ਸਾਡੇ ਨਾਲ ਸ਼ਾਮਲ

Follow us

11.4 C
Chandigarh
Wednesday, January 21, 2026
More
    Home Breaking News ਪਾਕਿਸਤਾਨ ਵਿੱਚ...

    ਪਾਕਿਸਤਾਨ ਵਿੱਚ ਮੀਂਹ ਕਾਰਨ ਹੋਏ ਹਾਦਸਿਆਂ ਵਿੱਚ 10 ਦੀ ਮੌਤ

    ਪਾਕਿਸਤਾਨ ਵਿੱਚ ਮੀਂਹ ਕਾਰਨ ਹੋਏ ਹਾਦਸਿਆਂ ਵਿੱਚ 10 ਦੀ ਮੌਤ

    ਇਸਲਾਮਾਬਾਦ (ਏਜੰਸੀ)। ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਵਿਚ ਬਾਰਸ਼ ਨਾਲ ਸਬੰਧਤ ਵੱਖ ਵੱਖ ਘਟਨਾਵਾਂ ਵਿਚ 10 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ ਹੈ। ਸਥਾਨਕ ਮੀਡੀਆ ਰਿਪੋਰਟਾਂ ਦੇ ਅਨੁਸਾਰ, ਪੰਜਾਬ ਦੇ ਓਕਰਾ ਸ਼ਹਿਰ ਦੇ ਤਾਰਿਕ ਅਬਾਦ ਖੇਤਰ ਵਿੱਚ ਬਾਰਸ਼ ਦੌਰਾਨ ਇੱਕ ਛੱਤ ਡਿੱਗਣ ਨਾਲ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ।

    ਸਥਾਨਕ ਲੋਕ ਅਤੇ ਬਚਾਅ ਟੀਮਾਂ ਮੌਕੇ ਤੇ ਪਹੁੰਚੀਆਂ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਮਰਨ ਵਾਲਿਆਂ ਵਿਚ ਤਿੰਨ ,ਔਰਤਾਂ, ਚਾਰ ਬੱਚੇ ਅਤੇ ਇਕ ਮਰਦ ਸ਼ਾਮਲ ਹਨ। ਜ਼ਖਮੀਆਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਇਸ ਦੇ ਨਾਲ ਹੀ ਇੱਕ ਹੋਰ ਘਟਨਾ ਵਿੱਚ ਦੋ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਪਾਕਿਸਤਾਨ ਦੇ ਮੌਸਮ ਵਿਭਾਗ ਨੇ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਤੇਜ਼ ਹਵਾਵਾਂ ਅਤੇ ਹਨ੍ਹੇਰੀ ਦੀ ਚੇਤਾਵਨੀ ਦਿੱਤੀ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।