ ਤੇ ਉਕਤ ਸਥਾਨ ‘ਤੇ ਪਹੁੰਚ ਕੇ 1 ਕਿਲੋ ਆਰਡੀਐਕਸ ਅਤੇ ਤਿੰਨ ਡੈਟੋਨੇਟਰ ਬਰਾਮਦ ਕੀਤੇ। ਗੁਰਦਾਸਪੁਰ ਪੁਲੀਸ ਨੇ ਦੋ ਨੌਜਵਾਨਾਂ ਰਾਜ ਸਿੰਘ ਅਤੇ ਜਸਮੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਕੋਲੋਂ ਦੋ ਹੈਂਡ ਗ੍ਰੇਨੇਡ ਮਿਲੇ ਹਨ। ਜਿਕਰਯੋਗ ਹੈ ਕਿ ਦੀਨਾਨਗਰ ਸੁਰੱਖਿਆ ਦੇ ਲਿਹਾਜ਼ ਨਾਲ ਬਹੁਤ ਹੀ ਸੰਵੇਦਨਸ਼ੀਲ ਇਲਾਕਾ ਹੈ। ਸਰਹੱਦ ਦੇ ਨੇੜੇ ਹੋਣ ਕਾਰਨ ਇੱਥੇ ਕਈ ਵਾਰ ਡਰੋਨ ਗਤੀਵਿਧੀਆਂ ਹੁੰਦੀਆਂ ਰਹੀਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ