ਮੁਲਾਜਮਾਂ ਅਤੇ ਪੈਨਸ਼ਨਰਾਂ ਲਈ ਇਕ ਜੁਲਾਈ ਤੋਂ ਮਹਿੰਗਾਈ ਭੱਤੇ ਵਿੱਚ 11 ਫੀਸਦੀ ਵਾਧਾ

Post office scheme

ਇਕ ਜਨਵਰੀ, 2016 ਤੋਂ ਭਰਤੀ ਹੋਏ ਮੁਲਾਜਮਾਂ ਨੂੰ ਵੀ ਬਾਕੀ ਮੁਲਾਜਮਾਂ ਵਾਂਗ ਘੱਟੋ-ਘੱਟ 15 ਫੀਸਦੀ ਵਾਧੇ ਦਾ ਲਾਭ ਮਿਲੇਗਾ

(ਅਸ਼ਵਨੀ ਚਾਵਲਾ) ਚੰਡੀਗੜ। ਸੂਬੇ ਦੇ ਮੁਲਾਜਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮਹਿੰਗਾਈ ਭੱਤੇ ਵਿੱਚ 11 ਫੀਸਦੀ ਵਾਧਾ ਕਰਦਿਆਂ ਮੌਜੂਦਾ 17 ਫੀਸਦੀ ਤੋਂ ਵਧਾ ਕੇ 28 ਫੀਸਦੀ ਕਰਨ ਦਾ ਫੈਸਲਾ ਕੀਤਾ ਹੈ ਜੋ 1 ਜੁਲਾਈ, 2021 ਤੋਂ ਲਾਗੂ ਹੋਵੇਗਾ।

ਮੰਤਰੀ ਮੰਡਲ ਦੀ ਮੀਟਿੰਗ ਤੋਂ ਤੁਰੰਤ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜਮ ਸੂਬਾ ਪ੍ਰਸਾਸਨ ਦੀ ਰੀੜ ਦੀ ਹੱਡੀ ਹਨ ਅਤੇ ਉਹਨਾਂ ਨੇ ਮੁਲਾਜ਼ਮਾਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦੇਣ ਸਬੰਧੀ ਉਨਾਂ ਦੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਇਆ। ਉਨਾਂ ਕਿਹਾ ਕਿ ਇਸ ਫੈਸਲੇ ਰਾਹੀਂ ਵਧੇ ਹੋਏ ਮਹਿੰਗਾਈ ਭੱਤੇ ਨਾਲ ਸੂਬਾ ਸਰਕਾਰ ‘ਤੇ 440 ਕਰੋੜ ਰੁਪਏ ਦਾ ਮਹੀਨਾਵਾਰ ਵਾਧੂ ਬੋਝ ਪਵੇਗਾ। ਮੁੱਖ ਮੰਤਰੀ ਸ. ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੁਲਾਜਮਾਂ ਦੇ ਬਹੁਤੇ ਮਸਲਿਆਂ ਨੂੰ ਤਸੱਲੀਬਖਸ ਹੱਲ ਕਰ ਲਿਆ ਹੈ ਅਤੇ ਨਤੀਜੇ ਵਜੋਂ ਉਨਾਂ ਨੇ ਆਪਣੀ ਹੜਤਾਲ ਵਾਪਸ ਲੈ ਕੇ ਤੁਰੰਤ ਪ੍ਰਭਾਵ ਨਾਲ ਕੰਮ ਮੁੜ ਸੁਰੂ ਕਰ ਦਿੱਤਾ ਹੈ। ਉਨਾਂ ਨੇ ਐਲਾਨ ਕੀਤਾ ਕਿ ਜਿਹੜੇ ਮੁਲਾਜਮ ਇਕ ਜਨਵਰੀ, 2016 ਤੋਂ ਬਾਅਦ ਭਰਤੀ ਹੋਏ ਹਨ, ਉਨਾਂ ਨੂੰ ਵੀ ਬਾਕੀ ਮੁਲਾਜਮਾਂ ਵਾਂਗ ਸੋਧੀ ਹੋਈ ਤਨਖਾਹ ਵਿਚ ਘੱਟੋ-ਘੱਟ 15 ਫੀਸਦੀ ਵਾਧੇ ਦਾ ਲਾਭ ਮਿਲੇਗਾ। ਹਾਲਾਂਕਿ, ਸੋਧੀ ਹੋਈ ਤਨਖਾਹ ਨਿਰਧਾਰਤ ਕਰਨ ਮੌਕੇ ਜੂਨੀਅਰ ਕਰਮਚਾਰੀ ਦੀ ਤਨਖਾਹ ਉਸ ਦੇ ਸੀਨੀਅਰ ਨਾਲੋਂ ਵੱਧ ਤੈਅ ਨਹੀਂ ਹੋਵੇਗੀ।

ਦੋ ਹੋਰ ਯੂਨੀਵਰਸਿਟੀਆਂ ਦੇ ਬਿੱਲਾਂ ਨੂੰ ਮਨਜ਼ੂਰੀ

ਸ. ਚੰਨੀ ਨੇ ਅੱਗੇ ਦੱਸਿਆ ਕਿ ਵੱਖ-ਵੱਖ ਮੁਲਾਜਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਉਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਅੰਦੋਲਨ ਦਾ ਰਾਹ ਨਹੀਂ ਅਪਣਾਉਣਗੇ ਸਗੋਂ ਉਨਾਂ ਦੇ ਮਸਲੇ/ਮੰਗਾਂ ਨੂੰ ਆਪਸੀ ਗੱਲਬਾਤ ਰਾਹੀਂ ਹੱਲ ਕਰਵਾਉਣਗੇ।ਐਸ. ਬੀ. ਐਸ.ਨਗਰ ਵਿਖੇ ਲੈਮਰਿਨ ਟੈੱਕ ਸਕਿੱਲ ਯੂਨੀਵਰਸਿਟੀ ਅਤੇ ਐਸ.ਏ.ਐਸ. ਨਗਰ ਵਿਖੇ ਪਲਾਕਸਾ ਯੂਨੀਵਰਸਿਟੀ ਸਥਾਪਤ ਕਰਨ ਲਈ ਆਰਡੀਨੈਂਸਾਂ ਨੂੰ ਬਿੱਲਾਂ ਵਿਚ ਤਬਦੀਲ ਕਰਨ ਦੀ ਪ੍ਰਵਾਨਗੀ

ਆਰਡੀਨੈਂਸਾਂ ਨੂੰ ਬਿੱਲਾਂ ਵਿੱਚ ਤਬਦੀਲ ਕਰਕੇ ਪੰਜਾਬ ਮੰਤਰੀ ਮੰਡਲ ਦੀ ਪ੍ਰਵਾਨਗੀ ਨਾਲ ਰੇਲਮਾਜਰਾ, ਬਲਾਚੌਰ, ਐਸ.ਬੀ.ਐਸ.ਨਗਰ ਵਿਖੇ ਲਮਰਿਨ ਟੈੱਕ ਸਕਿੱਲ ਯੂਨੀਵਰਸਿਟੀ ਪੰਜਾਬ ਅਤੇ ਆਈ.ਟੀ.ਸਿਟੀ, ਐਸ.ਏ.ਐਸ.ਨਗਰ ਵਿਖੇ ਪਲਾਕਸਾ ਯੂਨੀਵਰਸਿਟੀ ਪੰਜਾਬ ਦੀ ਸਥਾਪਨਾ ਲਈ ਰਾਹ ਪੱਧਰਾ ਕੀਤਾ ਗਿਆ ਹੈ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਮੰਤਰੀ ਮੰਡਲ ਨੇ ਬਿੱਲਾਂ ਨੂੰ ਮਨਜ਼ੂਰੀ ਲਈ ਇਨਾਂ ਬਿੱਲਾਂ ਨੂੰ ਪੰਜਾਬ ਵਿਧਾਨ ਸਭਾ ਦੇ ਆਗਾਮੀ ਸੈਸਨ ਵਿੱਚ ਪੇਸ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ