ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਲਿਪਤ 6 ਥਾਣੇਦਾਰਾਂ ਸਮੇਤ 11 ਮੁਲਾਜ਼ਮ ਨੌਕਰੀਓਂ ਕੱਢੇ

11 Employees, Including, 6 Police Officers, Drug, Corruption, Cases

ਬਰਖਾਸਤ ਥਾਣੇਦਾਰਾਂ ‘ਚ ਇਕ ਮਹਿਲਾ ਥਾਣੇਦਾਰ ਵੀ ਸ਼ਾਮਲ

ਨਸ਼ਿਆਂ ਦੇ ਮਾਮਲਿਆਂ ‘ਚ ਲਿਪਤ ਤਿੰਨ ਮੁਲਾਜ਼ਮ ਵੀ ਸ਼ਾਮਲ

ਖੁਸ਼ਵੀਰ ਸਿੰਘ ਤੂਰ, ਪਟਿਆਲਾ

ਭ੍ਰਿਸਟਾਚਾਰੀ ਪੁਲਿਸ ਮਲਾਜ਼ਮਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਲਿਪਤ 6 ਥਾਣੇਦਾਰਾਂ ਸਮੇਤ 11 ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਇਹ ਕਾਰਵਾਈ ਵਿਭਾਗੀ ਪੜ੍ਹਤਾਲ ਵਿੱਚ ਇਨ੍ਹਾਂ ਦੀ ਸਮੂਲੀਅਤ ਸਾਹਮਣੇ ਆਉਣ ਤੋਂ ਬਾਅਦ ਕੀਤੀ ਗਈ ਹੈ। ਬਰਤਰਫ਼ ਕੀਤੇ ਇਨ੍ਹਾ ਥਾਣੇਦਾਰਾਂ ਵਿਚ ਇਕ ਮਹਿਲਾਂ ਥਾਣੇਦਾਰ ਵੀ ਸ਼ਾਮਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁੱਖੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਤੇ ਨਸ਼ਿਆਂ ਦੇ ਵੱਖ-ਵੱਖ ਮਾਮਲਿਆਂ ਵਿਚ ਇਨ੍ਹਾਂ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਸਾਹਮਣੇ ਆਉਣ ਕਾਰਨ ਇਨ੍ਹਾਂ ਨੂੰ ਗ੍ਰਿਫਤਾਰ ਕਰਕੇ ਵੱਖਰੇ ਤੌਰ ‘ਤੇ ਵਿਭਾਗੀ ਪੜਤਾਲ ਕੀਤੀ ਗਈ ਅਤੇ ਵਿਭਾਗੀ ਪੜਤਾਲ ਵਿਚ ਦੋਸ਼ੀ ਪਾਏ ਜਾਣ ਕਾਰਨ ਇਨ੍ਹਾਂ ਨੂੰ ਨੌਕਰੀ ਤੋਂ ਬਰਤਰਫ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਮੁਲਾਜ਼ਮਾਂ ਖਿਲਾਫ਼ ਮਾਨਯੋਗ ਅਦਾਲਤਾਂ ਵਿਚ ਮਾਮਲੇ ਸੁਣਵਾਈ ਅਧੀਨ ਹਨ।

ਨੌਕਰੀ ਤੋਂ ਬਰਤਰਫ ਕੀਤੇ ਗਏ ਇਨ੍ਹਾਂ ਪੁਲਿਸ ਮੁਲਾਜ਼ਮਾਂ ‘ਚ ਸਹਾਇਕ ਥਾਣੇਦਾਰ ਸ਼ਿਵਦੇਵ ਸਿੰਘ ਨੂੰ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਬਰਤਰਫ ਕੀਤਾ ਗਿਆ ਹੈ ਜਦਕਿ ਸਹਾਇਕ ਥਾਣੇਦਾਰ ਲੋਕਲ ਰੈਂਕ ਸਾਹਿਬ ਸਿੰਘ ਨੂੰ ਦੱਸ ਹਜ਼ਾਰ ਰੁਪਏ, ਸਹਾਇਕ ਥਾਣੇਦਾਰ ਲੋਕਲ ਰੈਂਕ ਟਹਿਲ ਸਿੰਘ ਨੂੰ 35 ਹਜ਼ਾਰ ਰੁਪਏ, ਸਹਾਇਕ ਥਾਣੇਦਾਰ ਲੋਕਲ ਰੈਂਕ ਜੰਗੀਰ ਸਿੰਘ ਨੂੰ ਦਸ ਹਜ਼ਾਰ ਰੁਪਏ, ਸਹਾਇਕ ਥਾਣੇਦਾਰ ਲੋਕਲ ਰੈਂਕ ਗੁਰਮੀਤ ਸਿੰਘ ਅਤੇ ਹੈਡ ਕਾਂਸਟੇਬਲ ਹਰਜਿੰਦਰ ਸਿੰਘ ਨੂੰ ਸਾਂਝੇ ਤੌਰ ‘ਤੇ 14 ਹਜ਼ਾਰ ਰੁਪਏ ਰਿਸ਼ਵਤ ਲੈਣ ਕਾਰਨ ਬਰਤਰਫ ਕੀਤਾ ਗਿਆ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਰਿਸ਼ਵਤ ਦੇ ਮਾਮਲੇ ‘ਚ ਇੱਕ ਮਹਿਲਾਂ ਥਾਣੇਦਾਰ ਲੋਕਲ ਰੈਂਕ ਸੁਖਵਿੰਦਰ ਕੌਰ ਨੂੰ ਦਸ ਹਜ਼ਾਰ ਰੁਪਏ ਅਤੇ ਹੈਡ ਕਾਂਸਟੇਬਲ ਬਲਜਿੰਦਰ ਸਿੰਘ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿਚ ਨੌਕਰੀ ਤੋਂ ਬਰਤਰਫ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਨਸ਼ਿਆਂ ਦੇ ਮਾਮਲਿਆਂ ‘ਚ ਲਿਪਤ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਵੀ ਨੌਕਰੀ ਤੋਂ ਬਰਤਰਫ ਕੀਤਾ ਗਿਆ ਹੈ । ਇਨ੍ਹਾਂ ਵਿੱਚ ਹੈਡ ਕਾਂਸਟੇਬਲ ਅਮਰਜੀਤ ਸਿੰਘ, ਕਾਂਸਟੇਬਲ ਨਰਿੰਦਰਪਾਲ ਸਿੰਘ ਅਤੇ ਕਾਂਸਟੇਬਲ ਗੁਰਪ੍ਰਤਾਪ ਸਿੰਘ ਸ਼ਾਮਲ ਹਨ। ਸ. ਸਿੱਧੂ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿਚ ਜੁਰਮ, ਨਸ਼ੇ ਤੇ ਭ੍ਰਿਸ਼ਟਾਚਾਰ ਦਾ ਸਫਾਇਆ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਵਿਭਾਗ ਵਿਚ ਅਜਿਹੇ ਮਾਮਲਿਆ ਵਿਚ ਸ਼ਾਮਲ ਕੋਈ ਵੀ ਅਧਿਕਾਰੀ ਜਾ ਕਰਮਚਾਰੀ ਭਾਵੇਂ ਉਹ ਕਿਸੇ ਵੀ ਅਹੁਦੇ ‘ਤੇ ਕਿਉ ਨਾ ਹੋਵੇ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਚੰਗਾ ਕੰਮ ਕਰਨ ਵਾਲੇ 81 ਮੁਲਾਜ਼ਮਾਂ ਨੂੰ ਤਰੱਕੀਆਂ ਦਿੱਤੀਆਂ : ਐਸਐਸਪੀ ਸਿੱਧੂ

ਪੁਲਿਸ ਵਿਭਾਗ ਵੱਲੋਂ ਜਿੱਥੇ ਅਜਿਹੀਆਂ ਕਾਲੀਆਂ ਭੇਡਾਂ ਨੂੰ ਬੇਪਰਦ ਕਰਕੇ ਨੌਕਰੀਆਂ ਤੋਂ ਲਾਂਭੇ ਕੀਤਾ ਗਿਆ ਹੈ ਉਥੇ ਹੀ ਇਮਾਨਦਾਰ ਤੇ ਚੰਗਾ ਕੰਮ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹੌਸਲਾ ਅਫਜਾਈ ਲਈ ਤਰੱਕੀਆਂ ਤੇ ਇਨਾਮ ਵੀ ਦਿੱਤੇ ਗਏ ਹਨ। ਐਸਐਸਪੀ ਨੇ ਦੱਸਿਆ ਕਿ 11 ਮਹੀਨਿਆਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਸ਼ਿਫਾਰਸ ‘ਤੇ ਚੰਗੀ ਕਾਰਗੁਜ਼ਾਰੀ ਵਾਲੇ 81 ਪੁਲਿਸ ਮੁਲਾਜ਼ਮਾਂ ਨੂੰ ਡੀ.ਜੀ.ਪੀ. ਪੰਜਾਬ ਵੱਲੋਂ ਤਰੱਕੀਆਂ ਦਿੱਤੀਆਂ ਗਈਆਂ ਹਨ ਅਤੇ 50 ਅਧਿਕਾਰੀਆਂ,ਕਰਮਚਾਰੀਆਂ ਨੂੰ ਡੀ.ਜੀ.ਪੀ. ਡਿਸਕ ਨਾਲ ਸਨਮਾਨਿਆ ਗਿਆ ਹੈ। ਇਸ ਤੋਂ ਇਲਾਵਾ ਅਧਿਕਾਰੀਆਂ ਦੀ ਸ਼ਿਫਾਰਸ ‘ਤੇ 1816 ਮੁਲਾਜ਼ਮਾਂ ਨੂੰ ਕਮੈਮੋਡੇਸ਼ਨ ਸਰਟੀਫਿਕੇਟ ਦਿੱਤੇ ਗਏ ਹਨ ਅਤੇ ਗੁੰਝਲਦਾਰ ਅਤੇ ਸ਼ਨਸਨੀਖੇਜ਼ ਮਾਮਲਿਆਂ ਨੂੰ ਸੁਲਝਾਉਣ ਕਾਰਨ ਪਟਿਆਲਾ ਪੁਲਿਸ ਨੂੰ ਡੀ.ਜੀ.ਪੀ. ਪੰਜਾਬ ਵੱਲੋਂ 3 ਲੱਖ 20 ਹਜ਼ਾਰ ਰੁਪਏ ਦਾ ਨਕਦ ਇਨਾਮ ਵੀ ਪ੍ਰਾਪਤ ਹੋਇਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here