2 ਸਾਲਾਂ ‘ਚ 1 ਲੱਖ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ : Amarinder Singh

Amarinder Singh, Governor, Reach, MLA's, Ordinance

2 ਸਾਲਾਂ ‘ਚ 1 ਲੱਖ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ : ਮੁੱਖ ਮੰਤਰੀ

ਮੋਹਾਲੀ, (ਕੁਲਵੰਤ ਕੋਟਲੀ) ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਦੀ ਕਾਂਰਗਸ ਸਰਕਾਰ ਦੋ ਸਾਲਾਂ ‘ਚ ਇੱਕ ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀ ਦੇਵੇਗੀ ਮੁੱਖ ਮੰਤਰੀ ਅਜ਼ਾਦੀ ਦਿਹਾੜੇ ਮੌਕੇ ਮੋਹਾਲੀ ਵਿਖੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਵਿਚ ਸੂਬੇ ਦੀ ਅਰਥਵਿਵਸਥਾ ਨੂੰ ਮੁੜ ਵਿਕਾਸ ਦੀ ਲੀਹ ‘ਤੇ ਲਿਆਉਣ ਤੱਕ ਅਰਾਮ ਨਾ ਕਰਨ ਦਾ ਸੰਕਲਪ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੀ ਭਲਾਈ ਵਾਲੀਆਂ ਕਈ ਯੋਜਨਾਵਾਂ ਦਾ ਐਲਾਨ ਕੀਤਾ ਸਰਕਾਰੀ ਖੇਤਰ ਵਿੱਚ ਇਕ ਲੱਖ ਨੌਕਰੀਆਂ ਸਣੇ ਕੁੱਲ ਛੇ ਲੱਖ ਨੌਜਵਾਨਾਂ ਨੂੰ ਆਉਂਦੇ ਦੋ ਸਾਲਾਂ ਵਿੱਚ ਨੌਕਰੀਆਂ ਦਿੱਤੀਆਂ ਜਾਣਗੀਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 50,000 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਵਿੱਤੀ ਸਾਲ 2021 ਅਤੇ ਹੋਰ 50,000 ਨੌਕਰੀਆਂ ਵਿੱਤੀ ਸਾਲ 2022 ਦੌਰਾਨ ਦਿੱਤੀਆਂ ਜਾਣਗੀਆਂ

ਉਨ੍ਹਾਂ ਪ੍ਰਾਈਵੇਟ ਖੇਤਰ ਵਿੱਚ 50,000 ਨੌਜਵਾਨਾਂ ਦੀ ਪਲੇਸਮੈਂਟ ਦੇ ਟੀਚੇ ਨਾਲ ਅਗਲੇ ਮਹੀਨੇ ਵਰਚੁਅਲ ਮੈਗਾ ਜੌਬ ਮੇਲੇ ਦਾ ਵੀ ਐਲਾਨ ਕੀਤਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਅਹਿਮ ਯੋਜਨਾ ‘ਘਰ ਘਰ ਰੋਜ਼ਗਾਰ ਸਕੀਮ’ ਤਹਿਤ ਹੁਣ ਤੱਕ 13.60 ਲੱਖ ਨੌਜਵਾਨਾਂ ਨੂੰ ਰੋਜ਼ਗਾਰ/ਸਵੈ-ਰੋਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ ਉਨ੍ਹਾਂ ਕਿਹਾ ਕਿ ਹੁਣ ਤੱਕ 63000 ਕਰੋੜ ਰੁਪਏ ਦਾ ਨਿਵੇਸ਼ ਜ਼ਮੀਨੀ ਪੱਧਰ ‘ਤੇ ਹੋ ਚੁੱਕਾ ਹੈ ਜਿਸ ਨਾਲ ਸੂਬੇ ਵਿੱਚ ਦੋ ਲੱਖ ਨੌਜਵਾਨਾਂ ਨੂੰ ਰੋਜ਼ਗਾਰ ਦੀ ਸਮਰੱਥਾ ਹੈ

Teachers, Questioned Raised, New Transfer Policy

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਸਰਕਾਰ ਬੇਜ਼ਮੀਨੇ ਕਿਸਾਨਾਂ ਤੇ ਕਿਰਤੀਆਂ ਦਾ 520 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਸਰਕਾਰ ਦੀ ਕਰਜ਼ਾ ਮੁਆਫੀ ਸਕੀਮ ਤਹਿਤ ਹੁਣ ਤੱਕ 5.62 ਲੱਖ ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮਾਫ ਕੀਤਾ ਜਾ ਚੁੱਕਾ ਹੈ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਲਦੀ ਹੀ ਕਿਸਾਨਾਂ ਦੀ ਮਾਲਕੀ ਵਾਲੀ ਜ਼ਮੀਨ ਦੀ ਰੱਖਿਆ ਅਤੇ ਖੇਤੀਬਾੜੀ ਜ਼ਮੀਨ ਉਤੇ ਕਿਰਾਏਦਾਰਾਂ ਦੇ ਅਧਿਕਾਰਾਂ ਸਬੰਧੀ ਨਵਾਂ ਲੈਂਡ ਲੀਜਿੰਗ ਕਾਨੂੰਨ ਲੈ ਕੇ ਆ ਰਹੀ ਹੈ ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਜਲਦ ਹੀ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਸ਼ੁਰੂ ਹੋ ਜਾਣ ਨਾਲ 1.41 ਕਰੋੜ ਲੋਕਾਂ ਨੂੰ ਫਾਇਦਾ ਮਿਲੇਗਾ ਜੋ ਵਾਜਬ ਕੀਮਤਾਂ ਦੀਆਂ ਦੁਕਾਨਾਂ ਤੋਂ ਰਾਸ਼ਨ ਲੈਣ ਦੇ ਯੋਗ ਹੋਣਗੇ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.