ਰਾਮ ਗੋਪਾਲ ਰਾਏਕੋਟੀ/ਲੁਧਿਆਣਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਹਿ ਵਿੱਦਿਅਕ/ਅਕਾਦਮਿਕ ਮੁਕਾਬਲਿਆਂ ਵਿੱਚੋਂ ਮਾਛੀਵਾੜਾ ਦੀ ਕਰੀਬ 10 ਸਾਲਾ ਬੱਚੀ ਚਰਨਕੰਵਲ ਕੌਰ ਨੇ ਲੋਕ-ਗੀਤ ਮੁਕਾਬਲਿਆਂ ‘ਚ ਪਹਿਲਾ ਸਥਾਨ ਪ੍ਰਾਪਤ ਕਰਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਮਾਛੀਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ-2 ‘ਚ ਪੰਜਵੀਂ ਦੀ ਵਿਦਿਆਰਥਣ ਚਰਨਕੰਵਲ ਕੌਰ ਨੇ ਇਨ੍ਹਾਂ ਲੋਕ ਗੀਤ ਮੁਕਾਬਲਿਆਂ ‘ਚ ਲੜੀਵਾਰ ਬਲਾਕ, ਜ਼ੋਨ ਤੇ ਜਿਲ੍ਹਾ ਪੱਧਰ ‘ਚ ਪਹਿਲਾ ਸਥਾਨ ਪ੍ਰਾਪਤ ਕਰਕੇ ਰਾਜ ਪੱਧਰੀ ਮੁਕਾਬਲਿਆਂ ‘ਚ ਹਿੱਸਾ ਲਿਆ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦੇਸ਼ ਭਗਤ ਕਾਲਜ ਬਰੜਵਾਲ ਧੂਰੀ, ਸੰਗਰੂਰ ਵਿਖੇ ਸੂਬਾ ਪੱਧਰੀ ਮੁਕਾਬਲੇ ਕਰਵਾਏ ਗਏ, ਜਿਸ ‘ਚ 10 ਸਾਲਾ ਬੱਚੀ ਚਰਨਕੰਵਲ ਕੌਰ ਨੇ ਹੋਰਨਾਂ ਵਿਦਿਆਰਥੀਆਂ ਨੂੰ ਪਛਾੜਦੇ ਹੋਏ ਜਿੱਥੇ ਸਰੋਤਿਆਂ ਨੂੰ ਮੰਤਰ ਮੁਗਧ ਕਰ ਦਿੱਤਾ, Àੁੱਥੇ ਜੱਜ ਵੀ ਇਸ ਬੱਚੀ ਦੇ ਗੀਤਾਂ ਦੇ ਕਾਇਲ ਹੋ ਗਏ ਅਤੇ ਉਸ ਨੂੰ ਜੇਤੂ ਘੋਸ਼ਿਤ ਕਰ ਦਿੱਤਾ ਇਸ ਮੌਕੇ ਬੱਚੀ ਚਰਨਕੰਵਲ ਕੌਰ ਨੂੰ ਮੈਡਲ ‘ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਸੂਬਾ ਪੱਧਰੀ ਮੁਕਾਬਲਾ ਜਿੱਤਣ ਵਾਲੀ ਵਿਦਿਆਰਥਣ ਚਰਨਕੰਵਲ ਕੌਰ ਸੰਗੀਤਕ ਪਰਿਵਾਰ ਨਾਲ ਸਬੰਧਿਤ ਹੈ ਅਤੇ ਹੈਰਾਨੀ ਦੀ ਗੱਲ ਤਾਂ ਇਹ ਰਹੀ ਕਿ ਉਸਦੇ ਦਾਦਾ ਢਾਡੀ ਨਿਰੰਜਨ ਸਿੰਘ ਨੂਰ ਨੇ ਵੀ ਅੱਜ ਤੋਂ 50 ਸਾਲ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ ‘ਤੇ ਉਸ ਸਮੇਂ ਸਰਕਾਰੀ ਸਕੂਲ ‘ਚ ਪੜ੍ਹਦਿਆਂ ਲੋਕ-ਗੀਤ ਮੁਕਾਬਲਿਆਂ ‘ਚ ਪਹਿਲਾ ਸਥਾਨ ਪ੍ਰਾਪਤ ਕੀਤਾ ਸੀਜੇਤੂ ਵਿਦਿਆਰਥਣ ਚਰਨਕੰਵਲ ਕੌਰ ਦੇ ਪਿਤਾ ਗੁਰਪ੍ਰੀਤ ਸਿੰਘ ਨੇ ਆਲ ਇੰਡੀਆ ਰੇਡੀਓ ਪ੍ਰਤੀਯੋਗਤਾ ਸਾਰੰਗੀਵਾਦਕ ਦਾ ਪਹਿਲਾ ਸਥਾਨ ਪ੍ਰਾਪਤ ਕਰਕੇ ਪੁਰਸਕਾਰ ਜਿੱਤਿਆ ।
ਇਸ ਬੱਚੀ ਦੀ ਭੂਆ ਮਨਦੀਪ ਕੌਰ ਸੁਰ ਸਰਤਾਜ ਮੁਕਾਬਲਿਆਂ ‘ਚ ਪਹਿਲਾ ਸਥਾਨ ਪ੍ਰਾਪਤ ਕਰ ਚੁੱਕੀ ਹੈ ਅਤੇ ਪ੍ਰਸਿੱਧ ਗਾਇਕਾ ਹੈ ਸਰਕਾਰੀ ਪ੍ਰਾਇਮਰੀ ਸਕੂਲ ਦੀ ਵਿਦਿਆਰਥਣ ਚਰਨਕੰਵਲ ਕੌਰ ਦੀ ਇਸ ਮਾਣਮੱਤੀ ਪ੍ਰਾਪਤੀ ‘ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਕਪਿਲ ਆਨੰਦ ਤੇ ਸਕੂਲ ਮੁਖੀ ਲਖਵਿੰਦਰ ਸਿੰਘ ਗਰੇਵਾਲ ਨੇ ਵੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਇਸ ਹੋਣਹਾਰ ਵਿਦਿਆਰਥਣ ਨੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕਰ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।