25 ਹੋਰ ਆਮ ਆਦਮੀ ਕਲੀਨਿਕ ਹੋਏ ਸ਼ੁਰੂ, ਹੁਣ 100 ਆਮ ਆਦਮੀ ਕਲੀਨਿਕ ਲੋਕਾਂ ਲਈ ਕਾਰਜਸ਼ੀਲ: ਭਗਵੰਤ ਮਾਨ

cm maan

25 ਹੋਰ ਆਮ ਆਦਮੀ ਕਲੀਨਿਕ ਹੋਏ ਸ਼ੁਰੂ, ਹੁਣ 100 ਆਮ ਆਦਮੀ ਕਲੀਨਿਕ ਲੋਕਾਂ ਲਈ ਕਾਰਜਸ਼ੀਲ: ਭਗਵੰਤ ਮਾਨ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਮੰਗਲਵਾਰ ਨੂੰ 25 ਹੋਰ ਆਮ ਆਦਮੀ ਕਲੀਨਿਕ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ ਗਏ। ਮੁੱਖ ਮੰਤਰੀ ਨੇ ਕਿਹਾ, ‘‘ਮੁਫ਼ਤ ਵਿੱਚ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਲਈ ਅਜਿਹੇ ਕਲੀਨਿਕਾਂ ਦਾ ਜਾਲ ਵਿਛਾਉਣ ਲਈ ਲੋਕਾਂ ਨਾਲ ਕੀਤੀ ਵਚਨਬੱਧਤਾ ਤਹਿਤ ਅਸੀਂ ਅੱਜ 25 ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ, ਜਿਹੜੇ 15 ਅਗਸਤ ਨੂੰ ਸਮਰਪਿਤ ਕੀਤੇ 75 ਕਲੀਨਿਕਾਂ ਤੋਂ ਇਲਾਵਾ ਹਨ। ਮੁੱਖ ਮੰਤਰੀ ਨੇ ਕਿਹਾ ਕਿ ਛੇਤੀ ਹੀ ਅਜਿਹੇ ਕਲੀਨਿਕ ਸੂਬੇ ਦੇ ਕੋਨੇ-ਕੋਨੇ ਵਿੱਚ ਖੋਲੇ ਜਾਣਗੇ, ਜਿਨਾਂ ਰਾਹੀਂ ਲੋਕਾਂ ਨੂੰ ਮੁਫ਼ਤ ਵਿੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਹੋਣਗੀਆਂ।

ਉਨਾਂ ਕਿਹਾ ਕਿ ਸੂਬੇ ਵਿੱਚ ਕੁੱਲ 100 ਕਲੀਨਿਕਾਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਹਰੇਕ ਲੰਘਦੇ ਦਿਨ ਨਾਲ ਅਜਿਹੇ ਹੋਰ ਕਲੀਨਿਕ ਸ਼ੁਰੂ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਿਹਤ ਸੰਭਾਲ ਢਾਂਚੇ ਨੂੰ ਮੁੜ ਪੈਰਾਂ ਸਿਰ ਕਰਨ ਲਈ ਇਹ ਕ੍ਰਾਂਤੀਕਾਰੀ ਪਹਿਲਕਦਮੀ ਸਿੱਧ ਹੋਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ